ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ ਨੌਜਵਾਨ
ਬਲਾਚੌਰ : ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਨੌਜਵਾਨਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਬਲਾਚੌਰ ਦੇ ਕੰਗਨਾ ਪੁਲ 'ਤੇ ਥਾਰ ਅਤੇ ਘੋੜਾ ਟਰਾਲੇ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਏਅਰਪੋਰਟ ਤੋਂ 24 ਕੈਰੇਟ ਦੀ ਸ਼ੁੱਧਤਾ ਵਾਲਾ 38 ਲੱਖ ਰੁਪਏ ਦਾ ਸੋਨਾ ਬਰਾਮਦ
ਇਸ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਅਨਮੋਲ ਸਿੰਘ ਬਰਾੜ ਪੁੱਤਰ ਗੁਲਜ਼ਾਰ ਸਿੰਘ ਬਰਾੜ ਵਜੋਂ ਹੋਈ ਹੈ, ਜਦਕਿ ਗੁਰਮੀਤ ਸਿੰਘ, ਬਲਵਿੰਦਰ ਸਿੰਘ , ਜਸਪ੍ਰੀਤ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਸਰਕਾਰੀ ਹਸਪਤਾਲ ਬਲਾਚੌਰ ਵਿਖੇ ਭਰਤੀ ਕਰਵਾਇਆ ਗਿਆ। ਗੁਰਮੀਤ ਸਿੰਘ ਅਤੇ ਬਲਵਿੰਦਰ ਸਿੰਘ ਜ਼ਿਆਦਾ ਜ਼ਖ਼ਮੀ ਹੋਣ ਕਾਰਨ ਦੋਵਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ 'ਚ ਰੈਫ਼ਰ ਕਰ ਦਿਤਾ ਗਿਆ ਹੈ, ਜਦਕਿ ਜਸਪ੍ਰੀਤ ਸਿੰਘ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿਤੀ ਗਈ ਹੈ।
ਇਹ ਵੀ ਪੜ੍ਹੋ: ਗ੍ਰੀਸ 'ਚ ਪ੍ਰਵਾਸੀ ਕਿਸ਼ਤੀ ਹਾਦਸੇ 'ਚ 300 ਪਾਕਿਸਤਾਨੀ ਨਾਗਰਿਕਾਂ ਦੀ ਹੋਈ ਮੌਤ
ਅਨਮੋਲ ਬਰਾੜ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਚਾਰੇ ਜਣੇ ਥਾਰ ਨੰਬਰ ਪੀਬੀ 30 ਵਾਈ 0031 ਵਿਚ ਸ੍ਰੀ ਅੰਮ੍ਰਿਤਸਰ ਸਾਹਿਬ ਮੱਥਾ ਟੇਕ ਕੇ ਘਰ ਪਰਤ ਰਹੇ ਸਨ। ਥਾਣਾ ਸਿਟੀ ਦੇ ਇੰਨਚਾਰਜ ਡੀ ਐਸ ਪੀ ਜਤਿੰਦਰ ਸਿੰਘ ਚੌਹਾਨ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਕਾਰਵਾਈ ਸ਼ੁਰੂ ਕਰ ਦਿਤੀ। ਅਨਮੋਲ ਸਿੰਘ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿਤੀ ਗਈ ਹੈ।