ਪੰਜਾਬ ਵਿਚ ਨਹੀਂ ਦਿਖਾਈ ਦੇਵੇਗਾ ਬਿਪਰਜੌਏ ਤੂਫ਼ਾਨ ਦਾ ਅਸਰ, ਮੌਸਮ ਵਿਭਾਗ ਨੇ ਖ਼ਤਮ ਕੀਤੇ ਅਲਰਟ
Published : Jun 19, 2023, 6:55 pm IST
Updated : Jun 19, 2023, 6:55 pm IST
SHARE ARTICLE
Image: For representation purpose only
Image: For representation purpose only

ਅਗਲੇ 4 ਦਿਨ ਤਕ ਬਾਰਸ਼ ਦੇ ਕੋਈ ਆਸਾਰ ਨਹੀਂ

 

ਚੰਡੀਗੜ੍ਹ: ਅਰਬ ਸਾਗਰ ਤੋਂ ਸ਼ੁਰੂ ਹੋਏ ਚੱਕਰਵਾਤੀ ਤੂਫ਼ਾਨ ਬਿਪਰਜੌਏ ਨੇ ਉਤਰੀ ਭਾਰਤ ਵਿਚ ਆਉਂਦੇ ਹੀ ਅਪਣਾ ਰਾਹ ਬਦਲ ਲਿਆ ਹੈ। ਇਸ ਦੇ ਚਲਦਿਆਂ ਹੁਣ ਪੰਜਾਬ 'ਚ ਮੌਸਮ ਵਿਭਾਗ ਨੇ ਸਾਰੇ ਅਲਰਟ ਖਤਮ ਕਰ ਦਿਤੇ ਹਨ। ਇਸ ਦੇ ਨਾਲ ਹੀ ਅਗਲੇ 4 ਦਿਨਾਂ ਤਕ ਕਿਸੇ ਵੀ ਤਰ੍ਹਾਂ ਦੀ ਬਾਰਸ਼ ਹੋਣ ਦੀ ਸੰਭਾਵਨਾ ਨਹੀਂ ਹੈ। ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਵਧਣ ਦੀ ਸੰਭਾਵਨਾ ਹੈ। ਹੁਣ ਪਛਮੀ ਗੜਬੜੀ ਕਾਰਨ 24 ਜੂਨ ਨੂੰ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ: ਬਿਹਾਰ : ਮਾਂਝੀ ਦੀ ਪਾਰਟੀ ‘ਹਮ’ ਨੇ ਨਿਤੀਸ਼ ਸਰਕਾਰ ਤੋਂ ਹਮਾਇਤ ਵਾਪਸ ਲਈ

ਦਰਅਸਲ  ਉਤਰੀ ਭਾਰਤ ਵੱਲ ਵਧ ਰਹੀ ਬਿਪਰਜੌਏ ਦੀ ਰਫ਼ਤਾਰ ਵਿਚ ਕਮੀ ਆਈ ਹੈ। ਸਮੁੰਦਰ ਵਿਚ 200 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੇ ਇਸ ਤੂਫ਼ਾਨ ਦੀ ਰਫ਼ਤਾਰ ਹੁਣ ਸਿਰਫ਼ 45 ਕਿਲੋਮੀਟਰ ਰਹਿ ਗਈ ਹੈ। ਇੰਨਾ ਹੀ ਨਹੀਂ ਇਹ ਤੂਫਾਨ ਹਰਿਆਣਾ ਦਿੱਲੀ ਵੱਲ ਵਧਣ ਦੀ ਬਜਾਏ ਹੁਣ ਯੂਪੀ ਵੱਲ ਝੁਕ ਗਿਆ ਹੈ। ਜਿਸ ਕਾਰਨ ਪੰਜਾਬ 'ਚ ਤੂਫਾਨ ਆਉਣ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ ਮਾਲਵੇ ਵਿਚ ਤੂਫ਼ਾਨ ਕਾਰਨ ਬਣੇ ਦਬਾਅ ਕਾਰਨ ਅੱਜ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ 4 ਦਿਨਾਂ 'ਚ ਦਿਨ ਦਾ ਤਾਪਮਾਨ 42 ਡਿਗਰੀ ਨੂੰ ਪਾਰ ਕਰਨ ਦੀ ਭਵਿੱਖਬਾਣੀ ਕੀਤੀ ਹੈ।

PhotoPhoto

ਮੌਸਮ ਵਿਭਾਗ ਵਲੋਂ ਜਾਰੀ ਜਾਣਕਾਰੀ ਅਨੁਸਾਰ ਆਉਣ ਵਾਲੀ 24 ਤਰੀਕ ਨੂੰ ਪਛਮੀ ਗੜਬੜੀ ਫਿਰ ਤੋਂ ਗਰਮੀ ਤੋਂ ਕੁੱਝ ਰਾਹਤ ਦੇ ਸਕਦਾ ਹੈ। ਇਸ ਵੈਸਟਰਨ ਡਿਸਟਰਬੈਂਸ ਕਾਰਨ 23 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੁਹਾਲੀ 'ਚ ਮੀਂਹ ਪੈਣ ਦੀ ਸੰਭਾਵਨਾ 25 ਫ਼ੀ ਸਦੀ ਹੈ। ਬਿਪਰਜੌਏ ਨੇ ਜਿਥੇ ਗੁਜਰਾਤ ਅਤੇ ਰਾਜਸਥਾਨ 'ਚ ਹਾਲਾਤ ਵਿਗਾੜੇ ਹਨ, ਉਥੇ ਹੀ ਇਸ ਦਾ ਅਸਰ ਮਾਨਸੂਨ 'ਤੇ ਵੀ ਦੇਖਣ ਨੂੰ ਮਿਲਿਆ ਹੈ। ਮਾਨਸੂਨ ਜੋ ਅੱਜ ਦੀ ਤਰੀਕ ਤਕ ਮੱਧ ਪ੍ਰਦੇਸ਼ ਅਤੇ ਕੇਂਦਰੀ ਯੂਪੀ ਵਿਚ ਪਹੁੰਚ ਜਾਣਾ ਚਾਹੀਦਾ ਸੀ,  ਉਹ ਦਸ ਦਿਨ ਪਿਛੇ ਚਲਾ ਗਿਆ ਹੈ। ਜੇਕਰ ਇਹੀ ਰਫ਼ਤਾਰ ਰਹੀ ਤਾਂ 30 ਜੂਨ ਤਕ ਪੰਜਾਬ 'ਚ ਦਸਤਕ ਦੇਣ ਵਾਲਾ ਮਾਨਸੂਨ 10 ਜੁਲਾਈ ਤੋਂ ਬਾਅਦ ਪੰਜਾਬ ਪਹੁੰਚੇਗਾ।

ਇਹ ਵੀ ਪੜ੍ਹੋ: ਆਰਡੀਐਫ ਦੇ ਪੈਸੇ ਦਾ ਸਹੀ ਇਸਤੇਮਾਲ ਨਾ ਕਰਕੇ ਪੰਜਾਬ ਦੇ ਕਿਸਾਨਾਂ ਤੇ ਪੰਜਾਬੀਆ ਨਾਲ ਧੋਖਾ ਕਰ ਰਹੀ ਹੈ ਪੰਜਾਬ ਸਰਕਾਰ : ਅਸ਼ਵਨੀ ਸ਼ਰਮਾ

ਪੰਜਾਬ ਵਿਚ ਅੱਜ ਦਾ ਤਾਪਮਾਨ

ਪੰਜਾਬ ਦੇ ਸ਼ਹਿਰਾਂ ਵਿਚ ਤਾਪਮਾਨ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿਚ ਦਿਨ ਦਾ ਘੱਟੋ-ਘੱਟ ਤਾਪਮਾਨ 24 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤਕ ਪਹੁੰਚ ਸਕਦਾ ਹੈ। ਅੰਮ੍ਰਿਤਸਰ ਵਿਚ ਬੀਤੀ ਰਾਤ 2 ਐਮ.ਐਮ. ਮੀਂਹ ਦਰਜ ਕੀਤਾ ਗਿਆ। ਜਿਸ ਕਾਰਨ ਦਿਨ ਦੀ ਸ਼ੁਰੂਆਤ ਸਵੇਰੇ ਥੋੜੀ ਠੰਡੀ ਰਹੀ। ਜਲੰਧਰ ਦਾ ਘੱਟੋ-ਘੱਟ ਤਾਪਮਾਨ 24 ਡਿਗਰੀ ਦਰਜ ਕੀਤਾ ਗਿਆ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਤਕ ਪਹੁੰਚ ਸਕਦਾ ਹੈ। ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 26 ਡਿਗਰੀ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਤਕ ਪਹੁੰਚਣ ਦੀ ਸੰਭਾਵਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement