
ਪਰਿਵਾਰਕ ਮੈਂਬਰਾਂ ਨੇ ਹਸਪਤਾਲ 'ਚ ਕੀਤਾ ਹੰਗਾਮਾ , ਸਿਹਤ ਵਿਭਾਗ ਦੀ ਟੀਮ ਨੇ ਹਸਪਤਾਲ ਦੇ ਮੈਡੀਕਲ ਸਟੋਰ 'ਚੋਂ ਬਰਾਮਦ ਕੀਤੀਆਂ ਐਕਸਪਾਇਰੀ ਡੇਟ ਵਾਲੀਆਂ ਕਈ ਦਵਾਈਆਂ
Amritsar News : ਅੰਮ੍ਰਿਤਸਰ ਦੇ ਥਾਣਾ ਛੇਹਰਾਟਾ ਦੇ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਜੰਮ ਕੇ ਖੂਬ ਹੰਗਾਮਾ ਹੋਇਆ। ਜਿੱਥੇ ਡਾਕਟਰਾਂ ਦੀ ਡਾਕਟਰਾਂ ਦੀ ਲਾਪਰਵਾਹੀ ਦੇ ਚਲਦੇ 11 ਮਹੀਨੇ ਦੀ ਬੱਚੀ ਨੂੰ ਐਕਸਪੈਰੀ ਡੇਟ ਦਾ ਟੀਕਾ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਟੀਕਾ ਕਿਸੇ ਸਰਕਾਰੀ ਹਸਪਤਾਲ ਵਿੱਚ ਨਹੀਂ ਬਲਕਿ ਪ੍ਰਾਈਵੇਟ ਅਤੇ ਉਹ ਵੀ ਬੱਚਿਆਂ ਦੇ ਸਪੈਸ਼ਲਿਸਟ ਹਸਪਤਾਲ ਵਿੱਚ ਲਗਾਇਆ ਗਿਆ ਹੈ। ਟੀਕਾ ਲਗਾਉਂਦੇ ਹੀ ਬੱਚੀ ਬੇਹੋਸ਼ ਹੋ ਗਿਆ, ਜਿਸ ਤੋਂ ਬਾਅਦ ਪਰਿਵਾਰ ਨੇ ਹੰਗਾਮਾ ਕਰ ਦਿੱਤਾ। ਫਿਲਹਾਲ ਸਿਹਤ ਵਿਭਾਗ ਦੀ ਟੀਮ ਨੇ ਵੀ ਛਾਪੇਮਾਰੀ ਕਰਕੇ ਇੱਥੋਂ ਐਕਸਪੈਰੀ ਡੇਟ ਦੀਆਂ ਦਵਾਈਆਂ ਬਰਾਮਦ ਕੀਤੀਆਂ ਹਨ।
ਇਹ ਘਟਨਾ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਸਪੈਸ਼ਲਿਸਟ ਹਸਪਤਾਲ 'ਚ ਹੋਈ। ਜਿੱਥੇ ਇੱਕ ਬੱਚੀ ਨੂੰ ਬਿਮਾਰ ਹੋਣ ਤੋਂ ਬਾਅਦ ਦਾਖਲ ਕਰਵਾਇਆ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਹ ਬੱਚੀ ਨੂੰ ਹਸਪਤਾਲ ਲੈ ਕੇ ਗਏ ਤਾਂ ਸਟਾਫ ਨਰਸ ਨੇ ਉਸ ਨੂੰ ਟੀਕਾ ਲਗਾ ਦਿੱਤਾ। ਟੀਕਾ ਲਗਾਉਂਦੇ ਹੀ ਬੱਚੀ ਬੇਹੋਸ਼ ਹੋ ਗਈ। ਜਿਸ ਤੋਂ ਬਾਅਦ ਤੁਰੰਤ ਸੀਨੀਅਰ ਡਾਕਟਰਾਂ ਨੂੰ ਇਸ ਦੀ ਸੂਚਨਾ ਦਿੱਤੀ ਗਈ।
ਜਦੋਂ ਪਰਿਵਾਰ ਨੇ ਬੱਚੀ ਨੂੰ ਲਗਾਏ ਗਏ ਟੀਕੇ ਦੀ ਜਾਂਚ ਕੀਤੀ ਤਾਂ ਇਹ ਐਕਸਪਾਇਰੀ ਡੇਟ ਦਾ ਪਾਇਆ ਗਿਆ। ਜਿਸ ਤੋਂ ਬਾਅਦ ਪਰਿਵਾਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਪਰਿਵਾਰ ਦਾ ਗੁੱਸਾ ਉਸ ਸਮੇਂ ਹੋਰ ਵਧ ਗਿਆ ਜਦੋਂ ਬੇਹੋਸ਼ ਬੱਚੀ ਨੂੰ ਸਿਰਫ਼ ਸਟ੍ਰੈਚਰ 'ਤੇ ਹੀ ਰੱਖਿਆ ਗਿਆ ਅਤੇ ਉਸ ਨੂੰ ਕਮਰੇ ਜਾਂ ਐਮਰਜੈਂਸੀ ਵਾਰਡ 'ਚ ਵੀ ਸ਼ਿਫਟ ਨਹੀਂ ਕੀਤਾ ਗਿਆ।
ਹਰਕਤ ਵਿੱਚ ਆਇਆ ਸਿਹਤ ਵਿਭਾਗ
ਇਸ ਘਟਨਾ ਤੋਂ ਬਾਅਦ ਪਰਿਵਾਰ ਨੇ ਇਸ ਦੀ ਸ਼ਿਕਾਇਤ ਸਿਹਤ ਵਿਭਾਗ ਕੋਲ ਕੀਤੀ। ਸਿਹਤ ਵਿਭਾਗ ਦੀ ਡਰੱਗ ਟੀਮ ਨੇ ਜਦੋਂ ਹਸਪਤਾਲ ਦੇ ਮੈਡੀਕਲ ਸਟੋਰ ਦੀ ਚੈਕਿੰਗ ਕੀਤੀ ਤਾਂ ਉੱਥੇ ਐਕਸਪਾਇਰੀ ਡੇਟ ਵਾਲੀਆਂ ਕਈ ਦਵਾਈਆਂ ਮਿਲੀਆਂ। ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਨੇ ਦਵਾਈਆਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਵੀ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਹਸਪਤਾਲ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਡਾਕਟਰ ਨੇ ਮੰਨਿਆ ਕਿ ਸਟਾਫ ਤੋਂ ਗਲਤੀ ਹੋਈ
ਘਟਨਾ ਤੋਂ ਬਾਅਦ ਹਸਪਤਾਲ ਦੇ ਮਾਲਕ ਡਾਕਟਰ ਨੇ ਵੀ ਮੰਨਿਆ ਕਿ ਉਨ੍ਹਾਂ ਦੇ ਸਟਾਫ ਤੋਂ ਗਲਤੀ ਹੋਈ ਹੈ। ਉਨ੍ਹਾਂ ਮੰਨਿਆ ਕਿ ਸਟਾਫ਼ ਵੱਲੋਂ ਬੱਚੀ ਨੂੰ ਦਵਾਈ ਦੀ ਜਾਂਚ ਕੀਤੇ ਬਿਨਾਂ ਹੀ ਟੀਕਾ ਲਗਾਇਆ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਸਟਾਫ਼ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।