
ਫਿਲਹਾਲ ਪੁਲਿਸ ਨੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
Jalandhar News : ਜਲੰਧਰ 'ਚ 32 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਪਤਾਰਾ ਦੇ ਪਿੰਡ ਬੇਗਮਪੁਰਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਤਾਰਾ ਥਾਣਾ ਖੇਤਰ ਦੇ ਪਿੰਡ ਬੇਗਮਪੁਰਾ 'ਚ ਬੋਲੀਨਾ ਦੋਆਬਾ ਮੇਨ ਰੋਡ 'ਤੇ 32 ਸਾਲਾ ਮਨਦੀਪ ਨੇ ਖੁਦਕੁਸ਼ੀ ਕਰ ਲਈ। ਮਾਨਸਿਕ ਤਣਾਅ ਕਾਰਨ ਉਸ ਨੇ ਪੱਖੇ ਨਾਲ ਤਾਰ ਬੰਨ੍ਹ ਕੇ ਫਾਹਾ ਲੈ ਲਿਆ ਹੈ। ਖੁਦਕੁਸ਼ੀ ਦੀ ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ।
ਐੱਸਐੱਚਓ ਨੇ ਦੱਸਿਆ- ਮਾਮਲੇ ਦੀ ਜਾਂਚ ਜਾਰੀ ਹੈ
ਦੇਹਾਤੀ ਥਾਣਾ ਪਤਾਰਾ ਦੇ ਐੱਸਐੱਚਓ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਸੂਚਨਾ ਤੋਂ ਬਾਅਦ ਅਸੀਂ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ। ਕੁਝ ਸਮੇਂ ਬਾਅਦ ਜਦੋਂ ਮ੍ਰਿਤਕ ਦੀ ਪਛਾਣ ਹੋਈ ਤਾਂ ਤੁਰੰਤ ਪਰਿਵਾਰ ਨੂੰ ਸੂਚਿਤ ਕੀਤਾ ਗਿਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।