
ਸਾਬਕਾ ਆਈਏਐਸ ਅਧਿਕਾਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ।
Punjab News: ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾਕਟਰ ਜਗਮੋਹਨ ਸਿੰਘ ਰਾਜੂ ਸਾਬਕਾ ਆਈਏਐਸ ਅਧਿਕਾਰੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਪੱਤਰ ਵਿਚ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਪ੍ਰਦਾਨ ਕੀਤੀ ਸੁਰੱਖਿਆ ਛਤਰੀ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਜ਼ਿਆਦਾ ਸੁਰੱਖਿਆ ਦੇ ਕਾਰਨ ਅਤੇ ਵੀਆਈਪੀ ਕਲਚਰ ਦੇ ਚਲਦਿਆਂ ਨੇਤਾਵਾਂ ਅਤੇ ਆਮ ਲੋਕਾਂ ਦਰਮਿਆਨ ਤਾਲਮੇਲ ਸਹੀ ਤਰੀਕੇ ਨਾਲ ਨਹੀਂ ਬੈਠਦਾ ਸ਼ਾਇਦ ਇਹੀ ਕਾਰਨ ਹੈ ਕਿ ਪੰਜਾਬ ਵਿਚ ਭਾਜਪਾ ਨੂੰ ਬਹੁਤ ਜ਼ਿਆਦਾ ਸਫ਼ਲਤਾ ਨਹੀਂ ਮਿਲੀ।
ਪੱਤਰ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਪੰਜਾਬ ਦੇ ਲੋਕਾਂ ਨਾਲ ਅਸੀਂ ਸ਼ਾਇਦ ਭਾਵਨਾਤਮਕ ਤੌਰ ’ਤੇ ਸੰਪਰਕ ਨਹੀਂ ਸਾਧ ਸਕੇ ਜਿਸ ਦੇ ਚਲਦਿਆਂ ਹੀ ਸਾਨੂੰ ਸਿਆਸੀ ਤੌਰ ’ਤੇ ਨੁਕਸਾਨ ਹੋਇਆ ਹੈ। ਇਸੇ ਪੱਤਰ ਵਿਚ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਸਿੱਖਾਂ ਅਤੇ ਪੰਜਾਬ ਬਾਰੇ ਕੀਤੇ ਫ਼ੈਸਲਿਆਂ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਨੇ ਪਾਕਿਸਤਾਨ ਬੰਗਲਾਦੇਸ਼ ਅਤੇ ਅਫ਼ਗ਼ਾਨਿਸਤਾਨ ਦੇ ਸਿੱਖਾਂ ਨੂੰ ਨਾਗਰਿਕਤਾ ਦੇਣ ਦੀ ਵੀ ਸ਼ਲਾਘਾ ਕੀਤੀ ਹੈ।