Hoshiarpur News : ਸੜਕ ਹਾਦਸੇ 'ਚ ਪਿਓ-ਪੁੱਤ ਦੀ ਹੋਈ ਮੌਤ ,ਦੋਵੇਂ ਬੁਲੇਟ 'ਤੇ ਸਵਾਰ ਹੋ ਕੇ ਹਿਮਾਚਲ ਜਾ ਰਹੇ ਸਨ
Published : Jun 19, 2024, 4:40 pm IST
Updated : Jun 19, 2024, 4:40 pm IST
SHARE ARTICLE
Father son Accident
Father son Accident

ਪਿੰਡ ਡਵਿੱਡਾ -ਅਹਿਰਾਣਾ ਨੇੜੇ ਤੇਜ਼ ਰਫਤਾਰ ਇਨੋਵਾ ਗੱਡੀ ਨੇ ਬੁਲੇਟ ਸਵਾਰ ਪਿਉ-ਪੁੱਤਰ ਨੂੰ ਮਾਰੀ ਟੱਕਰ

Hoshiarpur News : ਹੁਸ਼ਿਆਰਪੁਰ-ਫਗਵਾੜਾ ਮੁੱਖ ਮਾਰਗ 'ਤੇ ਪਿੰਡ ਡਵਿੱਡਾ ਅਹਿਰਾਣਾ ਨੇੜੇ ਦੇਰ ਸ਼ਾਮ ਇਕ ਤੇਜ਼ ਰਫਤਾਰ ਇਨੋਵਾ ਦੀ ਲਪੇਟ 'ਚ ਆਉਣ ਨਾਲ ਬੁਲੇਟ ਸਵਾਰ ਪਿਉ-ਪੁੱਤਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। 

ਜਿੱਥੇ ਡਾਕਟਰਾਂ ਨੇ ਜ਼ਖਮੀ 19 ਸਾਲ ਦੇ ਨੌਜਵਾਨ ਨੂੰ ਇਲਾਜ ਲਈ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਦੋਂ ਕਿ ਉਸਦੇ ਪਿਤਾ ਨੂੰ ਹੁਸ਼ਿਆਰਪੁਰ ਦੇ ਸ਼ਿਵਮ ਹਸਪਤਾਲ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਇਲਾਜ ਦੌਰਾਨ ਪਿਓ-ਪੁੱਤ ਦੀ ਮੌਤ ਹੋ ਗਈ।

ਥਾਣਾ ਮੇਹਟੀਆਣਾ ਦੀ ਪੁਲਸ ਨੇ ਮ੍ਰਿਤਕ ਅਮਰਜੀਤ ਸਿੰਘ ਚੌਹਾਨ ਦੇ ਭਰਾ ਈਸ਼ਵਰ ਸਿੰਘ ਵਾਸੀ ਕੋਟਲਾ ਰੋਡ ਡਿਵੀਜ਼ਨ ਨੰਬਰ 8 ਜਲੰਧਰ ਦੇ ਬਿਆਨਾਂ ਦੇ ਆਧਾਰ 'ਤੇ ਮੰਗਲਵਾਰ ਨੂੰ ਦੋਵਾਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਿਸਾਂ ਨੂੰ ਸੌਂਪ ਦਿੱਤੀਆਂ ਅਤੇ  ਇਨੋਵਾ ਚਾਲਕ ਹਰਭਜਨ ਲਾਲ ਵਾਸੀ ਸਮਰਾਏ ਥਾਣਾ ਸਦਰ ਜਲੰਧਰ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੋਨੇ ਦੇ ਗਹਿਣਿਆਂ ਦਾ ਕਾਰੋਬਾਰੀ ਸੀ

ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮੇਹਟੀਆਣਾ ਦੇ ਏਐਸਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਇਨੋਵਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਏਐਸਆਈ ਸੰਜੀਵ ਕੁਮਾਰ ਨੇ ਦੱਸਿਆ ਕਿ ਈਸ਼ਵਰ ਸਿੰਘ ਵਾਸੀ ਜਲੰਧਰ ਨੇ ਪੁਲੀਸ ਕੋਲ ਦਰਜ ਕਰਵਾਏ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਦੇਰ ਸ਼ਾਮ ਉਸ ਦਾ ਭਰਾ ਅਮਰਜੀਤ ਸਿੰਘ ਚੌਹਾਨ (47) ਵਾਸੀ ਸ਼ਿਮਲਾਪੁਰੀ, ਲੁਧਿਆਣਾ ਆਪਣੇ ਲੜਕੇ ਨਮਨਪ੍ਰੀਤ ਸਿੰਘ ਉਰਫ਼ ਸਾਹਿਲ ਨਾਲ (19) ਲੁਧਿਆਣੇ ਤੋਂ ਆਪਣੇ ਕਾਰੋਬਾਰ ਲਈ ਹਿਮਾਚਲ ਪ੍ਰਦੇਸ਼ ਜਾ ਰਿਹਾ ਸੀ।

ਜਦੋਂ ਉਹ ਦੋਵੇਂ ਥਾਣਾ ਮੇਹਟੀਆਣਾ ਤੋਂ ਲੰਘ ਕੇ ਪਿੰਡ ਡਵਿੱਡਾ ਅਹਿਰਾਣਾ ਨੇੜੇ ਇੱਟਾਂ ਦੇ ਭੱਠੇ ਦੇ ਸਾਹਮਣੇ ਪੁੱਜੇ ਤਾਂ ਹੁਸ਼ਿਆਰਪੁਰ ਵੱਲੋਂ ਆ ਰਹੀ ਤੇਜ਼ ਰਫ਼ਤਾਰ ਇਨੋਵਾ ਕਾਰ ਦੇ ਚਾਲਕ ਨੇ ਉਨ੍ਹਾਂ ਦੇ ਭਰਾ ਦੀ ਬੁਲੇਟ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਬਾਅਦ 'ਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਅਮਰਜੀਤ ਸਿੰਘ ਚੌਹਾਨ ਸੋਨੇ ਦੇ ਗਹਿਣਿਆਂ ਦਾ ਕਾਰੋਬਾਰ ਕਰਦਾ ਸੀ ਅਤੇ ਪੁੱਤਰ ਨਮਨਪ੍ਰੀਤ ਸਾਹਿਲ ਹਾਲ ਹੀ ਵਿੱਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਆਪਣੇ ਪਿਤਾ ਦੀ ਕੰਮ ਵਿੱਚ ਮਦਦ ਕਰ ਰਿਹਾ ਸੀ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement