Amritpal Singh News: ਹੁਣ ਚੰਦੂਮਾਜਰਾ ਨੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ
Published : Jun 19, 2024, 8:16 am IST
Updated : Jun 19, 2024, 8:16 am IST
SHARE ARTICLE
Amritpal Singh
Amritpal Singh

ਭਾਵੇਂ ਅਕਾਲੀ ਦਲ ਨੇ ਹਾਲੇ ਅੰਮ੍ਰਿਤਪਾਲ ਦੀ ਰਿਹਾਈ ਬਾਰੇ ਕੋਈ ਲਿਖਤੀ ਬਿਆਨ ਨਹੀਂ ਦਿਤਾ

Amritpal Singh News (ਭੁੱਲਰ) : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈੰਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਅੰਮ੍ਰਿਤਪਾਲ ਸਿੰਘ ਦੀ ਤੁਰਤ ਰਿਹਾਈ ਦੀ ਮੰਗ ਉਠਾਈ। ਉਨ੍ਹਾਂ ਆਖਿਆ ਕਿ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਉੱਤੇ ਲਗਾਏ ਐਨਐਸਏ (ਕੌਮੀ ਸੁਰੱਖਿਆ ਐਕਟ) ਨੂੰ ਖ਼ਤਮ ਕਰਕੇ ਰਿਹਾਅ ਕੀਤਾ ਜਾਵੇ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਸਰਕਾਰ ਨੂੰ ਖਡੂਰ ਸਾਹਿਬ ਦੇ ਲੋਕਾਂ ਦੁਆਰਾ ਦਿੱਤੇ ਫ਼ਤਵੇ ਦੀ ਕਦਰ ਨੂੰ ਮੁੱਖ ਰੱਖਦਿਆਂ ਭਾਈ ਅੰਮ੍ਰਿਤਪਾਲ ਦੀ ਰਿਹਾਈ ਯਕੀਨੀ ਬਣਾਈ ਜਾਵੇ।

ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਜੇਕਰ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ’ਤੇ ਲਗਾਇਆ ਐਨਐਸਏ ਵਾਪਿਸ ਨਹੀਂ ਲਿਆ ਜਾਂਦਾ ਤਾਂ ਸਰੋਮਣੀ ਅਕਾਲੀ ਦਲ ਦੁਆਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਧਰਤੀ ਤੋਂ ਉਨ੍ਹਾਂ ਦੀ ਰਿਹਾਈ ਲਈ ਮੁਹਿੰਮ ਵਿੱਢੀ ਜਾਵੇਗੀ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸਾਂ ਹੀ ਲੋਕ ਕਦਰਾਂ-ਕੀਮਤਾਂ ਅਤੇ ਮਨੁੱਖੀ ਹੱਕਾਂ ਪ੍ਰਤੀ ਆਪਣੀ ਆਵਾਜ ਬੁਲੰਦ ਕੀਤੀ ਹੈ ਅਤੇ ਅੰਮ੍ਰਿਤਪਾਲ ਦੀ ਗਿ੍ਰਫਤਾਰੀ ਵੀ ਮਨੁੱਖੀ ਹੱਕਾਂ ਦਾ ਘਾਣ ਹੈ। ਉਨ੍ਹਾਂ ਆਖਿਆ ਕਿ ਲੋਕਤੰਤਰ ਵਿਧੀ ਦੁਆਰਾ ਚੁਣੇ ਗਏ ਲੋਕਾਂ ਦੇ ਨੁਮਾਇੰਦੇ ਨੂੰ ਇਸ ਤਰ੍ਹਾਂ ਜੇਲ ਵਿਚ ਨਜ਼ਰਬੰਦ ਕਰ ਕੇ ਰੱਖਣਾ ਜਮਹੂਰੀਅਤ ਦਾ ਘਾਣ ਹੈ।

ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੰਮ੍ਰਿਤਪਾਲ ਦੀ ਰਿਹਾਈ ਖਾਤਰ ਦੇਸ ਦੇ ਗ੍ਰਹਿ ਮੰਤਰੀ ਨੂੰ ਵੀ ਮਿਲੇਗਾ।  ਜ਼ਿਕਰਯੋਗ ਹੈ ਕਿ ਅਕਾਲੀ ਦਲ ਨੇ ਅੰਮ੍ਰਿਤਪਾਲ ਵਿਰੁਧ ਖਡੂਰ ਸਾਹਿਬ ’ਚ ਧੂਆਂਧਾਰ ਪ੍ਰਚਾਰ ਕਰ ਕੇ ਚੋਣ ਲੜੀ ਸੀ ਪਰੰਤੂ ਚੰਦੂਮਾਜਰਾ ਨੇ ਪਾਰਟੀ ’ਚ ਬਦਲਾਅ ਦੀ ਮੰਗ ਕਰ ਰਹੇ ਆਗੂਆਂ ਦੇ ਤਿਆਰ ਕੀਤੇ ਜਾ ਰਹੇ ਏਜੰਡੇ ਤਹਿਤ ਅੰਮ੍ਰਿਤਪਾਲ ਦੀ ਰਿਹਾਈ ਬਾਰੇ ਬਿਆਨ ਦਿਤਾ ਹੈ ਜਦਕਿ ਅਕਾਲੀ ਦਲ ਵਲੋਂ ਹਾਲੇ ਇਸ ਸਬੰਧੀ ਕੋਈ ਲਿਖਤੀ ਬਿਆਨ ਨਹੀਂ ਦਿਤਾ ਗਿਆ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement