Punjab News : ਸਪੀਕਰ ਸੰਧਵਾਂ ਵੱਲੋਂ ਮੀਤ ਹੇਅਰ , ਸੁਖਜਿੰਦਰ ਰੰਧਾਵਾ , ਰਾਜ ਕੁਮਾਰ ਚੱਬੇਵਾਲ ਤੇ ਰਾਜਾ ਵੜਿੰਗ ਦਾ ਅਸਤੀਫਾ ਮਨਜੂਰ
Published : Jun 19, 2024, 4:26 pm IST
Updated : Jun 19, 2024, 4:26 pm IST
SHARE ARTICLE
Punjab News
Punjab News

ਇਨ੍ਹਾਂ ਚਾਰੇ ਵਿਧਾਇਕਾਂ ਨੇ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਵਿਧਾਇਕੀ ਤੋਂ ਦਿੱਤਾ ਸੀ ਅਸਤੀਫ਼ਾ

Punjab News : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੀਤ ਹੇਅਰ , ਸੁਖਜਿੰਦਰ ਰੰਧਾਵਾ , ਰਾਜ ਕੁਮਾਰ ਚੱਬੇਵਾਲ ਤੇ ਰਾਜਾ ਵੜਿੰਗ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਇਨ੍ਹਾਂ ਚਾਰੇ ਵਿਧਾਇਕਾਂ ਨੇ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। 

ਦਰਅਸਲ 'ਚ ਬਰਨਾਲਾ ਤੋਂ ਆਪ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ,ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ , ਹੁਸ਼ਿਆਰਪੁਰ ਤੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। 

2017 ਵਿੱਚ ਜਿੱਤੀ ਸੀ ਪਹਿਲੀ ਵਾਰ ਚੋਣ  

ਗੁਰਮੀਤ ਸਿੰਘ ਮੀਤ ਹੇਅਰ ਦਾ ਜਨਮ 1989 ਵਿੱਚ ਹੋਇਆ ਸੀ। ਉਨ੍ਹਾਂ ਦੀ ਉਮਰ ਸਿਰਫ਼ 35 ਸਾਲ ਹੈ। ਉਹ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਨੇ ਪਹਿਲੀ ਵਾਰ 2017 'ਚ ਚੋਣ ਲੜੀ ਸੀ। ਉਸ ਸਮੇਂ ਉਹ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਹਰਾ ਕੇ ਵਿਧਾਨ ਸਭਾ ਪੁੱਜੇ ਸਨ। ਇਸ ਤੋਂ ਬਾਅਦ ਉਨ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਬਰਨਾਲਾ ਹਲਕੇ ਤੋਂ 50 ਫੀਸਦੀ ਵੋਟਾਂ ਹਾਸਲ ਕਰਕੇ ਜਿੱਤੀਆਂ ਸਨ।
 

ਇਸ ਦੇ ਨਾਲ ਹੀ ਉਨ੍ਹਾਂ ਨੂੰ ਸਰਕਾਰ ਵਿੱਚ ਕੈਬਨਿਟ ਮੰਤਰੀ ਬਣਾਇਆ ਗਿਆ। ਉਸ ਨੂੰ ਪਹਿਲਾਂ ਪੰਜ ਵਿਭਾਗ ਦਿੱਤੇ ਗਏ ਸਨ ਜਦੋਂ ਕਿ 2024 ਵਿੱਚ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 172560 ਵੋਟਾਂ ਦੇ ਫਰਕ ਨਾਲ ਹਰਾ ਕੇ ਲੋਕ ਸਭਾ ਚੋਣ ਜਿੱਤੀ ਹੈ। 

 

ਕਿਹੜੀਆਂ ਸੀਟਾਂ ਉੱਤੇ ਹੋਣਗੀਆਂ ਜ਼ਿਮਨੀ ਚੋਣਾਂ ?

ਇਸ ਵਾਰ ਕੁੱਲ ਚਾਰ ਵਿਧਾਇਕ ਲੋਕ ਸਭਾ ਚੋਣ ਜਿੱਤੇ ਸਨ। ਇਸ ਵਿੱਚ ਕਾਂਗਰਸ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ, ਬਰਨਾਲਾ ਤੋਂ ‘ਆਪ’ ਦੇ ਵਿਧਾਇਕ ਤੇ ਮੰਤਰੀ ਮੀਤ ਹੇਅਰ ਅਤੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ। ਇਸ ਤੋਂ ਬਾਅਦ ਚੋਣ ਕਮਿਸ਼ਨ ਇਨ੍ਹਾਂ ਵਿਧਾਇਕਾਂ ਦੀਆਂ ਸੀਟਾਂ 'ਤੇ ਉਪ ਚੋਣਾਂ ਕਰਵਾਉਣ ਬਾਰੇ ਫੈਸਲਾ ਲਵੇਗਾ। ਹਾਲਾਂਕਿ ਜਲੰਧਰ ਪੱਛਮੀ ਸੀਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਜਿੱਥੇ ਹੁਣ ਚੋਣਾਂ ਹੋਣ ਜਾ ਰਹੀਆਂ ਹਨ।

 

 

 

 


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement