Sutlej River News : ਫਿਰੋਜ਼ਪੁਰ 'ਚ ਸਤਲੁਜ ਦਰਿਆ ਦਾ ਪਾਣੀ ਹੋ ਗਿਆ ਓਵਰਫਲੋ,ਪਿੰਡਾਂ 'ਚ ਵੜਨ ਲੱਗਿਆ ਪਾਣੀ
Published : Jun 19, 2024, 10:23 am IST
Updated : Jun 19, 2024, 10:23 am IST
SHARE ARTICLE
Sutlej river overflow
Sutlej river overflow

ਕਿਸਾਨਾਂ ਦੇ ਖੇਤਾਂ ਵਿੱਚ ਵੜਿਆ ਸਤਲੁਜ ਦਰਿਆ ਦਾ ਪਾਣੀ, ਪਾਣੀ ਵਿੱਚ ਡੁੱਬੀ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ

Sutlej River News : ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਖੁੰਦੜ ਗੱਟੀ ਵਿੱਚ ਸਤਲੁਜ ਦਰਿਆ ਦਾ ਪਾਣੀ ਓਵਰਫਲੋ ਹੋ ਕੇ ਨਾਲ ਲੱਗਦੇ ਖੇਤਾਂ ਵਿੱਚ ਦਾਖ਼ਲ ਹੋ ਗਿਆ ਹੈ, ਜਿਸ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ। ਜਿਸ ਕਾਰਨ ਹੁਣ ਫਿਰ ਫ਼ਸਲ ਨੂੰ ਨੁਕਸਾਨ ਹੋ ਸਕਦਾ ਹੈ।

ਮਿਲੀ ਜਾਣਕਾਰੀ ਅਨੁਸਾਰ ਹੁਸੈਨੀਵਾਲਾ ਹੈੱਡ ਦਾ ਗੇਟ ਬੰਦ ਹੋਣ ਕਾਰਨ ਪਾਣੀ ਓਵਰ ਫਲੋਅ ਹੋ ਕੇ ਕਿਸਾਨਾਂ ਦੇ ਖੇਤਾਂ ਵਿੱਚ ਦਾਖਲ ਹੋ ਗਿਆ ਹੈ। ਕਿਸਾਨਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਹੈੱਡ ਦੇ ਗੇਟ ਖੋਲ੍ਹਕੇ ਪਾਣੀ ਨੂੰ ਅੱਗੇ ਛੱਡਿਆ ਜਾਵੇ, ਕਿਉਂਕਿ ਪਿਛਲੀ ਵਾਰ ਵੀ ਪਾਣੀ ਦੀ ਆਮਦ ਕਾਰਨ ਫ਼ਸਲ ਨੂੰ ਕਾਫੀ ਨੁਕਸਾਨ ਹੋਇਆ ਸੀ ਅਤੇ ਹੁਣ ਗੇਟ ਬੰਦ ਹੋਣ ਕਾਰਨ ਪਾਣੀ ਓਵਰ ਫਲੋਅ ਹੋ ਗਿਆ ਹੈ।

ਉੱਥੇ ਹੀ ਨਹਿਰੀ ਵਿਭਾਗ (ਹੈੱਡ ਵਰਕਸ) ਦੇ ਐਸ.ਡੀ.ਓ. ਰਜਿੰਦਰ ਗੋਇਲ ਨੇ ਦੱਸਿਆ ਕਿ ਉਹਨਾਂ ਨੂੰ ਪਾਣੀ ਦੇ ਓਵਰ ਫਲੋ ਹੋ ਜਾਣ ਦੀ ਸੂਚਨਾ ਮਿਲੀ ਹੈ। ਵਿਭਾਗ ਵੱਲੋਂ ਝੋਨੇ ਦੇ ਸੀਜ਼ਨ ਕਾਰਨ ਦੋ ਨਹਿਰਾਂ ਵਿੱਚ ਪਾਣੀ ਛੱਡਿਆ ਹੈ, ਜਿਸ ਕਾਰਨ ਡਾਊਨ ਸਟ੍ਰੀਮ ਅਤੇ ਹੈੱਡ ਵਰਕਸ ਦੇ 29 ਗੇਟ ਬੰਦ ਕਰ ਦਿੱਤੇ ਗਏ ਹਨ। ਉੱਚ ਅਧਿਕਾਰੀਆਂ ਨਾਲ ਗੱਲ ਕਰਕੇ ਹੱਲ ਕੀਤਾ ਜਾਵੇਗਾ।

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement