Sangrur News : ਸੰਗਰੂਰ ਦੇ ਪਿੰਡ ਖਡਿਆਲ ਨੇੜੇ ਨਹਿਰ ’ਚ ਪਿਆ ਪਾੜ 

By : BALJINDERK

Published : Jun 19, 2025, 2:01 pm IST
Updated : Jun 19, 2025, 2:01 pm IST
SHARE ARTICLE
 ਸੰਗਰੂਰ ਦੇ ਪਿੰਡ ਖਡਿਆਲ ਨੇੜੇ ਨਹਿਰ ’ਚ ਪਿਆ ਪਾੜ 
ਸੰਗਰੂਰ ਦੇ ਪਿੰਡ ਖਡਿਆਲ ਨੇੜੇ ਨਹਿਰ ’ਚ ਪਿਆ ਪਾੜ 

Sangrur News :  50 ਫੁੱਟ ਪਾੜ ਪੈਣ ਕਾਰਨ ਕਿਸਾਨਾਂ ਦੇ ਖੇਤਾਂ ’ਚ ਭਰਿਆ ਪਾਣੀ, ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਹੋਈ ਪ੍ਰਭਾਵਿਤ 

Sangrur News in Punjabi : ਸੰਗਰੂਰ ਦੇ ਪਿੰਡ ਖਡਿਆਲ ਨੇੜੇ ਬੀਤੀ ਰਾਤ ਅਚਾਨਕ ਨਹਿਰ ’ਚ ਪਾੜ ਪੈ ਗਿਆ। ਇਹ ਪਾੜ ਵੱਧਦਾ ਵੱਧਦਾ ਕਰੀਬ 50 ਫੁੱਟ ਤੱਕ ਪਹੁੰਚ ਗਿਆ । ਜਿਸ ਨਾਲ ਨੜੇਲੇ ਕਿਸਾਨਾਂ ਦੀ ਸੈਂਕੜੇ ਏਕੜ ਝੋਨੇ ਦੀ ਫ਼ਸਲ ਬਰਬਾਦ ਹੋ ਗਈ। ਮੋਹਤਬਰ ਵਿਅਕਤੀਆਂ ਨੇ ਇਸ ਦੀ ਜਾਣਕਾਰੀ ਨਹਿਰੀ ਵਿਭਾਗ ਨੂੰ ਦਿੱਤੀ। ਜਿਥੇ ਨਹਿਰੀ ਵਿਭਾਗ ਦੇ ਕਰਮਚਾਰੀ ਅਤੇ ਆਮ ਲੋਕ ਪਾੜ ਨੂੰ ਪੂਰਨ ਦੀ ਕੋਸ਼ਿਸ਼ ਕਰ ਰਹੇ ਹਨ ।

1

ਮੌਕੇ ’ਤੇ ਮੌਜੂਦ ਪੀੜਤ ਕਿਸਾਨਾ ਨੇ ਕਿਹਾ ਕਿ ਉਨ੍ਹਾਂ ਦੀ ਤਾਜ਼ਾ ਤਾਜ਼ਾ ਲਾਈ ਝੋਨੇ ਦੀ ਫ਼ਸਲ ਬਰਬਾਦ ਹੋ ਗਈ ਹੈ ਇਸ ਲਈ ਜਦੋਂ ਇਹ ਪਾਣੀ ਸੁੱਕੇਗਾ ਤਾਂ ਫ਼ਸਲ ਦੁਬਾਰਾ ਲਗਾਉਣੀ ਪਵੇਗੀ। ਪਰ ਇਥੇ ਸਮੱਸਿਆ ਇਹ ਹੈ ਕਿ ਹੁਣ ਝੋਨੇ ਦੀ ਪਨੀਰੀ ਮਿਲਣੀ  ਔਖੀ ਹੋ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਸਾਲ ਵੀ ਇਸੇ ਨਹਿਰ ’ਤੇ ਇਸੇ ਜਗ੍ਹਾ ’ਤੇ ਪਾੜ ਪੈ ਗਿਆ ਸੀ  ਤੇ ਉਸ ਵੇਲੇ ਵੀ ਕਿਸਾਨਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਸੀ। ਕਿਸਾਨਾਂ ਨੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਨਹਿਰ ਦੇ ਦੋਹਾਂ ਕੰਢਿਆਂ ਨੂੰ ਮਜ਼ਬੂਤ ਕੀਤਾ ਜਾਵੇ।   

(For more news apart from  A breach in the canal near Khadial village in Sangrur News in Punjabi, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement