Ludhiana West By-election 2025:194 ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ ਵੋਟਿੰਗ, 1.75 ਲੱਖ ਲੋਕ ਪਾਉਣਗੇ ਵੋਟ
Published : Jun 19, 2025, 6:27 am IST
Updated : Jun 19, 2025, 7:23 am IST
SHARE ARTICLE
Ludhiana West By-election 2025
Ludhiana West By-election 2025

Ludhiana West By-election 2025: ਕੁੱਲ 14 ਚੋਣ ਮੈਦਾਨ ਵਿਚ ਖੜੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ ਅੱਜ

Ludhiana West By-election 2025: ਵਿਧਾਨ ਸਭਾ ਹਲਕਾ ਪੱਛਮੀ ਦੇ ਅੰਦਰ ਕਈ ਦਿਨ ਚੱਲੇ ਚੋਣ ਪ੍ਰਚਾਰ ਤੋਂ ਬਾਅਦ ਅੱਜ ਵੋਟਾਂ ਪੈਣ ਜਾ ਰਹੀਆਂ ਹਨ ਜਿਸ ਦੇ ਨਤੀਜੇ 23 ਜੂਨ ਨੂੰ ਆਉਣਗੇ। ਹਲਕੇ ਦੇ 1 ਲੱਖ 75 ਹਜ਼ਾਰ 469 ਵੋਟਰ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਸਮੇਤ ਕੁੱਲ 14 ਚੋਣ ਮੈਦਾਨ ਵਿਚ ਖੜੇ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਹਲਕੇ ਨੂੰ 194 ਪੋਲਿੰਗ ਸਟੇਸ਼ਨਾਂ ਵਿਚ ਵੰਡਿਆ ਗਿਆ ਹੈ ਜਿੱਥੇ ਮਸ਼ੀਨਾਂ ਜੀਪੀਐਸ ਨਾਲ ਅਟੈਚ ਹੋਣਗੀਆਂ।

ਇਸ ਹਲਕੇ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਮੌਜੂਦਾ ਰਾਜ ਸਭਾ ਮੈਂਬਰ ਹਨ ਅਤੇ ਉਹ ਪਹਿਲੀ ਵਾਰ ਕੋਈ ਚੋਣ ਲੜ ਰਹੀ ਹਨ। ਉਨ੍ਹਾਂ ਦੇ ਚੋਣ ਪ੍ਰਚਾਰ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਤਕਰੀਬਨ ਸਾਰੇ ਹੀ ਮੰਤਰੀਆਂ ਤੇ ਵਿਧਾਇਕਾਂ ਨੇ ਚੋਣ ਪ੍ਰਚਾਰ ਕੀਤਾ ਸੀ। ਇਸੇ ਤਰ੍ਹਾਂ ਕਾਂਗਰਸ ਵਲੋਂ ਚੋਣਾਂ ਲੜਨ ਦਾ ਲੰਮਾ ਤਜਰਬਾ ਰੱਖਣ ਵਾਲੇ ਭਾਰਤ ਭੂਸ਼ਣ ਆਸ਼ੂ ਚੋਣ ਮੈਦਾਨ ਵਿਚ ਹਨ, ਕਿਉਂਕਿ ਆਸ਼ੂ ਜਿੱਥੇ ਖੁਦ ਤਿੰਨ ਵਾਰ ਕੌਂਸਲਰ ਦੀ ਚੋਣ ਲੜ ਚੁੱਕੇ ਹਨ ਉਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਮਮਤਾ ਆਸ਼ੂ ਅਤੇ ਭਰਾ ਵੀ ਦੋ ਦੋ ਵਾਰ ਕੌਂਸਲਰ ਦੀ ਚੋਣ ਲੜ ਚੁੱਕੇ ਹਨ। ਆਸ਼ੂ  ਇਕ ਵਾਰ ਵਿਧਾਇਕ ਅਤੇ ਇਕ ਵਾਰ ਮੰਤਰੀ ਰਹਿ ਚੁੱਕੇ ਹਨ।

ਆਸ਼ੂ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਣਾ ਗੁਰਜੀਤ ਸਿੰਘ, ਪ੍ਰਗਟ ਸਿੰਘ ਨੇ ਤਾਂ ਜਿੱਥੇ ਚੋਣ ਪ੍ਰਚਾਰ ਦੌਰਾਨ ਹਲਕੇ ਦੇ ਅੰਦਰ ਡੇਰੇ ਲਗਾ ਕੇ ਰੱਖੇ ਉਸ ਦੇ ਨਾਲ ਹੀ ਉਹਨਾਂ ਦੀ ਪੰਜਾਬ ਇੰਚਾਰਜ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਪ੍ਰੈਸ ਮਿਲਣੀਆਂ ਕੀਤੀਆਂ। ਇਸੇ ਤਰ੍ਹਾਂ ਹੀ ਭਾਜਪਾ ਉਮੀਦਵਾਰ ਜੀਵਨ ਗੁਪਤਾ ਭਾਜਪਾ ਦੇ ਆਰਐਸਐਸ ਤੋਂ ਆਉਂਦੇ ਹਨ ਅਤੇ ਭਾਜਪਾ ਦੇ ਟਕਸਾਲੀ ਵਲੰਟੀਅਰ ਹਨ। ਉਨ੍ਹਾਂ ਦੇ ਹੱਕ ਵਿਚ ਹਰਿਆਣਾ, ਦਿੱਲੀ ਤੇ ਕਈ ਰਾਜਾਂ ਦੇ ਮੁੱਖ ਮੰਤਰੀਆਂ ਸਮੇਤ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਚੋਣ ਪ੍ਰਚਾਰ ਕੀਤਾ। 

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਭਾਵੇਂ ਪਹਿਲੀ ਵਾਰ ਚੋਣ ਲੜ ਰਹੇ ਹਨ ਪਰ ਉਨ੍ਹਾਂ ਨੇ ਅਪਣੇ ਤਜਰਬੇ ਨਾਲ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਾ ਕੇ ਰੱਖਿਆ ਕਿਉਂਕਿ ਐਡਵੋਕੇਟ ਘੁੰਮਣ ਪੰਜ ਵਾਰ ਬਾਰ ਕੌਂਸਲ ਦੇ ਪ੍ਰਧਾਨ ਰਹਿ ਚੁੱਕੇ ਹਨ। ਅੱਜ ਵੋਟਾਂ ਪੈਣ ਤੋਂ ਬਾਅਦ 23 ਜੂਨ ਨੂੰ ਆਉਣ ਵਾਲੇ ਨਤੀਜੇ ਹੀ ਦੱਸਣਗੇ ਕਿ ਵਿਧਾਨ ਸਭਾ ਹਲਕਾ ਪਛਮੀ ਦੇ ਵੋਟਰ ਕਿਸ ਦੇ ਹੱਕ ਵਿਚ ਭੁਗਤਦੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement