ਕੈਪਟਨ ਨੇ ਟਾਡਾ ਕੈਦੀ ਗੁਰਦੀਪ ਸਿੰਘ ਦੀ ਅਗਾਊਂ ਰਿਹਾਈ ਮੰਗੀ
Published : Jul 19, 2018, 10:12 am IST
Updated : Jul 19, 2018, 10:12 am IST
SHARE ARTICLE
Captain Amarinder Singh
Captain Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਾਡਾ ਕੈਦੀ ਗੁਰਦੀਪ ਸਿੰਘ ਖੇੜਾ ਨੂੰ ਉਸ ਦੇ ਚੰਗੇ ਆਚਰਣ ਦੇ ਆਧਾਰ 'ਤੇ ਅਗਾਊਂ ਰਿਹਾਅ ਕਰਨ ਲਈ ਕਰਨਾਟਕਾ...

ਚੰਡੀਗੜ੍ਹ,  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਾਡਾ ਕੈਦੀ ਗੁਰਦੀਪ ਸਿੰਘ ਖੇੜਾ ਨੂੰ ਉਸ ਦੇ ਚੰਗੇ ਆਚਰਣ ਦੇ ਆਧਾਰ 'ਤੇ ਅਗਾਊਂ ਰਿਹਾਅ ਕਰਨ ਲਈ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਾਸਵਾਮੀ ਨੂੰ ਖੇੜਾ ਦਾ ਕੇਸ ਹਮਦਰਦੀ ਦੇ ਆਧਾਰ 'ਤੇ ਵਿਚਾਰਨ ਲਈ ਆਖਿਆ ਹੈ।  ਖੇੜਾ ਨੂੰ 2015 ਵਿੱਚ ਕਰਨਾਟਕਾ ਦੀ ਗੁਲਬਰਗ ਜੇਲ੍ਹ ਤੋਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ ਜੋ ਇੱਥੇ ਦੂਹਰੀ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੀਪ ਸਿਘ ਉਰਫ ਦੀਪ ਪੁੱਤਰ ਬੰਤਾ ਸਿੰਘ ਦੇ ਮਾਮਲੇ ਨੂੰ ਵਿਚਾਰਨ ਲਈ ਕਰਨਾਟਕਾ ਦੇ ਜੇਲ੍ਹ ਵਿਭਾਗ ਨੂੰ ਸਲਾਹ ਦੇਣ ਵਾਸਤੇ ਸ੍ਰੀ ਕੁਮਾਰਾਸਵਾਮੀ ਦੇ ਸਹਿਯੋਗ ਦੀ ਮੰਗ ਕੀਤੀ ਹੈ। ਸ੍ਰੀ ਖੇੜਾ ਦਿੱਲੀ ਤੇ ਬਿਦਰ ਬੰਬ ਧਮਾਕਿਆਂ ਦੇ ਮਾਮਲਿਆਂ ਵਿੱਚ ਦੋਸ਼ੀ ਸਿੱਧ ਹੋਣ ਤੋਂ ਬਾਅਦ ਆਈ.ਪੀ.ਸੀ. ਅਤੇ ਟਾਡਾ ਐਕਟ ਦੀਆਂ  ਵੱਖ-ਵੱਖ ਧਾਰਾਵਾਂ ਅਧੀਨ ਪਿਛਲੇ 25 ਸਾਲਾਂ ਤੋਂ ਸਜ਼ਾ ਭੁਗਤ ਰਿਹਾ ਹੈ। ਇਹ ਦੱਸਣਯੋਗ ਹੈ

ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੀ ਕਰਨਾਟਕਾ ਸਰਕਾਰ ਕੋਲ ਇਸ ਮਾਮਲੇ ਨੂੰ ਉਠਾਇਆ ਸੀ ਜਿਸ ਨੇ ਮੌਜੂਦਾ ਦਿਸ਼ਾ-ਨਿਰਦੇਸ਼ਾਂ ਅਧੀਨ ਆਪਣੀ ਅਸਮਰੱਥਾ ਜ਼ਾਹਰ ਕੀਤੀ ਸੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭੱਪ ਪੁੱਤਰ ਤਾਰਾ ਸਿੰਘ ਨੂੰ ਕੇਂਦਰੀ ਜੇਲ੍ਹ ਜੈਪੁਰ ਤੋਂ ਪੰਜਾਬ ਦੀ ਕਿਸੇ ਢੁਕਵੀਂ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਪ੍ਰਕ੍ਰਿਆ ਵਿੱਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀਮਤੀ ਵਸੁੰਦਰਾ ਰਾਜੇ ਨੂੰ ਵੀ ਪੱਤਰ ਲਿਖਿਆ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਰਾਜਸਥਾਨ ਦੇ ਪੁਲੀਸ ਮੁਖੀ ਨੇ ਇਸ ਸਾਲ ਜੂਨ ਮਹੀਨੇ ਵਿੱਚ ਗ੍ਰਹਿ ਵਿਭਾਗ ਨੂੰ ਆਪਣੀ ਸਿਫਾਰਸ਼ ਪਹਿਲਾਂ ਹੀ ਭੇਜੀ ਹੋਈ ਹੈ ਅਤੇ ਅੰਤਿਮ ਪ੍ਰਵਾਨਗੀ ਦੀ ਉਡੀਕ ਹੈ। ਜ਼ਿਕਰਯੋਗ ਹੈ ਕਿ ਇਕ ਸਿੱਖ ਵਫ਼ਦ ਨੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਰਾਹੀਂ ਪੰਜਾਬ ਸਰਕਾਰ ਕੋਲ ਪਹੁੰਚ ਕਰਕੇ ਇਹ ਮਾਮਲਾ ਰਾਜਸਥਾਨ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement