
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਕਾਂਗਰਸ ਸਰਕਾਰ...
ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਕਾਂਗਰਸ ਸਰਕਾਰ ਵੱਲੋਂ ਹਜ਼ਾਰਾਂ ਕਰਜ਼ਾਈ ਕਿਸਾਨਾਂ ਵਿਰੁੱਧ ਕੁਰਕੀ ਦੀ ਕਾਰਵਾਈ ਸ਼ੁਰੂ ਕਰਕੇ ਉਨ੍ਹਾਂ ਦੀ ਜ਼ਮੀਨ ਵੇਚਣ ਦੀ ਕੀਤੀ ਜਾ ਰਹੀ ਕੋਸ਼ਿਸ਼ ਦਾ ਪੂਰੀ ਸਖ਼ਤੀ ਨਾਲ ਵਿਰੋਧ ਕਰਨ।
ਇੱਥੇ ਇਕ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ 90 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਵਾਅਦਾ ਕਰਨ ਬਾਅਦ, ਹੁਣ ਪੁੱਠੀ ਛਾਲ ਮਾਰਦਿਆਂ ਕਾਂਗਰਸ ਸਰਕਾਰ ਨੇ 6 ਜ਼ਿਲ੍ਹਿਆਂ ਦੇ 12,635 ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਕਰਨ ਵਾਸਤੇ ਉਨ੍ਹਾਂ ਦੀ ਖੇਤੀ ਵਾਲੀ ਜ਼ਮੀਨ ਵੇਚਣ ਦਾ ਫੈਸਲਾ ਕਰਕੇ ਕਿਸਾਨਾਂ ਨੂੰ ਤੰਗ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ। ਉਨ੍ਰਾ ਦਾਅਵਾ ਕੀਤਾ ਕਿ ਅਜਿਹੀ ਕਾਰਵਾਈ 20 ਹਜ਼ਾਰ ਹੋਰ ਕਿਸਾਨਾਂ ਵਿਰੁੱਧ ਵੀ ਸ਼ੁਰੂ ਕੀਤੀ ਜਾ ਚੁੱਕੀ ਹੈ।
Amarinder Singh Chief minister of Punjab
ਉਨ੍ਹਾਂ ਇਹ ਵੀ ਕਿਹਾ ਕਿ 28 ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਅਤੇ 109 ਵਿਰੁੱਧ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕਰਵਾ ਕੇ ਇਸ ਕਾਰਵਾਈ ਨੂੰ ਸ਼ੁਰੂ ਕਰਨ ਵਾਲੇ ਖੇਤੀਬਾੜੀ ਵਿਕਾਸ ਬੈਂਕ (ਪੀਏਡੀਬੀ) ਦੇ ਅਧਿਕਾਰੀ ਇਸ ਮੁਹਿੰਮ ਦੀ ਅਗਵਾਈ ਕਰਨ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਤਾਰੀਫ਼ ਕਰ ਰਹੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬੀਆਂ ਨੂੰ ਇਹ ਦੱਸਣ ਲਈ ਨੈਤਿਕ ਤੌਰ 'ਤੇ ਪਾਬੰਦ ਹਨ ਕਿ ਉਨ੍ਹਾਂ ਨੇ 30 ਸਾਲਾਂ ਦੇ ਵਕਫ਼ੇ ਮਗਰੋਂ ਪੰਜਾਬ ਵਿਚ ਦੁਬਾਰਾ ਕੁਰਕੀ ਸ਼ੁਰੂ ਕਰਵਾਉਣ ਦੀ ਸਹਿਕਾਰਤਾ ਮੰਤਰੀ ਨੂੰ ਆਗਿਆ ਕਿਉਂ ਦਿੱਤੀ ਹੈ? Àਨ੍ਹਾਂ ਕਿਹਾ ਕਿ ਪਾਰਟੀ ਕੁਰਕੀ ਦਾ ਸਾਹਮਣਾ ਕਰ ਰਹੇ ਦਲਿਤਾਂ ਅਤੇ ਖੇਤ ਮਜ਼ਦੂਰਾਂ ਦੇ ਵੀ ਨਾਲ ਖੜ੍ਹੀ ਹੋਵੇਗੀ, ਕਿਉਂਕਿ ਕਾਂਗਰਸ ਉਨ੍ਹਾਂ ਦੀ ਮੱਦਦ ਕਰਨ ਅਤੇ Àਨ੍ਹਾਂ ਦੇ ਕਰਜ਼ੇ ਮੁਆਫ ਕਰਨ ਵਿਚ ਨਾਕਾਮ ਹੋ ਚੁੱਕੀ ਹੈ।