ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ
Published : Jul 19, 2018, 10:46 am IST
Updated : Jul 19, 2018, 10:46 am IST
SHARE ARTICLE
Dyal Singh Kolianwali
Dyal Singh Kolianwali

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਿਆਲ ਸਿੰਘ ਕੋਲਿਆਵਾਲੀ  ਦੀ ਅਗਾਊਂ ਜ਼ਮਾਨਤ ਅਰਜ਼ੀ ਅੱਜ ਅਦਾਲਤ ਵਲੋਂ ਰੱਦ ਕਰ ਦਿਤੀ ਗਈ। ਵਿਜੀਲੈਂਸ ਬਿਊਰੋ...

ਬਠਿੰਡਾ  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਿਆਲ ਸਿੰਘ ਕੋਲਿਆਵਾਲੀ  ਦੀ ਅਗਾਊਂ ਜ਼ਮਾਨਤ ਅਰਜ਼ੀ ਅੱਜ ਅਦਾਲਤ ਵਲੋਂ ਰੱਦ ਕਰ ਦਿਤੀ ਗਈ। ਵਿਜੀਲੈਂਸ ਬਿਊਰੋ ਵਲੋਂ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਲੰਘੀ 30 ਜੂਨ ਨੂੰ ਪਰਚਾ ਦਰਜ ਕਰਨ ਤੋਂ ਬਾਅਦ ਜਥੇਦਾਰ ਕੋਲਿਆਵਾਲੀ ਰੂਪੋਸ਼ ਚੱਲੇ ਆ ਰਹੇ ਹਨ। ਉਨ੍ਹਾਂ ਗ੍ਰਿਫਤਾਰੀ ਦੇ ਡਰੋਂ ਇਹ ਅਗਾਓ ਜਮਾਨਤ ਦੀ ਅਰਜੀ ਮੋਹਾਲੀ ਦੇ ਵਧੀਕ ਸੈਸਨ ਜੱਜ ਸ਼੍ਰੀ ਸੰਜੇ ਅਗਨੀਹੋਤਰੀ ਦੀ ਅਦਾਲਤ ਵਿਚ ਲਗਾਈ ਸੀ।    

ਕੁੱਝ ਦਿਨ ਪਹਿਲਾਂ ਵਿਜੀਲੈਂਸ ਨੇ ਜਥੇਦਾਰ ਦੇ ਵਿਰੁਧ ਐਲ.ਓ.ਸੀ (ਲੁੱਕ ਆਉਟ ਸਰਕਲ) ਵੀ ਜਾਰੀ ਕਰ ਦਿੱਤਾ ਸੀ। ਵਿਜੀਲੈਂਸ ਅਧਿਕਾਰੀਆਂ ਨੇ ਖ਼ੁਲਾਸਾ ਕੀਤਾ ਹੈ ਕਿ ਆਉਣ ਵਾਲੇ ਇੱਕ-ਦੋ ਦਿਨਾਂ ਵਿਚ ਅਦਾਲਤ ਰਾਹੀ ਜਥੇਦਾਰ ਕੋਲਿਆਵਾਲੀ ਦੇ ਗ੍ਰਿਫਤਾਰੀ ਵਰੰਟ ਹਾਸਲ ਕੀਤੇ ਜਾਣਗੇ ਜਿਸਤੋਂ ਬਾਅਦ ਸੰਭਾਵਿਤ ਠਾਹਿਰਾਂ ਉਪਰ ਛਾਪੇਮਾਰੀ ਕੀਤੀ ਜਾਵੇਗੀ। 

Dyal SDingh KolianwaliDyal Singh Kolianwali

ਦਸਣਾ ਬਣਦਾ ਹੈ ਕਿ ਕੁੱਝ ਦਿਨ ਪਹਿਲਾਂ ਦਿਆਲ ਸਿੰਘ ਕੋਲਿਆਵਾਲੀ ਦੀ ਪਿੰਡ 'ਚ ਸਥਿਤ ਮਹਿਲਨੁਮਾ ਕੋਠੀ ਦੀ ਤਲਾਸ਼ੀ ਵੀ ਲਈ ਗਈ ਸੀ। 
ਗੌਰਤਲਬ ਹੈ ਕਿ ਵਿਜੀਲੈਂਸ ਬਿਊਰੋ ਮੋਹਾਲੀ ਵਲੋਂ ਜਥੇਦਾਰ ਦਿਆਲ ਸਿੰਘ ਵਿਰੁਧ ਕੇਸ ਦਰਜ਼ ਕਰਨ ਤੋਂ ਪਹਿਲਾਂ ਕੀਤੀ ਗਈ ਗੁਪਤ ਪੜਤਾਲ ਦੌਰਾਨ ਜਥੇਦਾਰ ਹੋਰਾਂ ਵਲੋਂ ਜਨ-ਸੇਵਕ ਹੁੰਦਿਆਂ ਆਮਦਨ ਦੇ ਸਰੋਤਾਂ ਤੋਂ ਕਿਤੇ ਵੱਧ ਜਾਇਦਾਦ ਬਣਾਉਣ ਦਾ ਪਤਾ ਚਲਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement