
ਪੁਛਿਆ, ਨੌਟੰਕੀਆਂ ਰਾਹੀਂ ਹੋਰ ਕਿੰਨਾ ਕੁ ਚਿਰ ਲੋਕਾਂ ਨੂੰ ਕਰਨਗੇ ਗੁਮਰਾਹ?
ਕੋਟਕਪੂਰਾ (ਗੁਰਿੰਦਰ ਸਿੰਘ) : ਬੇਅਦਬੀ ਕਾਂਡ ਤੋਂ ਬਾਅਦ 14 ਅਕਤੂਬਰ 2015 ਨੂੰ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਣ ਵਾਲੇ ਗੁਰਜੀਤ ਸਿੰਘ ਬਿੱਟੂ ਦੇ ਪਿਤਾ ਸਾਧੂ ਸਿੰਘ ਸਰਾਵਾਂ ਅਤੇ ਭਾਈ ਕਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਸੀਬੀਆਈ ਵਲੋਂ ਬੇਅਦਬੀ ਕਾਂਡ ਦੀ ਕਲੋਜ਼ਰ ਰੀਪੋਰਟ ਪੇਸ਼ ਕਰ ਕੇ ਡੇਰਾ ਪ੍ਰੇਮੀਆਂ ਨੂੰ ਨਿਰਦੋਸ਼ ਸਾਬਤ ਕਰਨ ਵਾਲੀ ਪ੍ਰਕਿਰਿਆ ਨੂੰ ਇਕ ਸਾਜ਼ਸ਼ ਦਾ ਨਾਮ ਦਿਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਜੇਕਰ ਇਹੀ ਡਰਾਮੇਬਾਜ਼ੀ ਕਰਨੀ ਸੀ ਤਾਂ ਫਿਰ ਚਾਰ ਸਾਲ ਪੀੜਤ ਪਰਵਾਰਾਂ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਕੀ ਜ਼ਰੂਰਤ ਸੀ।
Krishan Bhagwan Singh and Gurjeet Singh
ਜ਼ਿਕਰਯੋਗ ਹੈ ਕਿ 14 ਅਕਤੂਬਰ ਨੂੰ ਬੇਅਦਬੀ ਕਾਂਡ ਦੇ ਰੋਸ ਵਜੋਂ ਸ਼ਾਂਤਮਈ ਰੋਸ ਧਰਨਾ ਦੇ ਰਹੀਆਂ ਸੰਗਤਾਂ ਨੂੰ ਲੰਗਰ ਦੇਣ ਲਈ ਪੁੱਜੇ ਕਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਬਿੱਟੂ ਪੁਲਿਸ ਦੀ ਗੋਲੀ ਲੱਗਣ ਨਾਲ ਸ਼ਹੀਦ ਹੋ ਗਏ ਸਨ। ਪੀੜਤ ਪਰਵਾਰਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਲੋਜ਼ਰ ਰੀਪੋਰਟ ਵਿਰੁਧ ਕੀਤੀ ਬਿਆਨਬਾਜ਼ੀ ਨੂੰ ਨੌਟੰਕੀ ਦਸਦਿਆਂ ਆਖਿਆ ਕਿ 1 ਜੂਨ 2015 ਨੂੰ ਦਿਨ ਦਿਹਾੜੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਭੇਦਭਰੀ ਹਾਲਤ 'ਚ ਗੁੰਮਸ਼ੁਦਗੀ ਤੋਂ ਬਾਅਦ ਜੋ-ਜੋ ਕਾਂਡ ਵਾਪਰੇ, ਉਸ ਸਮੇਂ ਪੰਜਾਬ 'ਚ ਬਾਦਲ ਸਰਕਾਰ ਸੀ ਪਰ ਪੰਜਾਬ ਭਰ ਸਮੇਤ ਗੁਆਂਢੀ ਰਾਜਾਂ 'ਚ ਵੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਕਰ ਰਹੀਆਂ ਸੰਗਤਾਂ ਦੇ ਰੋਸ ਪ੍ਰਦਰਸ਼ਨਾਂ ਦੇ ਬਾਵਜੂਦ ਵੀ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਹੋਣ ਦੇ ਬਾਵਜੂਦ ਚੁੱਪ ਕਿਉਂ ਰਹੇ?
Beadbi Kand
ਉਨ੍ਹਾਂ ਆਖਿਆ ਕਿ ਸੁਖਬੀਰ ਬਾਦਲ ਨੇ ਅਪਣੀ ਹੀ ਸਰਕਾਰ ਵਲੋਂ ਗਠਤ ਕੀਤੇ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰੀਪੋਰਟ ਨੂੰ ਲਾਗੂ ਕਰਨ ਤੋਂ ਇਨਕਾਰ ਕਰ ਦਿਤਾ। ਉਨ੍ਹਾਂ ਦਾਅਵਾ ਕੀਤਾ ਕਿ ਮਾਮਲੇ ਦੀ ਡੂੰਘਾਈ ਅਤੇ ਨਿਰਪੱਖਤਾ ਨਾਲ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਅਤੇ ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਦੀ ਐਸਆਈਟੀ ਦੀ ਬੇਲੋਡ਼ੀ ਵਿਰੋਧਤਾ ਕਰਨ ਮੌਕੇ ਬਾਦਲਾਂ ਦੀ ਬਿੱਲੀ ਥੈਲਿਉਂ ਬਾਹਰ ਆ ਗਈ ਸੀ। ਉਨ੍ਹਾਂ ਆਖਿਆ ਕਿ ਸੁਖਬੀਰ ਬਾਦਲ ਨੇ ਅਪਣੀ ਹੀ ਸਰਕਾਰ ਵਲੋਂ ਗਠਤ ਕੀਤੇ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰੀਪੋਰਟ ਨੂੰ ਲਾਗੂ ਕਰਨ ਤੋਂ ਇਨਕਾਰ ਕਰ ਦਿਤਾ। ਉਨ੍ਹਾਂ ਦਾਅਵਾ ਕੀਤਾ ਕਿ ਮਾਮਲੇ ਦੀ ਡੂੰਘਾਈ ਅਤੇ ਨਿਰਪੱਖਤਾ ਨਾਲ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਅਤੇ ਆਈ.ਜੀ. ਕੁੰਵਰਵਿਜੈ ਪ੍ਰਤਾਪ ਸਿੰਘ ਦੀ ਐਸਆਈਟੀ ਦੀ ਬੇਲੋਡ਼ੀ ਵਿਰੋਧਤਾ ਕਰਨ ਮੌਕੇ ਬਾਦਲਾਂ ਦੀ ਬਿੱਲੀ ਥੈਲਿਉਂ ਬਾਹਰ ਆ ਗਈ ਸੀ।
Justice Ranjit Singh
ਉਨ੍ਹਾਂ ਪੁਛਿਆ ਕਿ ਜਦੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰੀਪੋਰਟ 'ਤੇ ਪੰਜਾਬ ਵਿਧਾਨ ਸਭਾ 'ਚ ਬਹਿਸ ਚੱਲ ਰਹੀ ਸੀ ਤਾਂ ਉਸ ਸਮੇਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀਆਂ ਨੇ ਵਾਕ ਆਊਟ ਕਿਉਂ ਕੀਤਾ? ਜਦੋਂ ਡੀਆਈਜੀ ਰਣਬੀਰ ਸਿੰਘ ਖਟੜਾ ਦੀ ਅਗਵਾਈ ਵਾਲੀ ਐਸਆਈਟੀ ਨੇ ਪਾਵਨ ਸਰੂਪ ਦੀ ਗੁੰਮਸ਼ੁਦਗੀ, ਭੜਕਾਊ ਪੋਸਟਰ ਲਾਉਣ ਅਤੇ ਬੇਅਦਬੀ ਕਾਂਡ ਨੂੰ ਅੰਜਾਮ ਦੇਣ ਦੇ ਮਾਮਲਿਆਂ 'ਚ ਡੇਰਾ ਪ੍ਰੇਮੀਆਂ ਦੀ ਸਿੱਧੀ ਸ਼ਮੂਲੀਅਤ ਦਾ ਪ੍ਰਗਟਾਵਾ ਕਰ ਦਿਤਾ ਤਾਂ ਬਾਦਲਾਂ ਸਮੇਤ ਕਿਸੇ ਵੀ ਅਕਾਲੀ ਆਗੂ ਨੇ ਡੇਰਾ ਪ੍ਰੇਮੀਆਂ ਦੀ ਸ਼ਰਮਨਾਕ ਕਰਤੂਤ ਵਿਰੁਧ ਬਿਆਨ ਜਾਰੀ ਕਰਨ ਦੀ ਜ਼ਰੂਰਤ ਕਿਉਂ ਨਾ ਸਮਝੀ? ਉਨ੍ਹਾਂ ਆਖਿਆ ਕਿ ਜਾਂ ਤਾਂ ਸੁਖਬੀਰ ਸਿੰਘ ਬਾਦਲ ਅਪਣੀ ਪਤਨੀ ਹਰਸਿਮਰਤ ਕੌਰ ਬਾਦਲ ਦਾ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿਵਾ ਕੇ ਮੋਦੀ ਸਰਕਾਰ ਨੂੰ ਸੀਬੀਆਈ ਦੀ ਕਲੋਜ਼ਰ ਰੀਪੋਰਟ ਵਿਰੁਧ ਸਟੈਂਡ ਲੈਣ ਲਈ ਮਜਬੂਰ ਕਰ ਦੇਣ ਤੇ ਜਾਂ ਅਜਿਹੀਆਂ ਨੌਟੰਕੀਆਂ ਨਾਲ ਪੰਜਾਬ ਵਾਸੀਆਂ, ਪੀੜਤ ਪਰਵਾਰਾਂ ਅਤੇ ਖਾਸ ਕਰ ਕੇ ਸਿੱਖ ਸੰਗਤਾਂ ਨੂੰ ਗੁੰਮਰਾਹ ਨਾ ਕਰਨ।
Punjab News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ