
ਮੁਲਾਜ਼ਮ ਸੰਗਠਨਾਂ ਨੇ ਕੀਤੇ ਰੋਸ ਮੁਜ਼ਾਹਰੇ, ‘ਆਪ’ ਤੇ ਅਕਾਲੀ ਦਲ ਨੇ ਵੀ ਫ਼ੈਸਲੇ ਵਿਰੁਧ ਸਖ਼ਤ ਰੋਸ ਪ੍ਰਗਟਾਇਆ
ਚੰਡੀਗੜ੍ਹ, 18 ਜੁਲਾਈ (ਗੁਰਉਪਦੇਸ਼ ਭੁੱਲਰ): ਪੰਜਾਬ ਸਰਕਾਰ ਵਲੋਂ ਨਵੇਂ ਭਰਤੀ ਮੁਲਾਜ਼ਮਾਂ ਨੂੰ ਕੇਂਦਰੀ ਸਰਕਾਰ ਦੇ ਪੇ ਸਕੇਲ ਦੇਣ ਸਬੰਧੀ ਬੀਤੇ ਦਿਨੀਂ ਜਾਰੀ ਕੀਤੇ ਗਏ ਹੁਕਮਾਂ ਵਿਰੁਧ ਪੰਜਾਬ ਭਰ ਵਿਚ ਰੋਸ ਦੀ ਲਹਿਰ ਹੈ। ਇਸ ਦਾ ਚਾਰੇ ਪਾਸਿਉਂ ਤਿੱਖਾ ਵਿਰੋਧ ਹੋ ਰਿਹਾ ਹੈ। ਜਿਥੇ ਇਸ ਵਿਰੁਧ ਮੁਲਾਜ਼ਮ ਸੰਗਠਨਾਂ ਨੇ ਸੂਬੇ ਵਿਚ ਅੱਜ ਹੀ ਰੋਸ ਮੁਜ਼ਾਹਰੇ ਸ਼ੁਰੂ ਕਰ ਦਿਤੇ ਹਨ,
ਉਥੇ ਦੂਜੇ ਪਾਸੇ ਮੁੱਖ ਵਿਰੋਧੀ ਪਾਰਟੀਆਂ ‘ਆਪ’ ਤੇ ਅਕਾਲੀ ਦਲ ਨੇ ਵੀ ਇਸ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਡੈਮੋਕਰੇਟਿਕ ਮੁਲਾਜ਼ਮ ਫ਼ੈਡਰੇਸ਼ਨ ਨੇ ਸਰਕਾਰ ਦੇ ਫ਼ੈਸਲੇ ਵਿਰੁਧ ਅੱਜ ਕਈ ਥਾਈਂ ਰੋਸ ਮੁਜ਼ਾਹਰੇ ਕੀਤੇ। ਫ਼ੈਡਰੇਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਵੜੈਚ ਤੇ ਜਨਰਲ ਸਕੱਤਰ ਜਰਮਨਜੀਤ ਸਿੰਘ ਨੇ ਕਿਹਾ ਕਿ 18 ਤੋਂ 20 ਜੁਲਾਈ ਤਕ ਸੂਬੇ ਭਰ ਵਿਚ ਸਰਕਾਰ ਦੇ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵਾਅਦੇ ਪੂਰੇ ਕਰਨ ਦੀ ਥਾਂ ਸਰਕਾਰ ਪਹਿਲੀਆਂ ਤਨਖ਼ਾਹਾਂ ਘੱਟ ਕਰਨ ਲੱਗੀ ਹੈ। ਉਨ੍ਹਾਂ ਕਿਹਾ ਕਿ ਨਵੇਂ ਹੁਕਮਾਂ ਨਾਲ ਮੁਲਾਜ਼ਮਾਂ ਨੂੰ 35 ਤੋਂ 40 ਫ਼ੀ ਸਦੀ ਤਨਖ਼ਾਹ ਘੱਟ ਮਿਲੇਗੀ ਜੋ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।
File Photo
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਇਹ ਫ਼ੈਸਲਾ ਮੁਲਾਜ਼ਮ ਮਾਰੂ ਹੈ ਤੇ ਪਾਰਟੀ ਮੁਲਾਜ਼ਮਾਂ ਲਈ ਵਿਧਾਨ ਸਭਾ ਅੰਦਰ ਤੇ ਬਾਹਰ ਡੱਟ ਕੇ ਲੜਾਈ ਲੜੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਗਰਦਨ ਮਰੋੜਨ ਦੀ ਥਾਂ ਸਰਕਾਰ ਮਾਫ਼ੀਆ ਦੀ ਧੌਣ ਨੱਪੇ। ਅਕਾਲੀ ਦਲ ਦੇ ਬੁਲਾਰੇ ਐਨ.ਕੇ. ਸ਼ਰਮਾ ਨੇ ਕਿਹਾ ਕਿ ਇਹ ਫ਼ੈਸਲਾ ਪੂਰੀ ਤਰ੍ਹਾਂ ਗ਼ੈਰ ਵਾਜਬ ਹੈ, ਜਦਕਿ ਸੂਬੇ ਦੇ ਮੁਲਾਜ਼ਮ ਕੇਂਦਰੀ ਮੁਲਾਜ਼ਮਾਂ ਤੋਂ ਵੱਧ ਤਨਖ਼ਾਹਾਂ ਲੈ ਰਹੇ ਹਨ। ਇਸ ਨਾਲ ਉਨ੍ਹਾਂ ਦਾ ਵੱਡਾ ਨੁਕਸਾਨ ਹੋਵੇਗਾ। ਦਲ ਇਸ ਵਿਰੁਧ ਅੰਦੋਲਨ ਕਰੇਗਾ