
ਅਕਾਲੀ ਦਲ ਨੂੰ ਵੱਡਾ ਝਟਕਾ
ਟਾਂਡਾ ਉੜਮੁੜ, 18 ਜੁਲਾਈ (ਅੰਮ੍ਰਿਤਪਾਲ ਬਾਜਵਾ): ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਪ੍ਰਤੀ ਵਫ਼ਾਦਾਰੀ ਨਿਭਾਉਣ ਵਾਲੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿਤਾ। ਗੱਲਬਾਤ ਕਰਦਿਆਂ ਮਨਜੀਤ ਸਿੰਘ ਦਸੂਹਾ ਨੇ ਦਸਿਆ ਕਿ ਪਾਰਟੀ ਵਲੋਂ ਲਗਾਤਾਰ ਗ਼ਲਤੀਆਂ ਕੀਤੀਆਂ ਜਾ ਰਹੀਆਂ ਹਨ,
File Photo
ਜਿਸ ਨਾਲ ਉਨ੍ਹਾਂ ਦੀਆਂ ਧਾਰਮਕ ਭਾਵਨਾਵਾਂ ਨੂੰ ਬਹੁਤ ਠੇਸ ਪਹੁੰਚੀ ਹੈ ਤੇ ਜਿਸ ਨੂੰ ਉਹ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਦਸੂਹਾ ਨੇ ਕਿਹਾ ਕਿ ਅਕਾਲੀ ਦਲ ਦੇ ਰਾਜ ਸਮੇਂ ਵਾਰ ਵਾਰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ, ਜਿਸ ਕਾਰਨ ਪੂਰੀ ਦੁਨੀਆਂ ਦੇ ਸਿੱਖਾਂ ’ਚ ਭਾਰੀ ਰੋਸ ਹੈ ਤੇ ਹੁਣ ਸੌਦਾ ਸਾਧ ਨੂੰ ਪੌਸ਼ਾਕ ਭੇਂਟ ਕਰਨ ਦਾ ਮਾਮਲਾ ਸਾਹਮਣੇ ਅਉਣ ਤੋਂ ਬਾਅਦ ਉਨ੍ਹਾਂ ਦਾ ਪਾਰਟੀ ਚ ਦਮ ਘੁੱਟ ਰਿਹਾ ਸੀ, ਇਸ ਲਈ ਉਨ੍ਹਾਂ ਪਾਰਟੀ ਛੱਡਣ ਲਈ ਮਜਬੂਰ ਹੋਣਾ ਪਿਆ।