ਜਾਂਚ ਰੀਪੋਰਟ ਆਉਣ ਤਕ ਕਿਸੇ ਨੂੰ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ : ਗੁਰਬਖ਼ਸ਼ ਸਿੰਘ ਖ਼ਾਲਸਾ
Published : Jul 19, 2020, 10:38 am IST
Updated : Jul 19, 2020, 10:38 am IST
SHARE ARTICLE
Gurbakhsh Singh Khalsa
Gurbakhsh Singh Khalsa

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਘੱਟਣ ਸਬੰਧੀ ਸ. ਸੁਖਦੇਵ ਸਿੰਘ ਢੀਂਡਸਾ ਵਲੋਂ ਪਸ਼ਚਾਤਾਪ ਵਜੋਂ

ਅੰਮ੍ਰਿਤਸਰ, 18 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ): ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਘੱਟਣ ਸਬੰਧੀ ਸ. ਸੁਖਦੇਵ ਸਿੰਘ ਢੀਂਡਸਾ ਵਲੋਂ ਪਸ਼ਚਾਤਾਪ ਵਜੋਂ ਲੜੀਵਾਰ ਅਖੰਡ ਪਾਠ ਸਾਹਿਬ ਕਰਵਾਉਣ ਦੇ ਫ਼ੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਕਿਹਾ ਕਿ ਜਿੰਨਾ ਚਿਰ ਇਸ ਦੀ ਜਾਂਚ ਮੁਕੰਮਲ ਨਹੀਂ ਹੋ ਜਾਂਦੀ ਓਨਾ ਚਿਰ ਇਸ ’ਤੇ ਕਿਸੇ ਨੂੰ ਵੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਸ. ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਨੇ ਸਮੁੱਚੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਸੀ, ਜਿਸ ਅਨੁਸਾਰ ‘ਜਥੇਦਾਰ’ ਨੇ ਹਾਈ ਕੋਰਟ ਦੇ ਸੇਵਾ ਮੁਕਤ ਜੱਜ ਨੂੰ ਜਾਂਚ ਸੌਂਪੀ ਹੈ। ਇਸ ਸਬੰਧ ਵਿਚ ਜਾਂਚ ਰੀਪੋਰਟ ਆਉਣ ਤਕ ਕਿਸੇ ਨੂੰ ਵੀ ਬੋਲਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਸ. ਢੀਂਡਸਾ ਮਾਮਲੇ ਨੂੰ ਰਾਜਸੀ ਰੰਗਤ ਦੇ ਰਹੇ ਹਨ। ਜਦੋਂ ਸ਼੍ਰੋਮਣੀ ਕਮੇਟੀ ਨੇ ਨਿਰਪੱਖ ਜਾਂਚ ਕਰਵਾਉਣ ਦਾ ਫ਼ੈਸਲਾ ਲਿਆ ਹੈ ਤਾਂ ਫਿਰ ਸੱਭ ਨੂੰ ਉਡੀਕ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਬੇਅਦਬੀ ਦਾ ਮਾਮਲਾ ਨਹੀਂ, ਸਗੋਂ ਅਣਗਹਿਲੀ ਹੈ। ਇਸ ਲਈ ਜਾਣ-ਬੁਝ ਕੇ ਮਾਮਲੇ ਨੂੰ ਉਲਝਾਉਣਾ ਸਿਆਣਪ ਨਹੀਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement