ਬਰਗਾੜੀ ਅਤੇ ਬਹਿਬਲ ਕਾਂਡ ਦੇ ਕਿਸੇ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਕੈਪਟਨ ਅਮਰਿੰਦਰ ਸਿੰਘ
Published : Jul 19, 2020, 9:40 am IST
Updated : Jul 19, 2020, 9:40 am IST
SHARE ARTICLE
Amarinder singh
Amarinder singh

ਕਿਹਾ, ਵਿਸ਼ੇਸ਼ ਜਾਂਚ ਟੀਮ ਤੇਜ਼ੀ ਨਾਲ ਕਰ ਰਹੀ ਹੈ ਕੰਮ

ਚੰਡੀਗੜ੍ਹ, 18 ਜੁਲਾਈ (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿਚ ਅਹਿਮ ਐਲਾਨ ਕੀਤਾ ਹੈ। ਅਪਣੇ ਹਫ਼ਤਾਵਾਰੀ ਫੇਸਬੁੱਕ ਰੂ-ਬ-ਰੂ ਪ੍ਰੋਗਰਾਮ ਦੌਰਾਨ ਸੁਆਲਾਂ ਦੇ ਜੁਆਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ ਵਿਚ ਵਿਸ਼ੇਸ਼ ਜਾਂਚ ਟੀਮ (ਸਿਟ) ਤੇਜ਼ੀ ਨਾਲ ਕੰਮ ਕਰ ਰਹੀ ਹੈ ਅਤੇ ਪੂਰਾ ਇਨਸਾਫ਼ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣਗੀਆਂ। ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਾਂਚ ਟੀਮ ਸਾਰੀ ਸੱਚਾਈ ਕੱਢਣ ਲਈ ਪੂਰੀ ਤੈਅ ਤਕ ਜਾ ਰਹੀ ਹੈ।

ਕੇਂਦਰ ਸਰਕਾਰ ਵਲੋਂ ਜਾਰੀ 3 ਖੇਤੀ ਆਰਡੀਨੈਂਸਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਪਾਰਟੀਆਂ ਅਤੇ ਕਿਸਾਨ ਯੂਨੀਅਨਾਂ ਇਨ੍ਹਾਂ ਵਿਰੁਧ ਇਕਜੁਟ ਹਨ ਪਰ ਸਿਰਫ਼ ਅਕਾਲੀ ਦਲ ਸਾਥ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਅਕਾਲੀ ਇਹ ਰਵਈਆ ਭਾਜਪਾ ਪਿਛੇ ਲੱਗ ਕੇ ਅਪਣਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਹਾਲੇ ਵੀ ਉਮੀਦ ਹੈ ਕਿ ਅਕਾਲੀ ਸੂਬੇ ਦੇ ਹਿੱਤ ’ਚ ਫ਼ੈਸਲਾ ਲੈਣਗੇ ਕਿਉਂਕਿ ਇਹ ਆਰਡੀਨੈਂਸ ਕਿਸਾਨੀ ਨੂੰ ਤਬਾਹ ਕਰਨ ਵਾਲੇ ਹਨ। ਉਨ੍ਹਾਂ ਮੱਤੇਵਾਲਾ ਪ੍ਰਾਜੈਕਟ ਬਾਰੇ ਫਿਰ ਸਪੱਸ਼ਟ ਕੀਤਾ ਕਿ ਇਹ ਜੰਗਲਾਤ ਦੀ ਜ਼ਮੀਨ ’ਤੇ ਨਹੀਂ ਬਣਾਇਆ ਜਾਵੇਗਾ।

Captain Amrinder Singh Captain Amrinder Singh

ਉਨ੍ਹਾਂ ਇਕ ਸਵਾਲ ਦੇ ਜੁਆਬ ਵਿਚ ਕਿਹਾ ਕਿ ਹੜ੍ਹਾਂ ਦੇ  ਖ਼ਤਰੇ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਪਹਿਲਾਂ ਹੀ ਪ੍ਰਬੰਧ ਕੀਤੇ ਹੋਏ ਹਨ ਅਤੇ ਨਹਿਰਾਂ ਆਦਿ ਦੀ ਸਫ਼ਾਈ ਲਈ 50 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਕੋਰੋਨਾ ਮਹਾਂਮਾਰੀ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਥਿਤੀ ਹੋਰਨਾਂ ਸੂਬਿਆਂ ਦੇ ਮੁਕਾਬਲੇ ਕਾਬੂ ਵਿਚ ਹੈ। ਭਾਵੇਂ ਸੈਂਪÇਲੰਗ ਦੀ ਗਿਣਤੀ ਵਧ ਕੇ ਪ੍ਰਤੀ ਦਿਨ 10 ਹਜ਼ਾਰ ਹੋਣ ਨਾਲ ਪਾਜ਼ੇਟਿਵ ਮਾਮਲੇ ਵਧ ਰਹੇ ਹਨ

ਪਰ ਇਸ ਦਾ ਮਤਲਬ ਇਹ ਨਹੀਂ ਕਿ ਖ਼ਤਰਾ ਨਹੀਂ। ਡਿਪਟੀ ਕਮਿਸ਼ਨਰਾਂ ਨੂੰ 10 ਹਜ਼ਾਰ ਮਾਸਕ ਗ਼ਰੀਬ ਲੋਕਾਂ ਨੂੰ ਵੰਡਣ ਲਈ ਦਿਤੇ ਜਾ ਰਹੇ ਹਨ। ਉਨ੍ਹਾਂ ਕਿ ਕਿ ਕਈ ਆਈ.ਏ.ਐਸ. ਤੇ ਪੀ.ਸੀ.ਐਸ. ਅਫ਼ਸਰਾਂ ਸਣੇ 180 ਪੁਲਿਸ ਮੁਲਾਜ਼ਮ ਕੋਰੋਨਾ ਨੂੰ ਮਾਤ ਦੇ ਚੋੱਕੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵੀ ਸਾਵਧਾਨੀ ਰੱਖਣੀ ਚਾਹੀਦੀ ਹੈ ਤਾਂ ਜੋ ਕੋਰੋਨਾ ’ਤੇ ਕਾਬੂ ਪਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement