ਪੰਜਾਬ ਸਰਕਾਰ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ ਦੇ ਦੂਜੇ ਹਫ਼ਤੇ ਕਰਵਾਉਣ ਦੀ ਸੰਭਾਵਨਾ ਬਾਰੇ...
Published : Jul 19, 2020, 10:15 am IST
Updated : Jul 19, 2020, 10:15 am IST
SHARE ARTICLE
Capt Amrinder Singh
Capt Amrinder Singh

ਪੰਜਾਬ ਸਰਕਾਰ 126 ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ ਦੇ ਦੂਜੇ ਹਫ਼ਤੇ ਕਰਵਾਉਣ

ਚੰਡੀਗੜ੍ਹ, 18 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ 126 ਸ਼ਹਿਰੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਅਕਤੂਬਰ ਦੇ ਦੂਜੇ ਹਫ਼ਤੇ ਕਰਵਾਉਣ ਦੀ ਸੰਭਾਵਨਾ ਬਾਰੇ ਚੋਣ ਕਮਿਸ਼ਨ ਨੂੰ ਸਿਫਾਰਸ਼ ਕਰ ਕੇ ਭੇਜੇਗੀ ਹਾਲਾਂਕਿ ਇਸ ਮਾਮਲੇ ਵਿਚ ਅੰਤਮ ਫ਼ੈਸਲਾ ਕੋਵਿਡ ਸਥਿਤੀ ਦੇ ਮਦੇਨਜ਼ਰ ਕੀਤਾ ਜਾਵੇਗਾ। ਪੰਜਾਬ ਮਿਊਂਸਪਲ ਐਕਟ ਦੀਆਂ ਧਾਰਾਵਾਂ ਅਨੁਸਾਰ ਭਾਵੇਂ ਇਹ ਚੋਣਾਂ ਸਤਬੰਰ 2020 ਵਿਚ ਹੋਣੀਆਂ ਹਨ

ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀਆਂ ਨਾਲ ਕੀਤੀ ਵੀਡੀਉ ਕਾਨਫ਼ਰੰਸ ਮੀਟਿੰਗ ਵਿਚ ਇਹ ਮਹਿਸੂਸ ਕੀਤਾ ਗਿਆ ਕਿ ਇਸ ਬਾਰੇ ਅੰਤਮ ਫ਼ੈਸਲਾ ਅਗਲੇ ਕੁੱਝ ਹਫ਼ਤਿਆਂ ਵਿਚ ਕੋਵਿਡ ਦੀ ਸਥਿਤੀ ਨੂੰ ਵੇਖਣ ਤੋਂ ਬਾਅਦ ਹੀ ਲਿਆ ਜਾਵੇਗਾ। ਮੁੱਖ ਮੰਤਰੀ ਨੇ ਦਸਿਆ ਕਿ ਸਤੰਬਰ ਮਹੀਨੇ ਇਸ ਮਹਾਂਮਾਰੀ ਦੇ ਸਿਖਰ ’ਤੇ ਆਉਣ ਦੀ ਸੰਭਾਵਨਾ ਹੈ, ਇਸ ਲਈ ਨਗਰ ਨਿਗਮਾਂ ਤੇ  ਮਿਊਂਸਪੈਲਟੀਆਂ ਦੇ ਚੋਣ ਅਮਲ ਬਾਰੇ ਚੋਣ ਕਮਿਸ਼ਨ ਕੋਲ ਸਿਫ਼ਾਰਸ਼ ਕਰਨ ਤੋਂ ਪਹਿਲਾਂ ਇਹ ਬਿਹਤਰ ਹੋਵੇਗਾ ਕਿ ਕੋਵਿਡ ਦੇ ਵਿਸਥਾਰ ਬਾਰੇ ਸਾਰੀ ਸਥਿਤੀ ਨੂੰ ਵੇਖਿਆ ਜਾਵੇ।

Captain Amrinder Singh Captain Amrinder Singh

ਪੰਜਾਬ ਵਿਚ ਕੋਰੋਨਾ ਦੇ ਕੇਸਾਂ ਦੀ ਵਧਦੀ ਗਿਣਤੀ ਨੂੰ ਵੇਖਦਿਆਂ ਮੀਟਿੰਗ ਵਿਚ ਅਗਲੇ ਮਹੀਨੇ ਚੋਣਾਂ ਕਰਵਾਉਣ ਦੀ ਸੰਭਾਵਨਾ ਨੂੰ ਵੀ ਰੱਦ ਕਰ ਦਿਤਾ ਗਿਆ। ਮੀਟਿੰਗ ਵਿਚ ਇਹ ਵੀ ਵਿਚਾਰਿਆ ਗਿਆ ਕਿ ਝੋਨੇ ਦੀ ਫ਼ਸਲ ਦੀ ਖਰੀਦ ਅਤੇ ਤਿਉਹਾਰਾਂ ਦਾ ਮੌਸਮ ਮੱਧ ਅਕਤੂਬਰ ਵਿਚ ਸ਼ੁਰੂ ਹੋ ਜਾਵੇਗਾ ਜਿਸ ਲਈ ਇਸ ਸਮੇਂ ਦੌਰਾਨ ਚੋਣਾਂ ਕਰਵਾਉਣੀਆਂ ਸੰਭਵ ਨਹੀਂ ਹੋਣਗੀਆਂ। ਸਾਰੇ ਮੰਤਰੀਆਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਸਾਰੇ ਪੱਖਾਂ ਨੂੰ ਧਿਆਨ ਵਿਚ ਰਖਦਿਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਜਲਦੀ ਤੋਂ ਜਲਦੀ ਕਰਵਾਈਆਂ ਜਾਣ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਮੀਟਿੰਗ ਵਿਚ ਦਸਿਆ ਕਿ ਉਨ੍ਹਾਂ ਦਾ ਵਿਭਾਗ ਵਾਰਡਬੰਦੀ ਨਾਲ ਸਬੰਧਤ ਸਾਰਾ ਕੰਮ ਇਸ ਮਹੀਨੇ ਦੇ ਅੰਤ ਤਕ ਮੁਕੰਮਲ ਕਰ ਲਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਚੋਣਾਂ ਨੂੰ ਸਮੇਂ ਸਿਰ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਬ੍ਰਹਮ ਮਹਿੰਦਰਾ ਨੇ ਦਸਿਆ ਕਿ ਸੂਬਾ ਸਰਕਾਰ ਦੀ ਨੀਤੀ ਤਹਿਤ ਇਨ੍ਹਾਂ ਚੋਣਾਂ ਵਿਚ 50 ਫ਼ੀ ਸਦੀ ਸੀਟਾਂ ਔਰਤਾਂ ਲਈ ਰਾਖਵੀਆਂ ਹੋਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement