ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਥਕ ਪਰੰਪਰਾਵਾਂ ਨੂੰ ਮੁੜ ਸੁਰਜੀਤ ਕਰਨ ਲਈ ਸਾਬਕਾ ਫ਼ੈਡ....
Published : Jul 19, 2020, 10:00 am IST
Updated : Jul 19, 2020, 10:00 am IST
SHARE ARTICLE
Sukhdev Dhindsa
Sukhdev Dhindsa

ਫ਼ੈਡਰੇਸ਼ਨ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ’ਚ ਬਣਦਾ ਮਾਣ ਦਿਤਾ ਜਾਵੇਗਾ : ਢੀਂਡਸਾ

ਚੰਡੀਗੜ੍ਹ, 18 ਜੁਲਾਈ (ਗੁਰਉਪਦੇਸ਼ ਸਿੰਘ ਭੁੱਲਰ) : ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਨਿਵਾਸ ’ਤੇ ਚੰਡੀਗੜ੍ਹ ਵਿਖੇ ਹੋਈ। ਜਿਸ ਵਿੱਚ ਮੌਜੂਦਾ ਹਾਲਾਤਾਂ ’ਤੇ ਖੁਲ੍ਹ ਕੇ ਵਿਚਾਰ ਵਟਾਂਦਰਾ ਹੋਇਆ। ਫ਼ੈਡਰੇਸ਼ਨ ਦੇ ਸਾਬਕਾ ਅਹੁਦੇਦਾਰਾਂ ਨੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਵਿਸ਼ਵਾਸ ਦਿਵਾਇਆ ਕੇ ਅਸੀ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇ ਸਾਥ ਦੇਣ ਲਈ ਵਚਨਬੱਧ ਹਾਂ।

ਫ਼ੈਡਰੇਸ਼ਨ ਦੇ ਸਮੂਹ ਸਾਬਕਾ ਅਹੁਦੇਦਾਰਾਂ ਨੇ ਇਕ ਸੁਰ ਹੋ ਕੇ ਕਿਹਾ ਕਿ ਬਾਦਲ ਪਰਵਾਰ ਵਲੋਂ ਜੋ ਪੰਥਕ ਰਵਾਇਤਾਂ ਦਾ ਪਿਛਲੇ ਸਮੇਂ ਦੌਰਾਨ ਘਾਣ ਕੀਤਾ ਗਿਆ ਹੈ ਪ੍ਰੰਤੂ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਪੰਥਕ ਲੀਹਾਂ ’ਤੇ ਲਿਆਉਣ ਲਈ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਜੋ ਬੀੜਾ ਚੁੱਕਿਆ ਹੈ ਅਸੀਂ ਉਸ ਦੀ ਸ਼ਲਾਘਾ ਕਰਦਿਆਂ ਸ. ਢੀਂਡਸਾ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰਾਂਗੇ ਤੇ ਅੱਜ ਤੋਂ ਅਸੀਂ ਅਪਣੀਆਂ ਸੇਵਾਵਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਸਮਰਪਤ ਕਰਦੇ ਹਾਂ।

File Photo File Photo

ਸ. ਢੀਂਡਸਾ ਨੇ ਸਾਬਕਾ ਫ਼ੈਡਰੇਸ਼ਨ ਨੇਤਾਵਾਂ ਵਲੋਂ ਪੰਥਕ ਸੰਘਰਸ਼ ਵਿਚ ਪਾਏ ਯੋਗਦਾਨ ਦੀ ਸ਼ਲਾਘਾ  ਕਰਦਿਆਂ ਵਿਸ਼ਵਾਸ ਦਵਾਇਆ ਕਿ ਆਉਣ ਵਾਲੇ ਸਮੇਂ ਵਿਚ ਹਰੇਕ ਖੇਤਰ ਵਿਚ ਬਣਦਾ ਮਾਣ-ਸਤਿਕਾਰ ਦਿਤਾ ਜਾਵੇਗਾ।  ਇਸ ਮੌਕੇ ਸ. ਢੀਂਡਸਾ ਤੋਂ ਇਲਾਵਾ ਸ. ਨਿਧੜਕ ਸਿੰਘ ਬਰਾੜ, ਸ. ਹਰਵਿੰਦਰ ਸਿੰਘ ਖ਼ਾਲਸਾ, ਐਡਵੋਕੇਟ ਜਸਵੀਰ ਸਿੰਘ ਘੁੰਮਣ, ਗੁਰਸੇਵ ਸਿੰਘ ਹਰਪਾਲਪੁਰ ਐਡਵੋਕੇਟ, ਪਰਮਜੀਤ ਸਿੰਘ ਖ਼ਾਲਸਾ, ਉੱਜਲ ਸਿੰਘ ਲੌਂਗੀਆ, ਐਡਵੋਕੇਟ ਰਾਜਵੀਰ ਸਿੰਘ, ਅਮਰਿੰਦਰ ਸਿੰਘ ਚੰਡੀਗੜ੍ਹ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ ਓ.ਐਸ.ਡੀ, ਦਵਿੰਦਰ ਸਿੰਘ ਸੋਢੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement