
ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਪਰਵਾਰ
ਚੰਡੀਗੜ੍ਹ, 19 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੋਰੋਨਾ ਨੂੰ ਮਾਤ ਦੇ ਕੇ ਹਸਪਤਾਲ ਤੋਂ ਪਰਵਾਰ ਸਮੇਤ ਘਰ ਪਰਤ ਆਏ ਹਨ। ਬਾਜਵਾ ਨਾਲ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਪਾਜ਼ੇਟਿਵ ਹੋ ਗਏ ਸਨ। ਬਾਜਵਾ ਫ਼ੋਰਟਿਸ ਹਸਪਤਾਲ ਮੋਹਾਲੀ ਦਾਖ਼ਲ ਸਨ। ਜ਼ਿਕਰਯੋਗ ਹੈ ਕਿ ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਦੇ ਡਾਇਰੈਕਟਰ ਵਿਪਨ ਉਜਵਲ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨਾਲ ਮੀਟਿੰਗ ਵਿਚ ਸ਼ਾਮਲ ਹੋਣ ਕਾਰਨ ਬਾਜਵਾ ਦਾ ਟੈਸਟ ਹੋਣ ’ਤੇ ਉਹ ਪਾਜ਼ੇਟਿਵ ਆਏ ਸਨ। ਬਾਅਦ ਵਿਚ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਸਨ ਜਦ ਕਿ ਪਰਵਾਰ ਦੇ ਬਾਕੀ ਮੈਂਬਰਾਂ ਦੀ ਰੀਪੋਰਟ ਨੈਗੇਟਿਵ ਆਈ ਸੀ।