ਮੌਸਮ ਵਿਭਾਗ ਦਾ ਅਲਰਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਏਗਾ ਭਾਰੀ ਮੀਂਹ, ਕਿਸਾਨ ਦੇਣ ਖ਼ਾਸ ਧਿਆਨ
Published : Jul 19, 2020, 11:26 am IST
Updated : Jul 19, 2020, 11:26 am IST
SHARE ARTICLE
Rain
Rain

ਪਿਛਲੇ ਕਈ ਦਿਨਾਂ ਤੋਂ ਬਾਕੀ ਸੂਬਿਆਂ ਸਮੇਤ ਪੰਜਾਬ ਵਿਚ ਵੀ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ

ਚੰਡੀਗੜ੍ਹ- ਪਿਛਲੇ ਕਈ ਦਿਨਾਂ ਤੋਂ ਬਾਕੀ ਸੂਬਿਆਂ ਸਮੇਤ ਪੰਜਾਬ ਵਿਚ ਵੀ ਮੌਨਸੂਨ ਨੇ ਦਸਤਕ ਦੇ ਦਿੱਤੀ ਹੈ। ਅਤੇ ਸਾਉਣ ਦੇ ਮਹੀਨੇ ਦੀ ਵੀ ਸ਼ੁਰੂਆਤ ਹੋ ਚੁੱਕੀ ਹੈ। ਅਜਿਹੇ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮਾਹਿਰਾਂ ਵੱਲੋਂ ਬਾਰਸ਼ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

RainRain

ਮੌਸਮ ਵਿਗਿਆਨੀਆਂ ਮੁਤਾਬਕ 19 ਤੋਂ 21 ਜੁਲਾਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਯੂਨੀਵਰਸਿਟੀ ਅਨੁਸਾਰ ਕੇਂਦਰੀ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ।

RainRain

ਮੌਸਮ ਵਿਭਾਗ ਨੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੁਹਾਲੀ, ਤਰਨ ਤਾਰਨ, ਪਠਾਨਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਜਤਾਈ ਹੈ।

RainRain

ਇਸ ਤੋਂ ਇਲਾਵਾ ਮਾਲਵਾ ਖਿੱਤੇ ਦੇ ਜ਼ਿਲ੍ਹਿਆਂ ਫੋਰਜ਼ਪੁਰ, ਫਾਜ਼ਿਲਕਾ, ਮੋਗਾ, ਫਰੀਦਕੋਟ ਅਤੇ ਮੁਕਤਸਰ ਵੱਲ 20 ਜੁਲਾਈ ਨੂੰ ਜ਼ਿਆਦਾ ਬਾਰਸ਼ ਹੋਣ ਦੀ ਸੰਭਾਵਨਾ ਹੈ। ਮਾਨਸੂਨ ਦੌਰਾਨ ਮੀਂਹ ਬੇਸ਼ੱਕ ਸਾਉਣੀ ਦੀ ਫਸਲ ਝੋਨੇ ਲਈ ਲਾਹੇਵੰਦ ਹੁੰਦਾ ਹੈ।

RainRain

ਪਰ ਇਸ ਦੇ ਬਾਵਜੂਦ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਕਿਸਾਨਾਂ ਨੂੰ ਆਪਣੀਆਂ ਫਸਲਾਂ ਦਾ ਖਾਸ ਧਿਆਨ ਰੱਖਣ ਲਈ ਕਿਹਾ ਗਿਆ ਹੈ। ਕਿਉਂਕਿ ਖੇਤਾਂ ਵਿਚ ਖੜਾ ਲੋੜ ਤੋਂ ਵੱਧ ਪਾਣੀ ਵੀ ਫ਼ਸਲ ਲਈ ਨੁਕਸਾਨਦੇਹ ਸਾਬਿਤ ਹੁੰਦਾ ਹੈ।

RainRain

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement