
ਕਾਂਗਰਸ ਹਾਈਕਮਾਨ ਨੇ ਸਖ਼ਤ ਰੁਖ਼ ਅਪਨਾਉਂਦਿਆਂ ਬਿਨ੍ਹਾਂ ਕਿਸੇ ਵਿਰੋਧ ਦੀ ਪ੍ਰਵਾਹ ਕਰਦਿਆਂ ਫੈਸਲਾ ਸੁਣਾਇਆ
ਚੰਡੀਗੜ੍ਹ - ਆਖਰ ਸਾਰੀਆਂ ਚਰਚਾਵਾਂ ਦਾ ਅੰਤ ਕਰਦਿਆਂ ਕੱਲ੍ਹ ਸ਼ਾਮ ਨੂੰ ਆਲ ਇੰਡੀਆ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੀ ਕਮਾਨ ਸੌਂਪਣ ਦਾ ਐਲਾਨ ਕਰ ਦਿੱਤਾ ਸੀ। ਸਿੱਧੂ ਨਾਲ ਚਾਰ ਵਰਕਿੰਗ ਪ੍ਰਧਾਨ ਵੀ ਲਾਏ ਗਏ ਹਨ, ਉਨ੍ਹਾਂ ਵਿਚ ਸੰਗਤ ਸਿੰਘ ਗਿਲਜੀਆਂ, ਕੁਲਜੀਤ ਨਾਗਰਾ, ਸੁਖਵਿੰਦਰ ਸਿੰਘ ਡੈਨੀ ਅਤੇ ਪਵਨ ਗੋਇਲ ਸ਼ਾਮਲ ਹਨ। ਇਸ ਦੇ ਨਾਲ ਹੀ ਸਿੱਧੂ ਨੂੰ ਪ੍ਰਧਾਨ ਬਣਨ 'ਤੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਅੱਜ ਸਵੇਰੇ-ਸਵੇਰੇ ਹੀ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਵਜੋਤ ਸਿੱਧੂ ਦੀ ਰਿਹਾਇਸ਼ ਵਿਖੇ ਪਹੁੰਚੇ। ਦੋਹਾਂ ਵਿਧਾਇਕਾਂ ਵੱਲੋਂ ਨਵਜੋਤ ਸਿੱਧੂ ਨੂੰ ਵਧਾਈ ਦਿੱਤੀ ਗਈ।
ਇਸ ਦੌਰਾਨ ਨਵਜੋਤ ਸਿੱਧੂ ਨੇ ਦੋਹਾਂ ਵਿਧਾਇਕਾਂ ਨੂੰ ਜੱਫੀ ਪਾ ਕੇ ਉਨ੍ਹਾਂ ਦਾ ਸੁਆਗਤ ਕੀਤਾ। ਰਾਜਾ ਵੜਿੰਗ ਨੇ ਆਪਣੇ ਫੇਸਬੁੱਕ ਪੇਜ਼ ਰਾਹੀਂ ਵੀ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਦੀ ਵਧਾਈ ਦਿੱਤੀ ਸੀ। ਉਨ੍ਹਾਂ ਨੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਸੀ ਕਿ ਉਹ ਦਿਨ ਆ ਗਿਆ, ਜਿਸ ਦਾ ਸਾਰੇ ਪੰਜਾਬ ਨੂੰ ਇੰਤਜ਼ਾਰ ਸੀ।
Partap Bajwa
ਇੱਥੇ ਇਹ ਵੀ ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਉਣ ਦੇ ਐਲਾਨ ਤੋਂ ਬਾਅਦ ਵੀ ਦੇਰ ਰਾਤ ਤੱਕ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸਿੱਧੂ ਨੂੰ ਸ਼ੁਭਕਾਮਨਾਵਾਂ ਦਾ ਕੋਈ ਸੁਨੇਹਾ ਨਹੀਂ ਆਇਆ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਦੇਰ ਸ਼ਾਮ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਦੇ ਨਾਲ ਮੰਤਰੀ ਰਾਣਾ ਗੁਰਮੀਤ ਸੋਢੀ, ਸਪੀਕਰ ਰਾਣਾ ਕੇ. ਪੀ. ਸਿੰਘ ਵੀ ਮੌਜੂਦ ਸਨ। ਬਕਾਇਦਾ ਇਨ੍ਹਾਂ ਆਗੂਆਂ ਦੀਆਂ ਤਸਵੀਰਾਂ ਨੂੰ ਵੀ ਸਾਂਝਾ ਕੀਤਾ ਗਿਆ ਸੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ 'ਤੇ ਸੁਖਪਾਲ ਖਹਿਰਾ ਵਲੋਂ ਵੀ ਉਹਨਾਂ ਦੀ ਨਿਯੁਕਤੀ ਦਾ ਸਵਾਗਤ ਕੀਤਾ ਗਿਆ ਹੈ। ਖਹਿਰਾ ਦਾ ਕਹਿਣਾ ਹੈ ਕਿ ''ਮੈਨੂੰ ਯਕੀਨ ਹੈ ਸਿੱਧੂ ਹੁਣ ਚੀਫ਼ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਨਾਲ ਸਤਿਕਾਰਯੋਗ ਢੰਗ ਨਾਲ ਆਪਣੇ ਮਸਲੇ ਸੁਲਝਾਉਣਗੇ । ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਇੱਕ ਵਾਰ ਫਿਰ ਤੋਂ ਕਾਂਗਰਸ ਸਰਕਾਰ ਬਣਾਉਣ ਲਈ ਬੇਅਦਬੀ ਤੇ ਬਹਿਬਲ ਕਲਾਂ ਵਰਗੇ ਭਖਦੇ ਮੁੱਦਿਆਂ ਨੂੰ ਹੱਲ ਕਰਨਗੇ''। ਇਸ ਦੇ ਨਾਲ ਹੀ ਉਨ੍ਹਾਂ ਚਾਰਾਂ ਕਾਰਜਕਾਰੀ ਪ੍ਰਧਾਨਾਂ ਦਾ ਵੀ ਸਵਾਗਤ ਕੀਤਾ।
ਇਹ ਵੀ ਪੜ੍ਹੋ - ਨਵਜੋਤ ਸਿੰਘ ਸਿੱਧੂ ਨੇ ਵਿਧਾਇਕ ਕੋਟਲੀ ਅਤੇ ਵਿਧਾਇਕ ਲੱਖਾ ਨਾਲ ਕੀਤੀ ਬੰਦ ਕਮਰਾ ਮੀਟਿੰਗ
Harminder Singh Gill
ਇਸ ਦੇ ਨਾਲ ਹੀ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਦਾ ਵੀ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਫ਼ੈਸਲਾ ਬਹੁਤ ਵਧੀਆ ਹੈ ਤੇ ਸਿੱਧੂ ਦੇ ਪ੍ਰਧਾਨ ਬਣਨ ਨਾਲ ਲੋਕਾਂ ਵਿਚ ਉਤਸ਼ਾਹ ਵਧੇਗਾ ਅਤੇ 2022 ਦੀਆਂ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਵੱਡੇ ਬਹੁਮਤ ਨਾਲ ਬਣੇਗੀ। ਕਾਂਗਰਸ ਹਾਈਕਮਾਨ ਨੇ ਜੋ ਵੀ ਫ਼ੈਸਲਾ ਕੀਤਾ ਹੈ ਅਸੀਂ ਉਸ ਦੇ ਨਾਲ਼ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਨੇ ਨਵੇਂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕਿਹਾ ਕਿ ਹਾਈ ਕਮਾਨ ਨੇ ਜੋ ਫ਼ੈਸਲਾ ਕੀਤਾ ਹੈ ਉਹ 100% ਸਹੀ ਹੈ। ਕੋਈ ਵੀ ਪਰੇਸ਼ਾਨ ਨਹੀਂ ਸਭ ਕੁੱਝ ਠੀਕ ਰਹੇਗਾ।
Tript Rajinder Bajwa
ਇਹ ਵੀ ਪੜ੍ਹੋ - ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਸਿੱਧੂ
ਇਸ ਦੇ ਨਾਲ ਹੀ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ,"ਜਿਵੇਂ ਕੈਪਟਨ ਅਮਰਿੰਦਰ ਸਿੰਘ ਵੱਡਾ ਦਿਲ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਦੀਆਂ ਪੰਜਾਬ ਸਰਕਾਰ ਦੇ ਖਿਲਾਫ ਲਿਖੀਆਂ ਚਿੱਠੀਆਂ ਭੁੱਲ ਗਏ ਹਨ ਓਵੇਂ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਇਸ ਤਰ੍ਹਾਂ ਦੀ ਮਿਸਾਲ ਕਾਂਗਰਸ ਪਾਰਟੀ ਦੇ ਭਲੇ ਵਾਸਤੇ ਪੇਸ਼ ਕਰਦੇ ਹੋਏ ਉਹ ਨਵਜੋਤ ਸਿੰਘ ਸਿੱਧੂ ਵਲੋਂ ਕੀਤੇ ਗਏ ਟਵੀਟ ਨੂੰ ਵੀ ਭੁੱਲ ਜਾਣ।"
Navjot Sidhu
ਜ਼ਿਕਰਯੋਗ ਹੈ ਕਿ ਜਿੱਤੇ ਨਵਜੋਤ ਸਿੱਧੂ ਨੂੰ ਪ੍ਰਦਾਨ ਬਣਾਏ ਜਾਣ 'ਤੇ ਕਈ ਕਾਂਗਰਸੀ ਵਿਧਾਇਕਾਂ 'ਚ ਖੁਸ਼ੀ ਦੇਖੀ ਜਾ ਰਹੀ ਹੈ ਉੱਤੇ ਹੀ ਵਿਰੋਧੀ ਧਿਰਾਂ ਵਿਚ ਨਵਜੋਤ ਸਿੱਧੂ ਖਿਲਾਫ਼ ਗੁੱਸਾ ਦੇਖਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾ ਕਹਿਣਾ ਹੈ ਕਿ ਕਾਂਗਰਸ ਪੰਜਾਬ ਵਿਚ ਅਸਫ਼ਲ ਮੁੱਖ ਮੰਤਰੀ ਦੀ ਥਾਂ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਆਉਣ ਲਈ ਨਾਟਕ ਰਚ ਰਹੀ ਹੈ, ਜੋ ਪ੍ਰਸ਼ਾਸਨਿਕ ਕੰਮਾਂ ਦੀ ਬਜਾਇ ਨਾਟਕ ਲਈ ਜ਼ਿਆਦਾ ਜਾਣੇ ਜਾਂਦੇ ਹਨ।