ਵਿਆਹ ਦੇ ਮਾਮਲਿਆਂ 'ਚ ਵਧ ਰਹੀ ਧੋਖਾਧੜੀ ਨੂੰ ਲੈ ਮਨੀਸ਼ਾ ਗੁਲਾਟੀ ਨੇ ਲਿਖਿਆ ਕੈਨੇਡਾ ਦੇ PM ਨੂੰ ਪੱਤਰ

By : GAGANDEEP

Published : Jul 19, 2021, 1:13 pm IST
Updated : Jul 19, 2021, 1:16 pm IST
SHARE ARTICLE
Manisha Gulati writes letter to Canada's PM over growing marriage fraud
Manisha Gulati writes letter to Canada's PM over growing marriage fraud

ਆਖੀਆਂ ਇਹ ਵੱਡੀਆਂ ਗੱਲ੍ਹਾਂ

ਚੰਡੀਗੜ੍ਹ:  ਪੰਜਾਬ ਦੀ ਨੌਜਵਾਨ ਪੀੜ੍ਹੀ ਵਿਦੇਸ਼ ਜਾਣ ਦੇ ਲਈ ਕਈ ਤਰ੍ਹਾਂ ਦੇ ਢੰਗ ਤਰੀਕੇ ਅਪਣਾ ਰਹੀ ਹੈ ਅਤੇ ਜ਼ਿਆਦਾਤਰ ਨੌਜਵਾਨ ਲਡ਼ਕੀਆਂ ਦਾ ਸਹਾਰਾ ਲੈ ਕੇ ਵਿਦੇਸ਼ ਜਾਣਾ ਚਾਹੁੰਦੇ ਹਨ ਪਰ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ। ਤਾਜ਼ਾ ਮਾਮਲਾ ਲਵਪ੍ਰੀਤ ਦੀ ਹੀ ਦੇਖਿਆ ਜਾ ਸਕਦਾ ਹੈ। ਇਸ ਦੇ ਚਲਦੇ  ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ  ਕੈਨੇਡਾ ਦੇ ਮਾਨਯੋਗ ਪ੍ਰਧਾਨ ਮੰਤਰੀ ਜਸਟਿਨ ਟਰੂਡੋ Justin Trudeau ਜੀ ਨੂੰ ਇੱਕ ਪੱਤਰ ਲਿਖਿਆ ਹੈ ਜਿਸ 'ਚ ਦਿਨੋ-ਦਿਨ ਵੱਧਦੇ ਧੋਖੇਧੜੀ ਦੇ ਮਾਮਲੇ ਬਾਰੇ ਗੱਲ੍ਹਾਂ ਸਾਹਮਣੇ ਰੱਖੀਆਂ ਗਈਆਂ।  

Manisha Gulati writes letter to Canada's PM over growing marriage fraudManisha Gulati writes letter to Canada's PM over growing marriage fraud

ਪੱਤਰ ਵਿਚ ਮਨੀਸ਼ਾ ਗੁਲਾਟੀ  ਨੇ ਲਿਖਿਆ ਕਿ ਮੈਂ, ਕੈਨੇਡਾ ਵਿਚ ਕੋਵਿਡ ਨੂੰ ਨਜਿੱਠਣ ਲਈ ਤੁਹਾਡੇ ਦ੍ਰਿੜਤਾਪੂਰਵਕ ਪ੍ਰਬੰਧਨ ਅਤੇ ਇਨ੍ਹਾਂ ਔਂਕੜੇ ਭਰੇ ਸਮੇਂ ਦੌਰਾਨ ਲੱਖਾਂ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਦਿਲੋਂ ਸ਼ੁਭਕਾਮਨਾਵਾਂ ਭੇਜਦੀ ਹਾਂ। ਇਹ ਇੱਕ ਭਿਆਨਕ ਮਹਾਂਮਾਰੀ ਹੈ ਜਿਸ ਨਾਲ ਤੁਸੀਂ ਬਾਖ਼ੂਬੀ ਤਰੀਕੇ ਨਾਲ ਨਜਿੱਠ ਰਹੇ ਹੋ।

Manisha GulatiManisha Gulati

 ਸੱਚਮੁੱਚ, ਤੁਸੀਂ ਭਾਰਤ ਨਾਲ ਸੁਲਹਦੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਦ੍ਰਿਸ਼ਟੀ ਅਤੇ ਸਮਝ ਰੱਖਦੇ ਹੋ।  ਤੁਸੀਂ ਭਾਰਤੀ ਭਾਈਚਾਰੇ ਦੀ ਨਬਜ਼ ਨੂੰ ਬਹੁਤ ਚੰਗੀ ਤਰ੍ਹਾਂ ਸਮਝਦੇ ਹੋ, ਖ਼ਾਸਕਰ ਪੰਜਾਬੀਆਂ ਨੂੰ  ਜੋ ਤੁਹਾਡੇ ਮਹਾਨ ਦੇਸ਼ ਲਈ ਸਰਵਪੱਖੀ ਵਿਕਾਸ ਲਈ ਨਿਰੰਤਰ ਸੇਵਾ ਕਰ ਰਹੇ ਹਨ।  ਉਹਨਾਂ ਅੱਗੇ ਲਿਖਿਆ ਕਿ  ਕੈਨੇਡੀਅਨ ਸਿਟੀਜ਼ਨਸ਼ਿਪ ਦੇ ਨਾਮ 'ਤੇ ਨਿਰਦੋਸ਼ ਪੰਜਾਬੀ ਨੌਜਵਾਨਾਂ ਦੇ ਸ਼ੋਸ਼ਣ ਦੇ ਅਣਗਿਣਤ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਨਾਲ ਦੁਨੀਆਂ ਭਰ ਵਿਚ ਵੱਸਦੇ ਪੰਜਾਬੀਆਂ ਵਿਚ ਵਿਆਪਕ ਪਰੇਸ਼ਾਨੀ ਅਤੇ ਨਿਰਾਸ਼ਾ ਪੈਦਾ ਹੋ ਰਹੀ ਹੈ।  

Justin TrudeauJustin Trudeau

ਪੰਜਾਬ ਰਾਜ ਮਹਿਲਾ ਕਮਿਸ਼ਨ (PSWC) ਦੀ ਚੇਅਰਪਰਸਨ ਹੋਣ ਦੇ ਨਾਤੇ ਅਤੇ ਪੰਜਾਬੀ ਡਾਇਸਪੋਰਾ ਦੀ ਨੁਮਾਇੰਦਗੀ ਕਰਨ ਲਈ, ਮੈਂ ਤੁਹਾਨੂੰ ਬੇਨਤੀ ਕਰਦੀ ਹਾਂ ਕਿ ਇਸ ਤਰ੍ਹਾਂ ਦੇ ਸ਼ੋਸ਼ਣ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਨਿਆਂ ਦਿਵਾਉਣ ਲਈ ਕੁਝ ਤੇਜ਼ ਅਤੇ ਸਖਤ ਕਦਮ ਚੁੱਕੇ ਜਾਣ। ਇੱਥੋਂ ਤੱਕ ਕਿ ਇਹ ਖ਼ਬਰਾਂ ਹਨ ਕਿ ਕੁੱਝ ਫਰੌਡ ਲੋਕਾਂ ਨੇ ਵਿਆਹ ਦੇ ਪਾਕ ਰਿਸ਼ਤੇ ਦੀ ਆੜ ਵਿੱਚ ਨਿਰਦੋਸ਼ ਪੰਜਾਬੀਆਂ ਨੂੰ ਧੋਖਾ ਦੇ ਕੇ ਜਲਦੀ ਪੈਸਾ ਬਣਾਇਆ ਹੈ।

Manisha Gulati Manisha Gulati

ਅਜਿਹੇ ਧੋਖੇਬਾਜ਼ ਲੋਕ ਮਨੁੱਖਤਾ 'ਤੇ ਧੱਬਾ ਹਨ।  ਪੰਜਾਬ ਰਾਜ ਮਹਿਲਾ ਕਮਿਸ਼ਨ (PSWC) ਦੀ ਚੇਅਰਪਰਸਨ  ਨੇ ਅੱਗੇ ਆਖਿਆ ਕਿ ਮੈਂ ਤੁਹਾਡੇ ਧੰਨਵਾਦੀ ਹੋਵਾਂਗੀ ਜੇਕਰ ਇੱਕ ਮਜਬੂਤ ਪ੍ਰਣਾਲੀ ਲਾਗੂ ਕੀਤੀ ਜਾਵੇ, ਜਿਸ ਵਿੱਚ ਕੈਨੇਡੀਅਨ ਅਧਿਕਾਰੀ ਅਤੇ PSWC ਤਾਲਮੇਲ ਕਰਕੇ ਪੀੜਤਾਂ ਨੂੰ ਇਨਸਾਫ ਦਿਵਾਉਣ ਦੇ ਉਪਰਾਲੇ ਕਰੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement