'ਆਪ' ਵਿੱਚ ਸ਼ਾਮਲ ਹੋਏ ਰਣਜੀਤ ਸਿੰਘ ਰਾਣਾ ਅਤੇ ਭੁਲੱਥ ਦੇ ਯੂਥ ਕਾਂਗਰਸ ਪ੍ਰਧਾਨ ਹਰਸਿਮਰਨ ਘੁੰਮਣ
Published : Jul 19, 2021, 4:46 pm IST
Updated : Jul 19, 2021, 4:46 pm IST
SHARE ARTICLE
 Ranjit Singh Rana, Bholath Youth Congress president Harsimran Ghuman joins AAP
Ranjit Singh Rana, Bholath Youth Congress president Harsimran Ghuman joins AAP

ਪੰਜਾਬ ਦੀ ਖੁਸ਼ਹਾਲੀ ਚਾਹੁੰਦੇ ਸਾਰੇ ਸੱਜਣਾਂ ਦਾ ਆਪ 'ਚ ਸਵਾਗਤ: ਰਾਘਵ ਚੱਢਾ

ਚੰਡੀਗੜ - ਸੱਤਾਧਾਰੀ ਕਾਂਗਰਸ ਪਾਰਟੀ ਨੂੰ ਜ਼ਿਲਾ ਕਪੂਰਥਲਾ 'ਚ ਕਰਾਰਾ ਝਟਕਾ ਦਿੰਦਿਆਂ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਸਾਬਕਾ ਉਮੀਦਵਾਰ ਰਣਜੀਤ ਸਿੰਘ ਰਾਣਾ ਅਤੇ  ਭੁਲੱਥ ਹਲਕੇ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਹਰਸਿਮਰਨ ਸਿੰਘ ਘੁੰਮਣ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ ਨਾਲ ਸੋਮਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏੇ। ਇਨਾਂ ਆਗੂਆਂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦਾ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ।

Harsimran Singh GhummanHarsimran Singh Ghumman

ਰਣਜੀਤ ਸਿੰਘ ਰਾਣਾ ਅਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਚਾਹੁਣ ਵਾਲੇ ਸਾਰੇ ਸਜਣਾਂ ਦਾ 'ਆਪ' ਵਿੱਚ ਸਵਾਗਤ ਹੈ। ਉਨਾਂ ਕਿਹਾ ਕਿ ਸੂਬੇ ਦੇ ਲੋਕ ਸਮਝ ਗਏ ਹਨ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਪੰਜਾਬ ਦੀ ਖੁਸ਼ਹਾਲੀ ਲਈ ਲੜਦੀ ਹੈ, ਜਦਕਿ ਕਾਂਗਰਸੀ ਅਤੇ ਅਕਾਲੀ ਕੇਵਲ ਕੁਰਸੀ ਲਈ ਲੜਦੇ ਹਨ।
'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਾਸੀ ਆਮ ਆਦਮੀ ਪਾਰਟੀ ਨੂੰ ਸੂਬੇ ਦੇ ਭਵਿੱਖ ਵਜੋਂ ਦੇਖ ਰਹੇ ਹਨ।

harpal cheemaHarpal cheema

ਇਸੇ ਲਈ ਹਰ ਦਿਨ ਆਮ ਆਦਮੀ ਪਾਰਟੀ ਦਾ ਕਾਫ਼ਲਾ ਵਧਦਾ ਜਾ ਰਿਹਾ ਹੈ। ਇਸ ਮੌਕੇ ਰਣਜੀਤ ਸਿੰਘ ਰਾਣਾ ਅਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਕਿਹਾ ਕਿ ਪੰਜਾਬ ਦੇ ਬਹੁ ਗਿਣਤੀ ਲੋਕਾਂ ਵਾਂਗ ਉਹ ਵੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਦਿੱਲੀ ਦੀ ਤਰਾਂ ਪੰਜਾਬ ਵਿੱਚ ਵੀ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਹਿਤੈਸ਼ੀ ਸਰਕਾਰ ਬਣਾਉਣ ਲਈ ਯਤਨਸ਼ੀਲ ਹਨ। ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਲੋਚਨਾ ਕਰਦਿਆਂ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ 'ਆਪ' ਵੱਲੋਂ ਜਿੱਤ ਪ੍ਰਾਪਤ ਕਰਕੇ ਵਿਧਾਇਕ ਖਹਿਰਾ ਨੇ ਲੋਕਾਂ ਦੇ ਫ਼ਤਵੇ ਨਾਲ ਧੋਖ਼ਾ ਕੀਤਾ ਹੈ ਅਤੇ ਪੰਜਾਬ ਲੋਕ ਹੁਣ ਸੁਖਪਾਲ ਖਹਿਰਾ 'ਤੇ ਮੁੱੜ ਵਿਸ਼ਵਾਸ਼ ਨਹੀਂ ਕਰਨਗੇ। ਉਨਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਖਹਿਰਾ ਜਿਥੇ ਵੀ ਗਏ ਹਨ, ਉਥੇ ਖਿਲਾਰਾ ਹੀ ਪਾਇਆ ਹੈ।

Raghav Chadda Raghav Chadda

ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਰਾਣਾ ਸਾਲ 2017 ਵਿੱਚ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਚੁੱਕੇ ਹਨ। ਉਹ ਟਰੱਕ ਯੂਨੀਅਨ ਦੇ ਪੰਜਾਬ ਪ੍ਰਧਾਨ, ਪਿੰਡ ਦੇ ਸਰਪੰਚ ਅਤੇ ਸਹਿਕਾਰੀ ਬੈਂਕ ਦੇ ਚੇਅਰਮੈਨ ਤੇ ਡਾਇਰੈਕਟਰ ਵੀ ਰਹਿ ਚੁੱਕੇ ਹਨ। ਇਸ ਸਮੇਂ ਰਣਜੀਤ ਸਿੰਘ ਰਾਣਾ ਦੇ ਸਮਰਥਕ, ਪੰਚ ਸਰਪੰਚ, ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਮੈਂਬਰ ਅਤੇ ਯੂਥ ਕਾਂਗਰਸ ਦੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement