ਸੁਨੀਲ ਜਾਖੜ ਨੇ ਸੱਦੀ ਜ਼ਿਲ੍ਹਾ ਪ੍ਰਧਾਨਾਂ ਤੇ ਵਿਧਾਇਕਾਂ ਦੀ ਮੀਟਿੰਗ 
Published : Jul 19, 2021, 12:40 am IST
Updated : Jul 19, 2021, 12:40 am IST
SHARE ARTICLE
image
image

ਸੁਨੀਲ ਜਾਖੜ ਨੇ ਸੱਦੀ ਜ਼ਿਲ੍ਹਾ ਪ੍ਰਧਾਨਾਂ ਤੇ ਵਿਧਾਇਕਾਂ ਦੀ ਮੀਟਿੰਗ 

ਅੰਮਿ੍ਤਸਰ, 18 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ 19 ਜੁਲਾਈ ਨੂੰ  ਤਿੰਨ ਵਜੇ ਬਾਅਦ ਦੁਪਹਿਰ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਬੁਲਾਈ ਹੈ | 
ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਦਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ  ਇਕ ਮਤਾ ਪਾ ਕੇ ਭੇਜਦਿਆਂ ਬੇਨਤੀ ਕੀਤੀ ਜਾਵੇਗੀ ਕਿ ਪੰਜਾਬ ਦੀ ਕਾਂਗਰਸ ਦੀ ਬੇਹਤਰੀ ਤੇ ਅਗਾਮੀ 2022 ਦੀਆਂ ਚੋਣਾਂ ਜਿੱਤਣ ਲਈ ਜੋ ਵੀ ਫ਼ੈਸਲਾ ਲਿਆ ਜਾਵੇਗਾ ਸੱਭ ਨੂੰ  ਪ੍ਰਵਾਨ ਹੋਵੇਗਾ, ਹੁਣ ਬਹੁਤਾ ਸਮਾਂ ਇੰਤਜ਼ਾਰ ਨਾ ਕਰਦਿਆਂ ਪੰਜਾਬ ਦੀ ਬੇਹਤਰੀ ਵਾਸਤੇ ਯੋਗ ਆਗੂਆਂ ਦੇ ਹੱਥ ਵਾਂਗਡੋਰ ਸੌਂਪ ਦੇਣੀ ਚਾਹੀਦੀ ਹੈ ਤਾਂ ਜੋ ਲਗਭਗ ਅਗਲੇ ਛੇ ਮਹੀਨਿਆਂ ਵਿਚ ਕਾਂਗਰਸ ਪਾਰਟੀ ਤੇ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਕੇ  ਦੁਬਾਰਾ ਕਾਂਗਰਸ ਨੂੰ  ਸੱਤਾ ਵਿਚ ਲਿਆਵੇ ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਨੇ ਤਾਂ ਮਹਿੰਗਾਈ ਨਾਲ ਹਰ ਇਕ ਵਰਗ ਦਾ ਕਚੂੰਮਰ ਕੱਢ ਕੇ ਰੱਖ ਦਿਤਾ ਹੈ | ਪਰ ਚੰਗਾ ਹੋਵੇ ਜੇ ਇਸ ਦੀ ਸ਼ੁਰੂਆਤ ਪੰਜਾਬ ਵਿਚੋਂ 2022 ਦੀਆਂ ਚੋਣਾਂ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਬਣੇ ,ਤਾਂ ਜੋ ਸਾਰੇ ਦੇਸ਼ ਨੂੰ  ਮੋਦੀ ਵਿਰੋਧੀ ਲਹਿਰ ਦਾ ਪਤਾ ਚਲ ਸਕੇ ਕਿ ਲੋਕ ਤਾਨਾਸ਼ਾਹੀ ਹੁਕਮਾਂ ਦੇ ਵਿਰੋਧ ਵਿਚ ਤੇ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ਵਿਚ ਖਲੋਤੇ ਹਨ |
    ਕੈਪਸ਼ਨ- ਏ ਐਸ ਆਰ ਬਹੋੜੂ— 18— 5— ਭਗਵੰਤਪਾਲ ਸਿੰਘ ਸੱਚਰ  |

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement