
ਵੇਰਕਾ ਮਿਲਕ ਪਲਾਂਟ ਵਿਚ ਅਣਅਧਿਕਾਰਤ ਤੌਰ ’ਤੇ ਦਾਖ਼ਲ ਹੋਣ ਦੇ ਮਾਮਲੇ ਵਿਚ ਬੈਂਸ ਤੇ ਉਸ ਦੇ ਕੁਝ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ
ਲੁਧਿਆਣਾ: ਹਲਕਾ ਆਤਮਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਹਨਾਂ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਗਿਆ। ਬੀਤੇ ਕੱਲ੍ਹ ਸਿਮਰਜੀਤ ਬੈਂਸ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਵੱਲੋਂ ਜਬਰ ਜ਼ਨਾਹ ਦੇ ਮਾਮਲੇ ਵਿਚ ਅਦਾਲਤ ਵਿਚ ਪੇਸ਼ ਕਰਨ ਲਈ ਵਿਚ ਲਿਆਂਦਾ ਗਿਆ ਸੀ।
ਅਦਾਲਤ ਨੇ ਬੈਂਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਸੀ ਪਰ ਥਾਣਾ ਸਰਾਭਾ ਨਗਰ ਵੱਲੋਂ ਦਰਜ ਕੀਤੇ ਵੇਰਕਾ ਮਿਲਕ ਪਲਾਂਟ ਵਿਚ ਅਣਅਧਿਕਾਰਤ ਤੌਰ ’ਤੇ ਦਾਖ਼ਲ ਹੋਣ ਦੇ ਮਾਮਲੇ ਵਿਚ ਬੈਂਸ ਤੇ ਉਸ ਦੇ ਕੁਝ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਸ ਮਾਮਲੇ ਵਿਚ ਪੁਲਿਸ ਨੂੰ ਇਕ ਦਿਨ ਦਾ ਰਿਮਾਂਡ ਮਿਲਿਆ ਸੀ, ਜੋ ਅੱਜ ਖ਼ਤਮ ਹੋ ਗਿਆ ਹੈ।