
ਜਨਤਕ ਟਰਾਂਸਪੋਰਟ ਪ੍ਰਣਾਲੀ ਦੀ ਕਾਰਜਕੁਸ਼ਲਤਾ ਵਧਾਉਣ ਲਈ 'ਮਾਨ' ਸਰਕਾਰ ਦਾ ਉਪਰਾਲਾ
ਚੰਡੀਗੜ੍ਹ : ਜਨਤਕ ਟਰਾਂਸਪੋਰਟ ਪ੍ਰਣਾਲੀ ਦੀ ਕਾਰਜਕੁਸ਼ਲਤਾ ਵਧਾਉਣਾ ਯਕੀਨੀ ਬਣਾਉਣ ਅਤੇ ਸੂਬੇ ਵਿੱਚ ਸਾਰੇ ਵਾਹਨਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ 1 ਅਗਸਤ, 2022 ਤੋਂ ਸਾਰੇ ਯਾਤਰੀ ਸੇਵਾ ਵਾਹਨਾਂ ਜਿਵੇਂ ਬੱਸਾਂ, ਮਿੰਨੀ ਬੱਸਾਂ ਅਤੇ ਟੈਕਸੀਆਂ ਵਿੱਚ ਵਹੀਕਲ ਲੋਕੇਸ਼ਨ ਟ੍ਰੈਕਿੰਗ ਡਿਵਾਈਸ (ਵੀ.ਐਲ.ਟੀ.ਡੀ.) ਸਿਸਟਮ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ‘ਇੱਕ ਬੱਸ ਇੱਕ ਪਰਮਿਟ’ ਨੂੰ ਵਾਹਨ ਪੋਰਟਲ ਨਾਲ ਜੋੜਨ ਦਾ ਫ਼ੈਸਲਾ ਵੀ ਲਿਆ ਹੈ।
vehical location tracking device system
ਰਿਜਨਲ ਟਰਾਂਸਪੋਰਟ ਅਥਾਰਟੀਆਂ ਦੇ ਦਫ਼ਤਰਾਂ ਦੇ ਕੰਮਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਾਰੇ ਪਰਮਿਟ ਧਾਰਕਾਂ ਨੂੰ ਵਾਹਨ ਪੋਰਟਲ 'ਤੇ ਮੋਟਰ ਵਾਹਨ ਟੈਕਸ ਕਰਾਉਣ ਦੀ ਅਪੀਲ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਾਹਨ ਪੋਰਟਲ ‘ਤੇ ‘ਇੱਕ ਬੱਸ ਇੱਕ ਪਰਮਿਟ’ ਲਾਗੂ ਹੋਣ ਪਿੱਛੋਂ ਓ.ਟੀ.ਪੀ. ਸਿਸਟਮ ਨੂੰ ਬੰਦ ਕਰ ਦਿੱਤਾ ਜਾਵੇ ਕਿਉਂ ਜੋ ਸਾਰੇ ਪਰਮਿਟ ਧਾਰਕਾਂ ਲਈ ਵਾਹਨ ਪੋਰਟਲ 'ਤੇ ਇੱਕ ਕਲਿੱਕ ਨਾਲ ਮੋਟਰ ਵਾਹਨ ਟੈਕਸ ਜਮ੍ਹਾਂ ਕਰਨ ਦੀ ਸਹੂਲਤ ਉਪਲਬਧ ਹੈ। ਉਨ੍ਹਾਂ ਕਿਹਾ ਕਿ ਡਿਫ਼ਾਲਟਰਾਂ ਤੋਂ ਟੈਕਸ ਵਸੂਲੀ ਦਾ ਅਮਲ ਹੋਰ ਤੇਜ਼ ਕੀਤਾ ਜਾਣਾ ਚਾਹੀਦਾ ਹੈ।
vehical location tracking device system
ਮੀਟਿੰਗ ਦੌਰਾਨ ਵੈੱਬ ਪੋਰਟਲ ‘ਤੇ ਸੰਯੁਕਤ ਸਮਾਂ ਸਾਰਣੀ ਅਪਲੋਡ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਤਾਂ ਜੋ ਸੂਬੇ ਦੀ ਜਨਤਕ ਟਰਾਂਸਪੋਰਟ ਪ੍ਰਣਾਲੀ ਵਿੱਚ ਹੋਰ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ। ਸੜਕ ਹਾਦਸਿਆਂ ਵਿੱਚ ਮੌਤਾਂ 'ਤੇ ਡੂੰਘੀ ਚਿੰਤਾ ਪ੍ਰਗਟਾੳਂਦਿਆਂ ਮੰਤਰੀ ਨੇ ਹਦਾਇਤ ਕੀਤੀ ਕਿ ਟਿੱਪਰ ਟਰੱਕ ਅਤੇ ਹੋਰ ਭਾਰੀ ਵਾਹਨਾਂ ਦੇ ਪਿਛਲੇ ਪਾਸੇ ਲੋਹੇ ਦੀ ਰਾਡ ਫਿੱਟ ਕਰਨੀ ਲਾਜ਼ਮੀ ਹੈ।
vehical location tracking device system
ਉਨ੍ਹਾਂ ਕਿਹਾ ਕਿ ਅਜਿਹੇ ਕਿਸੇ ਵੀ ਵਾਹਨ ਨੂੰ ਐਮ.ਵੀ.ਆਈ. ਵੱਲੋਂ ਪਾਸ ਨਾ ਕੀਤਾ ਜਾਵੇਗਾ ਜਿਸ ’ਤੇ ਲੋਹੇ ਦੀ ਰਾਡ ਫਿੱਟ ਨਾ ਹੋਵੇ। ਉਨ੍ਹਾਂ ਸਬੰਧਤ ਆਰ.ਟੀ.ਏ. ਸਕੱਤਰ ਵੱਲੋਂ ਸਾਰੇ ਅੰਤਰਰਾਜੀ ਨਾਕਿਆਂ ਦਾ ਨਿਯਮਤ ਰੂਪ ਨਾਲ ਨਿਰੀਖਣ ਕਰਨ ਦੇ ਵੀ ਆਦੇਸ਼ ਦਿੱਤੇ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਵਿਕਾਸ ਗਰਗ, ਸਟੇਟ ਟਰਾਂਸਪੋਰਟ ਕਮਿਸ਼ਨਰ ਵਿਮਲ ਕੁਮਾਰ ਸੇਤੀਆ, ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰਬੀਰ ਸਿੰਘ ਸਿੱਧੂ ਅਤੇ ਸਮੂਹ ਸਕੱਤਰ ਆਰ.ਟੀ.ਏ. ਸ਼ਾਮਲ ਸਨ।