19 ਜ਼ਿਲ੍ਹਿਆਂ ਦੇ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ 
Published : Jul 19, 2023, 7:13 pm IST
Updated : Jul 19, 2023, 7:13 pm IST
SHARE ARTICLE
photo
photo

ਪੰਜਾਬ ਸਰਕਾਰ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ 

 

- 26482 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ 

- ਹਾਲੇ ਵੀ 155 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ 4234 ਵਿਅਕਤੀ

ਚੰਡੀਗੜ੍ਹ, 19 ਜੁਲਾਈ : ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਵਿੱਚ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਰਾਜ ਸਰਕਾਰ ਨੇ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਛੇਤੀ ਤੋਂ ਛੇਤੀ ਜਨ-ਜੀਵਨ ਮੁੜ ਲੀਹ ’ਤੇ ਲਿਆਂਦਾ ਜਾ ਸਕੇ।
 
ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ , 26482 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।  ਬੁਲਾਰੇ ਨੇ ਦੱਸਿਆ ਕਿ 19 ਜੁਲਾਈ ਨੂੰ ਸਵੇਰੇ 8 ਵਜੇ ਤੱਕ 1438 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4234 ਲੋਕ ਰਹਿ ਰਹੇ ਹਨ।


ਜ਼ਿਕਰਯੋਗ ਹੈ ਕਿ ਤਰਨਤਾਰਨ, ਫਿਰੋਜ਼ਪੁਰ, ਫ਼ਤਿਹਗੜ੍ਹ ਸਾਹਿਬ, ਫ਼ਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ।

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 38 ਲੋਕਾਂ ਦੀ ਜਾਨ ਗਈ ਹੈ ਅਤੇ 15 ਜ਼ਖ਼ਮੀ ਹੋਏ ਹਨ ਜਦਕਿ 2 ਹਾਲੇ ਵੀ ਲਾਪਤਾ ਹਨ।

ਪਸ਼ੂ ਪਾਲਣ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 2331 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ 7940 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦੇ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿਚ ਹੜ੍ਹ ਰਾਹਤ ਕੈਂਪ ਵੀ ਲਗਾਏ ਗਏ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 465 ਰੈਪਿਡ ਰਿਸਪਾਂਸ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 263 ਮੈਡੀਕਲ ਕੈਂਪ ਲਗਾਏ ਹਨ ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਡਰਾਈ ਫੂਡ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,641, ਪਟਿਆਲਾ ਵਿੱਚ 64,000 ਅਤੇ ਐਸ.ਏ.ਐਸ. ਨਗਰ ਵਿੱਚ 4400, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫ਼ਤਿਹਗੜ੍ਹ ਸਾਹਿਬ ਵਿੱਚ 2200  ਪੈਕੇਟ ਵੰਡੇ ਗਏ ਹਨ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement