ਖ਼ਬਰਾਂ |

ਤਾਜ਼ਾ |

ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ
Published : Jul 19, 2023, 3:33 pm IST
Updated : Jul 19, 2023, 3:33 pm IST
SHARE ARTICLE
photo
photo

308 ਸਕੀਮਾਂ 18 ਜੁਲਾਈ ਦੁਪਹਿਰ 12 ਵਜੇ ਤੱਕ ਮੁਰੰਮਤ ਕਰ ਦਿੱਤੀਆਂ ਗਈਆਂ ਹਨ

 

ਚੰਡੀਗੜ੍ਹ, 19 ਜੁਲਾਈ:  ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 368 ਜਲ ਸਪਲਾਈ ਸਕੀਮਾਂ ਪ੍ਰਭਾਵਿਤ ਹੋਈਆਂ ਸਨ ਅਤੇ ਇਨ੍ਹਾਂ ਵਿਚੋਂ 308 ਸਕੀਮਾਂ 18 ਜੁਲਾਈ ਦੁਪਹਿਰ 12 ਵਜੇ ਤੱਕ ਮੁਰੰਮਤ ਕਰ ਦਿੱਤੀਆਂ ਗਈਆਂ ਹਨ। ਇਹ ਦਰ 83.69 ਫੀਸਦੀ ਬਣਦੀ ਹੈ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਸਨ ਅਤੇ ਨਿਰਦੇਸ਼ ਦਿੱਤੇ ਸਨ ਕਿ ਪ੍ਰਭਾਵਿਤ ਲੋਕਾਂ ਤੱਕ ਹਰ ਹਾਲ ਵਿਚ ਸਾਫ ਪੀਣਯੋਗ ਪਾਣੀ ਪੁੱਜਦਾ ਕੀਤਾ ਜਾਵੇ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀ ਪਿਛਲੇ ਹਫਤੇ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਫੀਲਡ ਸਟਾਫ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਸੀ ਕਿ ਹੜ੍ਹ ਪ੍ਰਭਾਵਿਤ ਪੇਂਡੂ ਖੇਤਰਾਂ ‘ਚ ਪੀਣ ਵਾਲੇ ਸਾਫ ਪਾਣੀ ਦੀ ਕੋਈ ਕਿੱਲਤ ਨਾ ਆਉਣ ਦਿੱਤੀ ਜਾਵੇ।

ਕਾਬਿਲੇਗੌਰ ਹੈ ਕਿ ਜਿਹੜੀਆਂ ਜਲ ਸਪਲਾਈ ਸਕੀਮਾਂ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਸਨ ਉਨ੍ਹਾਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਬਦਲਵੇਂ ਪ੍ਰਬੰਧਾਂ ਰਾਹੀਂ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਗਿਆ ਸੀ ਅਤੇ ਜਿਨ੍ਹਾਂ ਇਲਾਕਿਆਂ ਵਿਚ ਪਾਈਪਾਂ ਰਾਹੀਂ ਪਾਣੀ ਨਹੀਂ ਪੁੱਜ ਸਕਦਾ ਸੀ ਉੱਥੇ ਲੋੜੀਂਦੀ ਮਾਤਰਾ ਵਿਚ ਪਾਣੀ ਦੇ ਟੈਂਕਰ ਭੇਜੇ ਗਏ ਸਨ। 

ਜਿੰਪਾ ਨੇ ਦੱਸਿਆ ਕਿ ਬਾਕੀ ਬਚੀਆਂ 60 ਜਲ ਸਪਲਾਈ ਸਕੀਮਾਂ ਵੀ ਜਲਦ ਹੀ ਕਾਰਜਸ਼ੀਲ ਕਰ ਦਿੱਤੀਆਂ ਜਾਣਗੀਆਂ। ਵੱਖ-ਵੱਖ ਜ਼ੋਨਾਂ ਅਤੇ ਸਰਕਲਾਂ ਦੇ ਅਧਿਕਾਰੀ ਤੇ ਕਰਮਚਾਰੀ ਇਨ੍ਹਾਂ ਦੀ ਮੁਰੰਮਤ ਲਈ ਸਰਗਰਮੀ ਨਾਲ ਕਾਰਜ ਕਰ ਰਹੇ ਹਨ। 

SHARE ARTICLE

ਏਜੰਸੀ

Advertisement

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM

'ਇਹ ਸਾਜ਼ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਜੀ ਦੀ ਬਖਸ਼ਿਸ਼ ਹੈ' ਬਾਕੀ ਸਾਜ਼ਾਂ ਨਾਲੋਂ ਕਿਉਂ ਵਿਲੱਖਣ ਹੈ ਇਹ ਸਾਜ਼ ?

06 Jun 2026 3:07 PM

Swaran Singh Bhangu Funeral: ਪਤੀ ਸਵਰਨ ਸਿੰਘ ਭੰਗੂ ਦੀਆਂ ਅੰਤਿਮ ਰਸਮਾਂ ਚ ਭੁੱਬਾਂ ਮਾਰ ਮਾਰ ਰੋਈ ਗੁਰਪ੍ਰੀਤ ਕੌਰ ਭੰਗੂ

06 Jun 2026 3:06 PM
Advertisement