
ਭਾਰੀ ਮੀਂਹ ਕਾਰਨ ਇਲਾਕੇ 'ਚ ਭਰੇ ਪਾਣੀ ਦੇ ਮੱਦੇਨਜ਼ਰ ਸਰਕਾਰ ਨੇ ਲਿਆ ਫ਼ੈਸਲਾ
ਜਲੰਧਰ : ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਦੇ ਮੱਦਨਜ਼ਰ ਜਲੰਧਰ ਦੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਲੋਹੀਆਂ ਵਿਖੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
notification
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਲੋਹੀਆਂ ਦੇ 3 ਸਰਕਾਰੀ ਸਕੂਲਾਂ ’ਚ ਚਾਰ ਦਿਨ ਦੀ ਛੁੱਟੀ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦਸਿਆ ਕਿ ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਲੋਹੀਆਂ ਬਲਾਕ ਦੇ ਕਈ ਪਿੰਡ ਪ੍ਰਭਾਵਤ ਹੋਏ ਹਨ ਅਤੇ ਲੋਕਾਂ ਦੇ ਘਰਾਂ ’ਚ ਪਾਣੀ ਵੜ ਗਿਆ ਹੈ, ਜਿਸ ਕਾਰਨ ਜਨਜੀਵਨ ਪ੍ਰਭਾਵਤ ਹੋਇਆ ਹੈ।
ਜਿਹੜੇ ਸਕੂਲਾਂ ਵਿਚ ਛੁੱਟੀਆਂ ਕੀਤੀਆਂ ਗਈਆਂ ਹਨ ਉਨ੍ਹਾਂ ਵਿਚ ਮੁੰਡੀ ਚੋਹਲੀਆਂ, ਮੁੰਡੀ ਸ਼ਹਿਰੀਆਂ ਅਤੇ ਧੱਕਾ ਬਸਤੀ ਦੇ ਸਰਕਾਰੀ ਸਕੂਲ ਸ਼ਾਮਲ ਹਨ। ਦੱਸ ਦੇਈਏ ਕਿ ਇਹ ਸਕੂਲ 19 ਜੁਲਾਈ ਯਾਨੀ ਅੱਜ ਤੋਂ 22 ਜੁਲਾਈ ਤਕ ਬੰਦ ਰਹਿਣਗੇ।