ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁਧ ਕੀਤੀ ਸਖ਼ਤ ਕਾਰਵਾਈ
Published : Jul 19, 2023, 7:14 pm IST
Updated : Jul 19, 2023, 7:14 pm IST
SHARE ARTICLE
Dr Baljit Kaur
Dr Baljit Kaur

ਪਟਿਆਲਾ ਦੀ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਮੋਦ ਕੁਮਾਰ ਪੁੱਤਰ ਬੰਗਾਲੀ ਦਾਸ ਮਕਾਨ ਨੰਬਰ 1829, ਜਨਤਾ ਕਲੋਨੀ,ਆਦਰਸ਼ ਨਗਰ, ਨਯਾ ਗਾਓਂ, ਐਸ.ਏ.ਐਸ ਨਗਰ (ਮੋਹਾਲੀ) ਅਤੇ ਸ਼ਿੰਦਰ ਕੌਰ ਪਤਨੀ ਅਮਰੀਕ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਦੀ ਵਸਨੀਕ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ’ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵਲੋਂ ਰੱਦ ਕਰ ਦਿਤਾ ਗਿਆ ਹੈ।

ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਦੀ ਸਾਫ਼-ਸਫ਼ਾਈ ਸਬੰਧੀ ਅੰਮ੍ਰਿਤਸਰ ਦੇ ਮੇਅਰ ਅਤੇ ਕਮਿਸ਼ਨਰ ਨੂੰ ਲਿਖਿਆ ਪੱਤਰ

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਸਿਆ ਕਿ ਮਹੇਸ਼ ਕੁਮਾਰ ਪੁੱਤਰ ਵਿਸ਼ਾਲ ਸਿੰਘ ਮਕਾਨ ਨੰਬਰ 1808, ਜਨਤਾ ਕਲੋਨੀ, ਨਿਆ ਗਾਓਂ, ਐਸ.ਏ.ਐਸ ਨਗਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਨਯਾ ਗਾਓਂ ਦੇ ਵਾਸੀ ਪ੍ਰਮੋਦ ਕੁਮਾਰ ਨੇ ਇਸਾਈ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।

ਇਹ ਵੀ ਪੜ੍ਹੋ: ਸਰਕਾਰ ਨੇ ਸਬਸਿਡੀ ਵਾਲੇ ਟਮਾਟਰ ਦੀ ਕੀਮਤ ਘਟਾਈ 70 ਰੁਪਏ

ਇਸ ਤੋਂ ਇਲਾਵਾ ਗੁਰਚਰਨ ਸਿੰਘ ਪੁੱਤਰ ਸੰਪੂਰਨ ਸਿੰਘ ਪਿੰਡ ਧਬਲਾਨ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਵਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਧਬਲਾਨ ਦੀ ਵਸਨੀਕ ਸ਼ਿੰਦਰ ਕੌਰ ਨੇ ਮੁਸਲਿਮ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਵੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ। ਮੰਤਰੀ ਨੇ ਅੱਗੇ ਦਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਇਹਨਾਂ ਸ਼ਿਕਾਇਤਾਂ ਨੂੰ ਜਾਂਚ ਲਈ ਸਮਾਜਿਕ ਨਿਆਂ, ਅਧਿਕਾਰਤਾ ਵਿਭਾਗ ਨੂੰ ਭੇਜ ਦਿਤਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਜਾਂਚ ਕਰਨ ਤੋਂ ਬਾਅਦ ਪ੍ਰਮੋਦ ਕੁਮਾਰ ਅਤੇ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ: ਪੁਲਿਸ ਹਿਰਾਸਤ 'ਚ ਔਰਤ ਦੀ ਕੁੱਟਮਾਰ ਦਾ ਮਾਮਲਾ: ਪੁਲਿਸ ਨੂੰ ਬਰਖ਼ਾਸਤ AIG ਆਸ਼ੀਸ਼ ਕਪੂਰ ਦਾ ਮਿਲਿਆ 3 ਦਿਨ ਦਾ ਰਿਮਾਂਡ

ਮੰਤਰੀ ਨੇ ਦਸਿਆ ਕਿ ਵਿਭਾਗ ਨੇ ਐਸ.ਏ.ਐਸ.ਨਗਰ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਪ੍ਰਮੋਦ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 2148 ਮਿਤੀ 07.02.2014 ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਸ਼ਿੰਦਰ ਕੌਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1027 ਮਿਤੀ 17.03.2008 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement