IG ਦੇ ਨਾਂਅ ’ਤੇ ਰਿਸ਼ਵਤ ਮੰਗਣ ਦੇ ਇਲਜ਼ਾਮ
ਫਿਰੋਜ਼ਪੁਰ: ਫਰੀਦਕੋਟ ਜ਼ਿਲ੍ਹੇ ਦੇ ਬਹੁ-ਚਰਚਿਤ ਡੇਰਾ ਮੁਖੀ ਦਿਆਲ ਦਾਸ ਕਤਲ ਕੇਸ ਵਿਚ 20 ਲੱਖ ਰੁਪਏ ਦੀ ਰਿਸ਼ਵਤ ਲੈਣ ਵਾਲੇ ਡੀ.ਐਸ.ਪੀ. ਸੁਸ਼ੀਲ ਕੁਮਾਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਪੁਸ਼ਟੀ ਫਿਰੋਜ਼ਪੁਰ ਵਿਜੀਲੈਂਸ ਦੇ ਐਸ.ਐਸ.ਪੀ. ਗੁਰਮੀਤ ਸਿੰਘ ਨੇ ਕੀਤੀ ਹੈ। ਇਸ ਸਮੇਂ ਮੁਲਜ਼ਮ ਡੀ.ਐਸ.ਪੀ. ਆਈ.ਬੀ.ਆਰ. ਲੁਧਿਆਣਾ ਵਿਚ ਤਾਇਨਾਤ ਸੀ। ਪ੍ਰਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਡੀ.ਐਸ.ਪੀ. ਸੁਸ਼ੀਲ ਕੁਮਾਰ ਨੂੰ ਵਿਜੀਲੈਂਸ ਵਲੋਂ ਜਾਂਚ ਵਿਚ ਸ਼ਾਮਲ ਹੋਣ ਲਈ ਫਿਰੋਜ਼ਪੁਰ ਦਫ਼ਤਰ ਬੁਲਾਇਆ ਗਿਆ ਸੀ।
ਇਹ ਵੀ ਪੜ੍ਹੋ: ਦਿੱਲੀ ਤੋਂ ਸ਼ਰਮਨਾਕ ਖ਼ਬਰ: ਜੋੜੇ ਨੇ 10 ਸਾਲਾ ਮਾਸੂਮ 'ਤੇ ਘਰ ਦਾ ਕੰਮ ਕਰਨ ਲਈ ਢਾਹਿਆ ਤਸ਼ੱਦਦ
ਦੱਸ ਦੇਈਏ ਕਿ ਗ੍ਰਿਫ਼ਤਾਰੀ ਤੋਂ ਬਚਣ ਲਈ ਐਸ.ਪੀ. ਗਗਨੇਸ਼ ਕੁਮਾਰ, ਡੀ.ਐਸ.ਪੀ. ਸੁਸ਼ੀਲ ਕੁਮਾਰ, ਐਸ.ਆਈ. ਖੇਮਚੰਦਰ ਪਰਾਸ਼ਰ ਅਤੇ ਡੇਰਾ ਗਊਸ਼ਾਲਾ ਬੀੜ ਸਿੱਖਾਂਵਾਲਾ ਦੇ ਮਹੰਤ ਮਲਕੀਤ ਦਾਸ ਅਤੇ ਜਸਵਿੰਦਰ ਸਿੰਘ ਠੇਕੇਦਾਰ ਵਲੋਂ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ, ਜੋ ਵਧੀਨ ਸੈਸ਼ਨ ਅਤੇ ਜ਼ਿਲ੍ਹਾ ਜੱਜ ਦੀ ਅਦਾਲਤ ਵਲੋਂ ਖਾਰਜ ਕਰ ਦਿਤੀ ਗਈ। ਮਾਮਲੇ ਵਿਚ ਸ਼ਿਕਾਇਤਕਰਤਾ ਅਤੇ ਹਰਕਾ ਦਾਸ ਡੇਰਾ ਮੁਖੀ ਗਗਨ ਦਾਸ ਨੇ ਇਲਜ਼ਾਮ ਲਾਇਆ ਕਿ ਪੁਲਿਸ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ, ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਉਹ ਪੁਲਿਸ-ਪ੍ਰਸ਼ਾਸ਼ਨ ਤੋਂ ਮੰਗ ਕਰਦੇ ਹਨ ਕਿ ਇਸ ਗੰਭੀਰ ਮਾਮਲੇ 'ਚ ਨਾਮਜ਼ਦ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕੀਤਾ ਜਾਵੇ|
2 ਜੂਨ 2023 ਨੂੰ ਹਰਕਾ ਦਾਸ ਡੇਰਾ ਮੁਖੀ ਗਗਨ ਦਾਸ ਨੇ ਕੋਟਕਪੂਰਾ ਸਦਰ ਥਾਣੇ ਵਿਚ ਰਿਸ਼ਵਤ ਮੰਗਣ ਦੀ ਸ਼ਿਕਾਇਤ ਦਿਤੀ ਸੀ। ਵਿਜੀਲੈਂਸ ਦੀ ਸਿਫਾਰਿਸ਼ ਅਤੇ ਜਾਂਚ ਤੋਂ ਬਾਅਦ ਫਰੀਦਕੋਟ ਦੇ ਤਤਕਾਲੀ ਐਸ.ਪੀ. ਗਗਨੇਸ਼ ਕੁਮਾਰ, ਤਤਕਾਲੀ ਡੀ.ਐਸ.ਪੀ. ਸੁਸ਼ੀਲ ਕੁਮਾਰ, ਐਸ.ਆਈ. ਖੇਮਚੰਦਰ ਪਰਾਸ਼ਰ, ਮਹੰਤ ਮਲਕੀਤ ਦਾਸ ਅਤੇ ਆਈ.ਜੀ. ਦਫ਼ਤਰ ਵਿਚ ਕੰਮ ਕਰਦੇ ਜਸਵਿੰਦਰ ਸਿੰਘ ਠੇਕੇਦਾਰ ਨੂੰ ਨਾਮਜ਼ਦ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਮਿਲੇਗੀ ਨਵੀਂ ਵਰਦੀ : ਹਰਜੋਤ ਬੈਂਸ
ਕੀ ਹੈ ਪੂਰਾ ਮਾਮਲਾ
ਗੋਸ਼ਾਲਾ ਕੋਟਸੁਖੀਆ ਦੇ ਸੰਤ ਦਿਆਲ ਦਾਸ ਦਾ 7 ਨਵੰਬਰ 2019 ਨੂੰ ਕਤਲ ਕਰ ਦਿਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ਵਿਚ ਮੋਗਾ ਵਾਸੀ ਜਰਨੈਲ ਸਿੰਘ ਸਮੇਤ ਤਿੰਨ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਸੀ ਪਰ ਜਰਨੈਲ ਸਿੰਘ ਫੜਿਆ ਨਹੀਂ ਜਾ ਸਕਿਆ। ਜਰਨੈਲ ਸਿੰਘ ਵਲੋਂ ਖੁਦ ਨੂੰ ਬੇਗੁਨਾਹ ਸਾਬਤ ਕਰਨ ਲਈ ਅਰਜ਼ੀ ਦਿਤੀ ਗਈ ਸੀ, ਜਿਸ ’ਤੇ ਤਤਕਾਲੀ ਡੀ.ਆਈ.ਜੀ. ਫਰੀਦਕੋਟ ਦੀ ਅਗਵਾਈ ਵਿਚ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਸੀ, ਜਿਸ ਨੇ ਅਪਣੀ ਜਾਂਚ ਵਿਚ ਜਰਨੈਲ ਸਿੰਘ ਨੂੰ ਬਰੀ ਕਰ ਦਿਤਾ ਸੀ। ਜਦੋਂ ਪੁਲੀਸ ਨੇ ਚਲਾਨ ਪੇਸ਼ ਕੀਤਾ ਤਾਂ ਗਗਨ ਦਾਸ ਅਦਾਲਤ ਵਿਚ ਪੇਸ਼ ਹੋਏ ਅਤੇ ਕਤਲ ਦਾ ਮੁੱਖ ਮੁਲਜ਼ਮ ਜਰਨੈਲ ਸਿੰਘ ਦਸਿਆ। ਇਸ ਤੋਂ ਬਾਅਦ ਅਦਾਲਤ ਨੇ ਜਰਨੈਲ ਸਿੰਘ ਨੂੰ ਤਲਬ ਕੀਤਾ ਅਤੇ ਫਿਰ ਜਰਨੈਲ ਸਿੰਘ ਜ਼ਮਾਨਤ ਲਈ ਹਾਈ ਕੋਰਟ ਪੁੱਜੇ। ਜਿਸ 'ਤੇ ਹਾਈ ਕੋਰਟ ਨੇ ਨੋਟ ਕੀਤਾ ਕਿ ਕਤਲ ਦੇ ਮੁੱਖ ਮੁਲਜ਼ਮ ਨੂੰ ਸਿੱਟ ਨੇ ਬੇਕਸੂਰ ਕਿਵੇਂ ਪਾਇਆ? ਜਿਸ ਤੋਂ ਬਾਅਦ ਮੌਜੂਦਾ ਆਈ.ਜੀ. ਫਰੀਦਕੋਟ ਨੂੰ ਹਾਈ ਕੋਰਟ ਨੇ ਐਸ.ਆਈ.ਟੀ ਗਠਿਤ ਕਰਕੇ ਜਾਂਚ ਕਰਨ ਦੇ ਹੁਕਮ ਦਿਤੇ ਸਨ।
ਇਹ ਵੀ ਪੜ੍ਹੋ: ਨਕੋਦਰ ਡੇਰਾ ਬਾਬਾ ਲਾਲ ਬਾਦਸ਼ਾਹ ਦੇ ਦਰਬਾਰ 'ਚ ਨਤਮਸਤਕ ਹੋਏ ਸੀਐਮ ਮਾਨ ਤੇ ਪਤਨੀ ਡਾ. ਗੁਰਪ੍ਰੀਤ ਕੌਰ
IG ਦੇ ਨਾਂਅ ’ਤੇ ਰਿਸ਼ਵਤ ਮੰਗਣ ਦੇ ਇਲਜ਼ਾਮ
ਇਸ ਜਾਂਚ ਵਿਚ ਸਾਹਮਣੇ ਆਇਆ ਕਿ ਜਰਨੈਲ ਸਿੰਘ ਨੂੰ ਕਤਲ ਦੇ ਮੁਕੱਦਮੇ ਵਿਚੋਂ ਬਾਹਰ ਕਰਾਉਣ ਲਈ ਇਕ ਕਰੋੜ ਰੁਪਏ ਦੀ ਰਿਸ਼ਵਤ ਲਈ ਗਈ ਸੀ। ਹੁਣ ਐਸ.ਆਈ.ਟੀ. ਨੇ ਹਾਈ ਕੋਰਟ ਵਿਚ ਹਲਫ਼ਨਾਮਾ ਦੇਣਾ ਸੀ ਕਿ ਜਰਨੈਲ ਸਿੰਘ ਨੂੰ ਮੁਲਜ਼ਮ ਵਜੋਂ ਰੱਖਿਆ ਜਾਵੇ ਜਾਂ ਨਹੀਂ। ਇਸ ਦੇ ਲਈ ਐਸ.ਆਈ.ਟੀ. ਮੈਂਬਰਾਂ ਨੇ ਬਾਬਾ ਗਗਨ ਦਾਸ ਨਾਲ ਸੰਪਰਕ ਕੀਤਾ ਅਤੇ ਕਿਹਾ ਕਿ ਜੇਕਰ ਜਰਨੈਲ ਸਿੰਘ ਨੂੰ ਕੇਸ ਵਿਚ ਸ਼ਾਮਲ ਕਰਨਾ ਹੈ ਤਾਂ ਆਈ.ਜੀ. ਨੂੰ 50 ਲੱਖ ਰੁਪਏ ਰਿਸ਼ਵਤ ਦੇਣੀ ਪਵੇਗੀ। ਇਹ ਸੌਦਾ 35 ਲੱਖ ਰੁਪਏ 'ਚ ਤੈਅ ਹੋਇਆ ਸੀ, ਜਿਸ 'ਚੋਂ 20 ਲੱਖ ਰੁਪਏ ਉਕਤ ਮੁਲਜ਼ਮਾਂ ਨੇ ਆਈ.ਜੀ. ਫਰੀਦਕੋਟ ਦੇ ਨਾਂਅ 'ਤੇ ਲੈ ਲਏ ਸਨ ਪਰ ਆਈ.ਜੀ. ਨੂੰ ਇਸ ਬਾਰੇ ਪਤਾ ਲੱਗ ਗਿਆ। ਉਨ੍ਹਾਂ ਨੇ ਤੁਰੰਤ ਜਾਂਚ ਰੋਕ ਕੇ ਮਾਮਲਾ ਵਿਜੀਲੈਂਸ ਦੇ ਧਿਆਨ ਵਿਚ ਲਿਆਂਦਾ।