
ਕਿਹਾ, ਭਾਜਪਾ ਵਲੋਂ ਪੂਰਨ ਬਹੁਮਤ ਨਾਲ ਜਿੱਤ ਹਾਸਲ ਕਰਕੇ ਇਤਿਹਾਸ ਬਣਾਇਆ ਜਾਵੇਗਾ
ਮੁਹਾਲੀ: ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਕਮੇਟੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਨ ਮੌਕੇ ਵਿਰੋਧੀ ਧਿਰਾਂ ਵਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕਾਂ ਵਿਚ ਭਾਜਪਾ ਇੰਨੀ ਜ਼ਿਆਦਾ ਪ੍ਰਸਿੱਧ ਹੋ ਗਈ ਹੈ ਕਿ ਵਿਰੋਧੀ ਪਾਰਟੀਆਂ ਨੂੰ ਲੋਕ ਸਭਾ ਚੋਣਾਂ ਵਿਚ ਅਪਣੀ ਹਾਰ ਸਾਫ਼ ਦਿਖਾਈ ਦੇ ਰਹੀ ਹੈ, ਜਿਸ ਦੇ ਚੱਲਦਿਆਂ ਅਪਣੀਆਂ ਕੁਰਸੀਆਂ ਬਚਾਉਣ ਲਈ ਸਾਰੀਆਂ ਵਿਰੋਧੀ ਪਾਰਟੀਆਂ ਗਠਜੋੜ ਕਰਨ ਲਈ ਤਿਆਰ ਹੋ ਗਈਆਂ ਹਨ।
ਇਹ ਵੀ ਪੜ੍ਹੋ: ਸਹਾਰਾ ’ਚ ਫਸਿਆ 10 ਕਰੋੜ ਲੋਕਾਂ ਦਾ ਪੈਸਾ ਮਿਲੇਗਾ ਵਾਪਸ
ਰਾਮੂਵਾਲੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਕੇਂਦਰ ਸਰਕਾਰ ਦੇ ਪਿਛਲੇ 9 ਸਾਲਾਂ ਦੇ ਕਾਰਜਕਾਲ ਵਿਚ ਭਾਰਤ ਵਿਕਾਸ ਦੇ ਖੇਤਰ ਵਿਚ ਬੁਲੰਦੀਆਂ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਲੋਕ ਹਿੱਤਾਂ ਲਈ ਕੰਮ ਕਰਦੇ ਹੋਏ ਸੈਂਕੜੇ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ,ਜਿਸ ਕਰਕੇ ਹਰੇਕ ਵਰਗ ਦੇ ਲੋਕਾਂ ਵਿਚ ਭਾਜਪਾ ਪਹਿਲੀ ਪਸੰਦ ਬਣ ਚੁੱਕੀ ਹੈ।
ਇਹ ਵੀ ਪੜ੍ਹੋ: ਪਟਿਆਲਾ ’ਚ ਮਕਾਨ ਦੀ ਛੱਤ ਡਿੱਗਣ ਕਰਨ ਦੋ ਸਕੇ ਭਰਾਵਾਂ ਦੀ ਮੌਤ
ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਨੇ 9 ਸਾਲਾਂ ਵਿਚ "ਸਭ ਦਾ ਸਾਥ, ਸਭ ਦਾ ਵਿਕਾਸ" ਦੇ ਨਾਅਰੇ ’ਤੇ ਕੰਮ ਕਰਦੇ ਹੋਏ ਜਨ-ਧਨ ਯੋਜਨਾ, ਉਜਵਲਾ ਯੋਜਨਾ, ਕਿਸਾਨ ਪੈਨਸ਼ਨ ਸਕੀਮ, ਫ਼ਸਲ ਬੀਮਾ ਯੋਜਨਾ, ਮੁਦਰਾ ਯੋਜਨਾ, ਆਯੂਸ਼ਮਾਨ ਭਾਰਤ ਰਾਹੀਂ ਮੁਫ਼ਤ ਇਲਾਜ, ਜਲ-ਜੀਵਨ ਮਿਸ਼ਨ ਅਤੇ ਨਵੀਂ ਰੌਸ਼ਨੀ ਮਿਸ਼ਨ ਵਰਗੀਆਂ ਸੈਂਕੜੇ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਅਤੇ ਅੱਜ ਸਾਰਾ ਦੇਸ਼ ਇਹਨਾਂ ਸਕੀਮਾਂ ਤੋਂ ਲਾਭ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਭਾਰਤ ਨੂੰ ਆਤਮ-ਨਿਰਭਰ ਬਣਾਇਆ ਅਤੇ ਆਰਥਕ ਪੱਖੋਂ ਪੂਰੀ ਦੁਨੀਆਂ ਵਿਚ ਪੰਜਵਾਂ ਸਥਾਨ ਹਾਸਲ ਕੀਤਾ। ਰਾਮੂਵਾਲੀਆ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਅੰਦਰ ਭਾਰਤ ਦਾ ਲੋਹਾ ਮੰਨਿਆ ਜਾਂਦਾ ਹੈ।
ਇਹ ਵੀ ਪੜ੍ਹੋ: ਪੰਜਾਬ ਖੁਰਾਕ ਸੁਰੱਖਿਆ ਨਿਯਮਾਂ 2016 'ਚ ਸੋਧ ਲਈ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਤੋਂ ਸੇਧ ਲਵੇਗਾ
ਉਨ੍ਹਾਂ ਕਿਹਾ ਕਿ ਅੱਜ ਭਾਜਪਾ ਦੀ ਵਧਦੀ ਲੋਕਪ੍ਰਿਯਤਾ ਨੂੰ ਦੇਖਦੇ ਹੋਏ ਵਿਰੋਧੀ ਪਾਰਟੀਆਂ ਨੂੰ ਲੋਕ ਸਭਾ ਚੋਣਾਂ ਵਿਚ ਅਪਣੀ ਹਾਰ ਸਾਫ਼ ਨਜ਼ਰ ਆਉਣ ਲੱਗ ਗਈ ਹੈ ਜਿਸ ਕਰਕੇ ਅਪਣੀਆਂ ਕੁਰਸੀਆਂ ਬਚਾਉਣ ਲਈ ਸਾਰੀਆਂ ਵਿਰੋਧੀ ਪਾਰਟੀਆਂ ਗਠਜੋੜ ਕਰ ਰਹੀਆਂ ਹਨ। ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਭਾਵੇਂ ਸਾਰੀਆਂ ਵਿਰੋਧੀ ਪਾਰਟੀਆਂ ਇਕੱਤਰ ਵੀ ਹੋ ਜਾਣ ਤਾਂ ਵੀ ਲੋਕ ਸਭਾ ਚੋਣਾਂ ਵਿਚ ਭਾਜਪਾ ਵਲੋਂ ਪੂਰਨ ਬਹੁਮਤ ਨਾਲ ਜਿੱਤ ਹਾਸਲ ਕਰਕੇ ਇਤਿਹਾਸ ਬਣਾਇਆ ਜਾਵੇਗਾ।