ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
Published : Jul 19, 2023, 6:47 pm IST
Updated : Jul 19, 2023, 6:48 pm IST
SHARE ARTICLE
Punjab Police Arrests Lawrence Bishnoi Gang Member; Pistol recovered
Punjab Police Arrests Lawrence Bishnoi Gang Member; Pistol recovered

ਚੰਡੀਗੜ੍ਹ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਰਸੂਖ਼ਦਾਰ ਲੋਕਾਂ ਨੂੰ ਫਿਰੌਤੀ ਲਈ ਕਰਦਾ ਸੀ ਫ਼ੋਨ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਨੇ ਬੁਧਵਾਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ, ਜੋ ਮੋਹਾਲੀ, ਚੰਡੀਗੜ੍ਹ ਅਤੇ ਆਸ-ਪਾਸ ਦੇ ਖੇਤਰਾਂ ਵਿਚ ਸਰਮਾਏਦਾਰ ਵਿਅਕਤੀਆਂ ਨੂੰ ਧਮਕੀ ਭਰੀਆਂ ਕਾਲਾਂ ਕਰਕੇ ਫਿਰੌਤੀ ਦੀ ਮੰਗ ਕਰਦਾ ਸੀ।

ਇਹ ਵੀ ਪੜ੍ਹੋ: ਨਕੋਦਰ ਡੇਰਾ ਬਾਬਾ ਲਾਲ ਬਾਦਸ਼ਾਹ ਦੇ ਦਰਬਾਰ 'ਚ ਨਤਮਸਤਕ ਹੋਏ ਸੀਐਮ ਮਾਨ ਤੇ ਪਤਨੀ ਡਾ. ਗੁਰਪ੍ਰੀਤ ਕੌਰ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਕਸ਼ਮੀਰ ਸਿੰਘ ਉਰਫ਼ ਬੌਬੀ ਸ਼ੂਟਰ (24) ਵਜੋਂ ਹੋਈ ਹੈ, ਜੋ ਕਿ ਪਟਿਆਲਾ ਦੇ ਪਿੰਡ ਘੰਗਰੋਲੀ ਦਾ ਰਹਿਣ ਵਾਲਾ ਅਤੇ ਪੇਸ਼ੇ ਵਜੋਂ ਟੈਕਸੀ ਡਰਾਈਵਰ ਹੈ। ਪੁਲਿਸ ਟੀਮਾਂ ਨੇ ਉਕਤ ਕੋਲੋਂ ਦੋ ਜਿੰਦਾ ਕਾਰਤੂਸ ਸਮੇਤ ਇਕ ਦੇਸੀ ਪਿਸਤੌਲ ਵੀ ਬਰਾਮਦ ਕੀਤਾ ਹੈ। ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ ਮੋਹਾਲੀ ਅਸ਼ਵਨੀ ਕਪੂਰ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਵਲੋਂ ਜ਼ਬਰਨ ਵਸੂਲੀ ਦੀਆਂ ਕੋਸ਼ਿਸ਼ਾਂ ਅਤੇ ਧਮਕੀ ਭਰੀਆਂ ਫੋਨ ਕਾਲਾਂ ਸਬੰਧੀ ਕਈ ਰਿਪੋਰਟਾਂ ਤੋਂ ਬਾਅਦ, ਪੁਲਿਸ ਟੀਮਾਂ ਨੇ ਮਾਮਲੇ ਦੀ ਵਿਆਪਕ ਜਾਂਚ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਐਡਵਾਂਸ ਇੰਟੈਲੀਜੈਂਸ ਇਕੱਤਰ ਕਰਕੇ ਪੁਲਿਸ ਨੇ ਬੌਬੀ ਨੂੰ ਜ਼ਿਲ੍ਹਾ ਖੰਨਾ ਤੋਂ ਕਾਬੂ ਕਰਨ ਵਿਚ ਕਾਮਯਾਬੀ ਹਾਸਲ ਕੀਤੀ।

ਇਹ ਵੀ ਪੜ੍ਹੋ: 20 ਲੱਖ ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਤਹਿਤ DSP ਸੁਸ਼ੀਲ ਕੁਮਾਰ ਗ੍ਰਿਫ਼ਤਾਰ, ਦਿਆਲ ਦਾਸ ਕਤਲ ਮਾਮਲੇ ’ਚ ਮੰਗੀ ਸੀ ਰਿਸ਼ਵਤ

ਏਆਈਜੀ ਕਪੂਰ ਨੇ ਦਸਿਆ ਕਿ ਕਸ਼ਮੀਰ ਉਰਫ਼ ਬੌਬੀ ਚੰਡੀਗੜ੍ਹ, ਮੋਹਾਲੀ ਅਤੇ ਹੋਰ ਆਸ-ਪਾਸ ਦੇ ਇਲਾਕਿਆਂ ਵਿਚ ਨਾਈਟ ਕਲੱਬਾਂ ਅਤੇ ਬਾਰਾਂ ਦੇ ਮਾਲਕਾਂ ਸਮੇਤ ਅਮੀਰ ਵਿਅਕਤੀਆਂ ਨੂੰ ਧਮਕਾ ਕੇ  ਜ਼ਬਰਨ ਵਸੂਲੀ ਕਰਦਾ ਸੀ। ਜ਼ਿਕਰਯੋਗ ਹੈ ਕਿ ਥਾਣਾ ਐਸ.ਐਸ.ਓ.ਸੀ ਐਸ.ਏ.ਐਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25-54-59 ਤਹਿਤ ਐਫਆਈਆਰ ਨੰਬਰ 10 ਮਿਤੀ 24-06-2023 ਨੂੰ ਕੇਸ ਪਹਿਲਾਂ ਹੀ ਦਰਜ ਕੀਤਾ ਗਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement