
ਡੇਰਾਬੱਸੀ ਅਦਾਲਤ ਵਿਚ ਕੀਤਾ ਗਿਆ ਪੇਸ਼
ਚੰਡੀਗੜ੍ਹ: ਪੁਲਿਸ ਹਿਰਾਸਤ 'ਚ ਔਰਤ ਦੀ ਕੁੱਟਮਾਰ ਦੇ ਮਾਮਲੇ ਵਿਚ ਜ਼ੀਰਕਪੁਰ ਪੁਲਿਸ ਨੇ ਪਟਿਆਲਾ ਜੇਲ੍ਹ ਵਿਚ ਬੰਦ ਆਸ਼ੀਸ਼ ਕਪੂਰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈਣ ਲਈ ਡੇਰਾਬੱਸੀ ਅਦਾਲਤ ਵਿਚ ਪੇਸ਼ ਕੀਤਾ। ਇਸ ਦੌਰਾਨ ਥਾਣਾ ਮੁਖੀ ਜ਼ੀਰਕਪੁਰ ਸਿਮਰਜੀਤ ਸਿੰਘ ਸ਼ੇਰਗਿੱਲ ਨੇ ਦਸਿਆ ਕਿ ਅਦਾਲਤ ਵਲੋਂ ਪੁਲਿਸ ਨੂੰ ਆਸ਼ੀਸ਼ ਕਪੂਰ ਦਾ 3 ਦਿਨ ਦਾ ਰਿਮਾਂਡ ਦਿਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
ਦਰਅਸਲ ਬੀਤੇ ਦਿਨ ਇਕ ਔਰਤ ਦੀ ਸ਼ਿਕਾਇਤ ’ਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਜ਼ੀਰਕਪੁਰ ਪੁਲਿਸ ਨੇ ਬਰਖ਼ਾਸਤ ਏ.ਆਈ.ਜੀ ਆਸ਼ੀਸ਼ ਕਪੂਰ ਵਿਰੁਧ ਮਾਮਲਾ ਦਰਜ ਕੀਤਾ ਹੈ। ਏ. ਆਈ. ਜੀ. ਵਲੋਂ ਥਾਣੇ ਵਿਚ ਇਕ ਔਰਤ ਨੂੰ ਥੱਪੜ ਮਾਰਨ ਦੀ ਵੀਡੀਉ ਵਾਇਰਲ ਹੋਈ ਸੀ।