ਸੀਸੀਟੀਵੀ ਕੈਮਰੇ ਵਿਚ ਕੈਦ ਹੋਈ ਸ਼ਰਮਸਾਰ ਘਟਨਾ
ਮੋਗਾ: ਜ਼ਿਲ੍ਹੇ ਦੇ ਕਸਬਾ ਧਰਮਕੋਟ ਤੋਂ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿਸ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿਤਾ ਹੈ। ਇਥੇ ਇਕ ਵਿਅਕਤੀ ਨੇ ਬੇਜ਼ੁਬਾਨਾਂ ਨੂੰ ਹਵਸ ਦਾ ਸ਼ਿਕਾਰ ਬਣਾਇਆ ਹੈ। ਇਹ ਘਟਨਾ ਧਰਮਕੋਟ ਕਸਬੇ ਦੇ ਮੇਲਦੀ ਗੇਟ ਨੇੜੇ ਵਾਪਰੀ, ਜਿਥੇ ਇਕ ਵਿਅਕਤੀ ਨੇ ਦੋ ਆਵਾਰਾ ਕੁੱਤਿਆਂ ਨਾਲ ਜਬਰ-ਜ਼ਨਾਹ ਕਰਕੇ ਕਤਲ ਕਰ ਦਿਤਾ।
ਇਹ ਵੀ ਪੜ੍ਹੋ: 11 ਪ੍ਰਮੁੱਖ ਸਿਆਸੀ ਪਾਰਟੀਆਂ ਅਜੇ ਵੀ ਐਨ.ਡੀ.ਏ. ਅਤੇ ‘ਭਾਰਤ’ ਨਾਲੋਂ ਵੱਖਰੀਆਂ
ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਉਥੇ ਮੌਜੂਦ ਸਮਾਜ ਸੇਵੀ ਸੰਸਥਾ ਦੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਨੂੰ ਉਕਤ ਵਿਅਕਤੀ ਵਿਰੁਧ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ। ਸਮਾਜ ਸੇਵੀ ਨੇ ਮੀਡੀਆ ਨੂੰ ਦਸਿਆ ਕਿ ਉਹ ਰੋਜ਼ਾਨਾ ਅਵਾਰਾ ਪਸ਼ੂਆਂ ਨੂੰ ਦੁੱਧ ਅਤੇ ਰੋਟੀ ਦਿੰਦਾ ਹੈ। ਅੱਜ ਸਵੇਰੇ ਜਦੋਂ ਉਨ੍ਹਾਂ ਨੇ ਗਲੀ ਵਿਚ ਛੋਟੇ-ਛੋਟੇ ਕੁੱਤੇ ਮਰੇ ਹੋਏ ਪਾਏ ਤਾਂ ਪਹਿਲਾਂ ਤਾਂ ਉਨ੍ਹਾਂ ਨੂੰ ਲਗਿਆ ਕਿ ਕੋਈ ਵਾਹਨ ਕੁੱਤਿਆਂ ਨੂੰ ਦਰੜ ਗਿਆ ਹੈ ਪਰ ਜਦੋਂ ਉਨ੍ਹਾਂ ਨੇ ਸੀਸੀਟੀਵੀ ਫੁਟੇਜ ਦੇਖੀ ਤਾਂ ਸ਼ਰਮਨਾਕ ਘਟਨਾ ਸਾਹਮਣੇ ਆਈ।
ਇਹ ਵੀ ਪੜ੍ਹੋ: ਚਾਂਡੀ ਦੀ ਇੱਛਾ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਤੋਂ ਬਿਨਾਂ ਅੱਜ ਕੀਤਾ ਜਾਵੇਗਾ
ਸੀਸੀਟੀਵੀ ਵਿਚ ਦੇਖਿਆ ਗਿਆ ਸੀ ਕਿ ਇਕ ਵਿਅਕਤੀ ਬੇਜ਼ੁਬਾਨਾਂ ਨਾਲ ਦੁਰਵਿਵਹਾਰ ਕਰ ਰਿਹਾ ਹੈ। ਉਨ੍ਹਾਂ ਇਸ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰਦਿਆਂ ਮੰਗ ਕੀਤੀ ਕਿ ਅਜਿਹੇ ਗੁਨਾਹਗਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਤੀ ਜਾਵੇ | ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਕਸਬਾ ਧਰਮ ਕੋਟ ਦਾ ਰਹਿਣ ਵਾਲਾ ਹੈ।
ਇਹ ਵੀ ਪੜ੍ਹੋ: Asia Cup 2023: ਖ਼ਤਮ ਹੋਇਆ ਇੰਤਜ਼ਾਰ; 2 ਸਤੰਬਰ ਨੂੰ ਹੋਵੇਗਾ ਭਾਰਤ-ਪਾਕਿਸਤਾਨ ਦਾ ਮੁਕਾਬਲਾ
ਦੂਜੇ ਪਾਸੇ ਜਦੋਂ ਇਸ ਘਟਨਾ ਬਾਰੇ ਪੁਲਿਸ ਨੂੰ ਪੁਛਿਆ ਗਿਆ ਤਾਂ ਥਾਣਾ ਧਰਮਕੋਟ ਦੇ ਐਸ.ਐਚ.ਓ. ਨੇ ਦਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ ਅਤੇ ਉਹ ਇਸ ਦੀ ਜਾਂਚ ਕਰ ਰਹੇ ਹਨ। ਦੋਸ਼ੀ ਨੂੰ ਜਲਦ ਹੀ ਸਲਾਖਾਂ ਪਿਛੇ ਪਹੁੰਚਾਇਆ ਜਾਵੇਗਾ ਅਤੇ ਉਸ ਵਿਰੁਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਉਸ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ।