
ਤੀਜੇ ਭਰਾ ਸਣੇ ਤਿੰਨ ਜ਼ਖ਼ਮੀ
ਪਟਿਆਲਾ : ਪਟਿਆਲਾ ਦੇ ਰਾਘੋ ਮਾਜਰਾ ’ਚ ਮਕਾਨ ਦੀ ਛੱਤ ਡਿੱਗਣ ਕਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਇਹ ਪਰਵਾਸੀ ਮਜ਼ਦੂਰ ਯੂਪੀ ਦੇ ਰਹਿਣ ਵਾਲੇ ਸਨ, ਜਿਨ੍ਹਾਂ ਦੀ ਪਛਾਣ 35 ਸਾਲਾ ਮੁੰਨਾ ਲਾਲ ਅਤੇ 45 ਸਾਲਾ ਰਮਾ ਸ਼ੰਕਰ ਵਜੋਂ ਹੋਈ।
ਇਹ ਵੀ ਪੜ੍ਹੋ: ਪਟਿਆਲਾ ’ਚ ਮਕਾਨ ਦੀ ਛੱਤ ਡਿੱਗਣ ਕਰਨ ਦੋ ਸਕੇ ਭਰਾਵਾਂ ਦੀ ਮੌਤ
ਇਨ੍ਹਾਂ ਦੇ ਹੀ ਇਕ ਹੋਰ ਭਰਾ ਚਿਰੰਜੀ ਲਾਲ ਸਮੇਤ ਗੰਗਾ ਰਾਮ ਅਤੇ ਸੰਤੋਸ਼ ਵੀ ਜ਼ਖ਼ਮੀ ਹੋ ਗਏ। ਇਹ ਪੰਜੇ ਇਥੇ ਕਿਰਾਏ ਦੇ ਮਕਾਨ ਵਿਚ ਰਹਿੰਦੇ ਸਨ। ਇਸ ਦੀ ਰਾਤ ਨੂੰ ਛੱਤ ਡਿੱਗ ਗਈ। ਛੱਤ ਗ਼ਾਡਰ ਬਾਲਿਆਂ ਵਾਲੀ ਸੀ। ਘਟਨਾ ਦਾ ਪਤਾ ਲੱਗਣ ’ਤੇ ਹੋਰਨਾਂ ਸਮੇਤ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਗਿੱਲ ਤੇ ਥਾਣਾ ਸਬਜ਼ੀ ਮੰਡੀ ਦੇ ਐੱਸਐੱਚਓ ਮਨਜੀਤ ਸਿੰਘ ਵੀ ਘਟਨਾ ਸਥਾਨ ‘ਤੇ ਪੁੱਜੇ।
ਇਹ ਵੀ ਪੜ੍ਹੋ: ਉਤਰਾਖੰਡ: ਟਰਾਂਸਫਾਰਮਰ 'ਚ ਹੋਇਆ ਧਮਾਕਾ, 15 ਲੋਕਾਂ ਦੀ ਹੋਈ ਮੌਤ
ਦੱਸ ਦਈਏ ਕਿ ਪਿਛਲੇ 20 ਸਾਲ ਤੋਂ ਇਹ ਪੰਜੇ ਭਰਾ ਇਕੱਠੇ ਹੀ ਇਕ ਕਮਰੇ ਵਿਚ ਰਹਿੰਦੇ ਸਨ ਅਤੇ ਪਟਿਆਲਾ ਦੀ ਸਬਜ਼ੀ ਮੰਡੀ ਦੇ ਵਿਚ ਰੇਹੜੀ ਲਗਾ ਕੇ ਫਲ ਫਰੂਟ ਵੇਚ ਕੇ ਗੁਜ਼ਾਰਾ ਕਰਦੇ ਹਨ।