
ਪਿੱਛੇ ਆ ਰਹੇ ਲੋਕਾਂ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿਤੀ।
ਹੁਸ਼ਿਆਰਪੁਰ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਪੁਲਿਸ ਕਰਮਚਾਰੀਆਂ ਵਲੋਂ ਐਂਬੂਲੈਂਸ ਨੂੰ ਰੋਕਦੇ ਹੋਏ ਇਕ ਵੀਡੀਓ ਸਾਹਮਣੇ ਆਇਆ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜੋ ਉੱਚ ਅਧਿਕਾਰੀਆਂ ਤੱਕ ਪਹੁੰਚੀ ਅਤੇ ਉਸ ਤੋਂ ਬਾਅਦ ਵਿਭਾਗੀ ਜਾਂਚ ਸ਼ੁਰੂ ਕੀਤੀ ਗਈ।
ਐਂਬੂਲੈਂਸ ਹੁਸ਼ਿਆਰਪੁਰ ਕੇਂਦਰੀ ਜੇਲ ਦੀ ਹੈ, ਪਰ ਪੁਲਿਸ ਮੁਲਾਜ਼ਮ ਕਿਸ ਥਾਣੇ ਨਾਲ ਸਬੰਧਤ ਹਨ, ਇਹ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਇਹ ਵੀਡੀਓ ਕਦੋਂ ਅਤੇ ਕਿਸ ਨੇ ਬਣਾਈ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਪਰ ਵਿਭਾਗੀ ਪੱਧਰ 'ਤੇ ਇਸ ਦਾ ਪਤਾ ਲਗਾਇਆ ਜਾ ਰਿਹਾ ਹੈ।
ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਰਾਤ ਨੂੰ ਐਂਬੂਲੈਂਸ ਸੜਕ 'ਤੇ ਦੌੜ ਰਹੀ ਹੈ। 3 ਲੋਕ ਪਿੱਛੇ ਬੈਠੇ ਹਨ। 2 ਪੁਲਿਸ ਮੁਲਾਜ਼ਮ ਹਨ ਅਤੇ ਲਾਲ ਰੰਗ ਦੀ ਟੀ-ਸ਼ਰਟ ਪਹਿਨੀ ਇੱਕ ਵਿਅਕਤੀ ਨਜ਼ਰ ਆ ਰਿਹਾ ਹੈ। ਇੱਕ ਮੁਲਾਜ਼ਮ ਗਲਾਸ ਵਿਚ ਵਾਈਨ ਪਾ ਕੇ ਪੀ ਰਿਹਾ ਹੈ, ਦੂਜਾ ਉਸ ਨੂੰ ਖਾਣ ਲਈ ਕੁਝ ਦੇ ਰਿਹਾ ਹੈ।
ਪਿੱਛੇ ਆ ਰਹੇ ਲੋਕਾਂ ਨੇ ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿਤੀ।