ਕੁੱਟਮਾਰ ਦੀ ਸ਼ਿਕਾਇਤ ’ਤੇ ਕਾਰਵਾਈ ਕਰਨ ਬਦਲੇ ਮੰਗੇ ਸੀ 10,000 ਰੁਪਏ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਬੁਧਵਾਰ ਨੂੰ ਥਾਣਾ ਭਵਾਨੀਗੜ੍ਹ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਉਕਤ ਮੁਲਾਜ਼ਮ ਨੂੰ ਪੁਲੀਸ ਨੇ ਹਰਦਮ ਸਿੰਘ ਵਾਸੀ ਪਿੰਡ ਰਾਮਪੁਰਾ ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: ਪੁਲਿਸ ਨੇ ਫ਼ਰਾਰ ਹੋਣ ਦੇ ਪੰਜਵੇਂ ਦਿਨ ਬੰਬੀਹਾ ਗੈਂਗ ਦਾ ਮੈਂਬਰ ਬਿੱਲਾ ਕੀਤਾ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਹਰਦਮ ਸਿੰਘ (ਸ਼ਿਕਾਇਤਕਰਤਾ) ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਇਸੇ ਪਿੰਡ ਦੇ ਵਾਸੀ ਮਲਕੀਤ ਸਿੰਘ ਨੇ ਉਸ ਦੀ ਦੀ ਕੁੱਟਮਾਰ ਕੀਤੀ ਸੀ, ਜਿਸਦੀ ਸ਼ਿਕਾਇਤ ਉਸ ਨੇ ਥਾਣਾ ਭਵਾਨੀਗੜ੍ਹ ਵਿਖੇ ਦਰਜ ਕਰਵਾਈ ਸੀ।
ਇਹ ਵੀ ਪੜ੍ਹੋ: ਦਰਿੰਦਗੀ ਦੀਆਂ ਹੱਦਾਂ ਪਾਰ: ਵਿਅਕਤੀ ਨੇ ਬੇਜ਼ੁਬਾਨਾਂ ਨੂੰ ਬਣਾਇਆ ਹਵਸ ਦਾ ਸ਼ਿਕਾਰ
ਉਕਤ ਏ.ਐਸ.ਆਈ. ਇਸ ਸ਼ਿਕਾਇਤ 'ਤੇ ਕਾਰਵਾਈ ਕਰਨ ਬਦਲੇ ਸ਼ਿਕਾਇਤਕਰਤਾ ਤੋਂ 10,000 ਰੁ. ਰਿਸ਼ਵਤ ਮੰਗ ਕਰ ਰਿਹਾ ਸੀ। ਸੋਮਵਾਰ ਨੂੰ ਉਕਤ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਵਜੋਂ ਵਸੂਲ ਲਏ ਸਨ ਅਤੇ ਅੱਜ ਬਾਕੀ ਰਹਿੰਦੇ 8 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ।
ਇਹ ਵੀ ਪੜ੍ਹੋ: Asia Cup 2023: ਖ਼ਤਮ ਹੋਇਆ ਇੰਤਜ਼ਾਰ; 2 ਸਤੰਬਰ ਨੂੰ ਹੋਵੇਗਾ ਭਾਰਤ-ਪਾਕਿਸਤਾਨ ਦਾ ਮੁਕਾਬਲਾ
ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਏ.ਐਸ.ਆਈ ਸੁਖਦੇਵ ਸਿੰਘ ਦੇ ਖਿਲਾਫ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਵਿੱਢ ਦਿੱਤੀ ਗਈ ਹੈ।