Punjab News : CM ਭਗਵੰਤ ਮਾਨ ਇੱਕ ਵਾਰ ਫਿਰ ਦਰਿਆਈ ਪਾਣੀਆਂ 'ਤੇ ਪੰਜਾਬ ਦੇ ਦਾਅਵੇ ਦਾ ਪੱਖ ਰੱਖਣ 'ਚ ਅਸਫਲ : ਬਾਜਵਾ
Published : Jul 19, 2024, 7:18 pm IST
Updated : Jul 19, 2024, 7:24 pm IST
SHARE ARTICLE
Pratap Singh Bajwa
Pratap Singh Bajwa

''CM ਭਗਵੰਤ ਮਾਨ ਅਤੇ ਉਨ੍ਹਾਂ ਦੀ ਪਾਰਟੀ ਦੇ ਸਾਥੀਆਂ ਨੇ ਕਦੇ ਵੀ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਨਹੀਂ ਕੀਤੀ''

 Punjab News : ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਿੱਚ ਵਾਰ-ਵਾਰ ਅਸਫਲ ਰਹਿਣ ਲਈ ਤਿੱਖੀ ਆਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਉਸ ਵੇਲੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਬੋਲਣ ਤੋਂ ਇਨਕਾਰ ਕਰ ਦਿੱਤਾ ਜਦੋਂ ਉਨ੍ਹਾਂ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ।

ਬਾਜਵਾ ਨੇ ਕਿਹਾ ਕਿ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਐਸਵਾਈਐਲ ਬਾਰੇ ਸਵਾਲ ਪੁੱਛਿਆ ਤਾਂ ਭਗਵੰਤ ਮਾਨ ਨੇ ਪਾਣੀਆਂ 'ਤੇ ਪੰਜਾਬ ਦੇ ਦਾਅਵੇ ਦੀ ਜ਼ੋਰਦਾਰ ਵਕਾਲਤ ਕਰਨ ਦੀ ਬਜਾਏ ਕਿਹਾ ਕਿ ਇਹ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਉਹ ਇਸ ਮੁੱਦੇ 'ਤੇ ਕੋਈ ਟਿੱਪਣੀ ਨਹੀਂ ਕਰ ਸਕਦੇ।

ਬਾਜਵਾ ਨੇ ਕਿਹਾ ਕਿ ਜਦੋਂ ਪੰਜਾਬ ਨਾਲ ਜੁੜੇ ਮੁੱਦਿਆਂ ਦੀ ਗੱਲ ਆਉਂਦੀ ਹੈ ਤਾਂ ਉਹ ਕਿੰਨਾ ਕਮਜ਼ੋਰ ਰਵੱਈਆ ਅਪਣਾਉਂਦੇ ਹਨ। ਉਨ੍ਹਾਂ (ਮਾਨ) ਅਤੇ ਉਨ੍ਹਾਂ ਦੀ ਪਾਰਟੀ ਦੇ ਸਾਥੀਆਂ ਨੇ ਕਦੇ ਵੀ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਨਹੀਂ ਕੀਤੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਅਕਤੂਬਰ 2023 ਵਿੱਚ ਹਰਿਆਣਾ ਦੇ ਇੱਕ ਟੈਲੀਵਿਜ਼ਨ ਚੈਨਲ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਰਿਆਈ ਪਾਣੀਆਂ 'ਤੇ ਪੰਜਾਬ ਦੇ ਅਧਿਕਾਰਾਂ ਦੀ ਰਾਖੀ ਕਰਨ ਵਿੱਚ ਬੁਰੀ ਤਰਾਂ ਅਸਫਲ ਰਹੇ ਸਨ।

ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਜੇ ਤੱਕ ਆਪਣਾ 9 ਜੁਲਾਈ, 2022 ਦਾ ਟਵੀਟ ਡਿਲੀਟ ਨਹੀਂ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਤੋਂ ਜ਼ਮੀਨ ਮੰਗੀ ਸੀ। ਪੰਜਾਬ ਦੇ ਗ੍ਰਹਿ ਮੰਤਰੀ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ 'ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋਣ 'ਤੇ ਹਰਿਆਣਾ ਪੁਲਿਸ ਵਿਰੁੱਧ ਐਫਆਈਆਰ ਵੀ ਦਰਜ ਨਹੀਂ ਕੀਤੀ ਸੀ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਇੱਕ ਵਾਰ ਫਿਰ ਹਰਿਆਣਾ ਵਿਚ ਚੋਣ ਮੁਹਿੰਮ ਦੀ ਅਗਵਾਈ ਕਰਨ ਲਈ ਪੰਜਾਬ ਅਤੇ ਪੰਜਾਬੀਆਂ ਨੂੰ ਰੱਬ ਦੇ ਰਹਿਮ 'ਤੇ ਛੱਡਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਜਦੋਂ ਪੰਜਾਬ ਸਭ ਤੋਂ ਉਥਲ-ਪੁਥਲ ਦੇ ਦੌਰ ਵਿੱਚੋਂ ਲੰਘ ਰਿਹਾ ਹੈ, ਉਨ੍ਹਾਂ ਨੂੰ ਸੂਬੇ ਦੀ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਆਰਥਿਕਤਾ ਨੂੰ ਸੁਚਾਰੂ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨਾ ਚਾਹੀਦਾ ਹੈ। ਫਿਰ ਵੀ ਉਨ੍ਹਾਂ ਨੇ ਪਾਰਟੀ ਦੇ ਵਿਸਥਾਰ ਨੂੰ ਤਰਜੀਹ ਦਿੱਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM
Advertisement