Fazilka News: ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

By : GAGANDEEP

Published : Jul 19, 2024, 8:35 am IST
Updated : Jul 19, 2024, 8:45 am IST
SHARE ARTICLE
Father and son were shot dead Fazilka News
Father and son were shot dead Fazilka News

Fazilka News: ਠੇਕੇ 'ਤੇ ਲਈ ਜ਼ਮੀਨ ਨੂੰ ਲੈ ਕੇ ਰੰਜਿਸ਼ ਰੱਖਦੇ ਸਨ ਮੁਲਜ਼ਮ

 Father and son were shot dead Fazilka News: ਫਾਜ਼ਿਲਕਾ ਦੇ ਪਿੰਡ ਪਾਕਾ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਖੇਤ ਵਿਚ ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤ ਦਾ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਤੇ ਹਮਲਾਵਰ ਦੋਵੇਂ ਇੱਕੋ ਪਿੰਡ ਦੇ ਰਹਿਣ ਵਾਲੇ ਹਨ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਜਾਰੀ ਹੈ। 

ਮਿ੍ਤਕਾਂ ਦੀ ਪਹਿਚਾਣ ਅਤਵਾਰ ਸਿੰਘ (58) ਤੇ ਉਸ ਦੇ ਪੁੱਤਰ ਬੇਟਾ ਹਰਮੀਤ ਸਿੰਘ (28) ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਕਾਰਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦੇ ਭਰਾ ਅਵਤਾਰ ਸਿੰਘ ਨੇ ਪਿੰਡ ਵਿਚ ਹੀ ਤਕਰੀਬਨ 8 ਏਕੜ ਜ਼ਮੀਨ ਠੇਕੇ 'ਤੇ ਲਈ ਸੀ। ਜਿਹੜੀ ਜ਼ਮੀਨ ਠੇਕੇ 'ਤੇ ਲਈ ਸੀ, ਉਸ ਜ਼ਮੀਨ 'ਤੇ ਪਹਿਲਾਂ ਠੇਕੇ 'ਤੇ ਲੈ ਕੇ ਖੇਤੀ ਕਰਨ ਵਾਲੇ ਮੁਲਜ਼ਮ ਉਨ੍ਹਾਂ ਤੋਂ ਰੰਜਿਸ਼ ਰੱਖਦੇ ਸਨ।

ਇਹ ਵੀ ਪੜ੍ਹੋ: Earthquake News: ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ 

ਉਸ ਨੇ ਦੱਸਿਆ ਕਿ ਉਸ ਦਾ ਭਰਾ ਅਵਤਾਰ ਸਿੰਘ ਅਤੇ ਭਤੀਜਾ ਹਰਮੀਤ ਸਿੰਘ ਖੇਤਾਂ ਵਿਚ ਪਾਣੀ ਦੀ ਵਾਰੀ ਲਗਾ ਰਹੇ ਸਨ। ਇੰਨੇ ਨੂੰ ਉਕਤ ਮੁਲਜ਼ਮ ਮੌਕੇ 'ਤੇ ਆਏ ਅਤੇ ਪਹਿਲਾਂ ਉਸ ਦੇ ਭਤੀਜੇ ਹਰਮੀਤ ਸਿੰਘ ਨੂੰ ਰਿਵਾਲਵਰ ਨਾਲ ਗੋਲ਼ੀ ਮਾਰ ਦਿੱਤੀ ਅਤੇ ਉਸ ਮਗਰੋਂ ਉਸ ਦੇ ਭਰਾ ਅਵਤਾਰ ਸਿੰਘ ਨੂੰ ਵੀ ਗੋਲ਼ੀਆਂ ਮਾਰ ਦਿੱਤੀਆਂ। 

ਇਹ ਵੀ ਪੜ੍ਹੋ: Punjab News: CM ਮਾਨ ਨੇ ਬਿਲ ਨੂੰ ਲੈ ਕੇ ਰਾਜਪਾਲ 'ਤੇ ਮੁੜ ਸਾਧਿਆ ਨਿਸ਼ਾਨਾ, ਕਿਹਾ-ਚਾਂਸਲਰ ਦੀਆਂ ਸ਼ਕਤੀਆਂ CM ਕੋਲ ਹੀ ਚਾਹੀਦੀਆਂ

ਉਨ੍ਹਾਂ ਕਿਹਾ ਕਿ ਪਹਿਲਾਂ ਉਕਤ ਦੋਸ਼ੀ ਪਲਵਿੰਦਰ ਸਿੰਘ, ਰਘਬੀਰ ਸਿੰਘ, ਬਲਬੀਰ ਸਿੰਘ ਪੁੱਤਰਾਨ ਜੋਗਿੰਦਰ ਸਿੰਘ ਵਾਸੀ ਪਾਕਾ ਇਹ ਜ਼ਮੀਨ ਵਾਹੁੰਦੇ ਸਨ ਪਰ ਹੁਣ ਦੋ ਸਾਲਾਂ ਤੋਂ ਮੇਰਾ ਭਰਾ ਅਵਤਾਰ ਸਿੰਘ ਠੇਕੇ ਲੈ ਕੇ ਵਾਹੀ ਕਰ ਰਿਹਾ ਸੀ। ਇਸੇ ਗੱਲ ਦੀ ਇਹ ਲੋਕ ਰੰਜਿਸ਼ ਰੱਖਦੇ ਸਨ। ਜਿਸ ਦੇ ਚਲਦਿਆਂ ਉਨ੍ਹਾਂ ਇਨ੍ਹਾਂ ਵਾਰਦਾਤ ਨੂੰ ਅੰਜਾਮ ਦਿੰਦਿਆਂ ਮੇਰੇ ਭਰਾ ਅਤੇ ਭਤੀਜੇ ਦਾ ਖੇਤ ਵਿਚ ਹੀ ਕਤਲ ਕਰ ਦਿੱਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਿਓ ਪੁੱਤਰ ਦੀ ਦਰਦਨਾਕ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੁਖਦਾਈ ਗੱਲ ਦਸਣੀ ਬਣਦੀ ਹੈ ਕਿ ਮ੍ਰਿਤਕ ਅਵਤਾਰ ਸਿੰਘ ਦੇ ਦੋ ਬੇਟੇ ਸਨ, ਜਿਨ੍ਹਾਂ ਵਿਚੋਂ ਹਰਮੀਤ ਸਿੰਘ ਦਾ ਪਿਤਾ ਦੇ ਨਾਲ ਹੀ ਕਤਲ ਕਰ ਦਿੱਤਾ ਗਿਆ। ਜਦੋਂ ਕਿ ਦੂਜਾ ਬੇਟਾ ਅਪਾਹਜ ਹੈ। ਮਿ੍ਤਕ ਨੌਜਵਾਨ ਹਰਮੀਤ ਸਿੰਘ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਕੁੱਝ ਦਿਨ ਪਹਿਲਾਂ ਹੀ ਇਕ ਬੇਟੀ ਤੋਂ ਬਾਅਦ ਬੇਟਾ ਹੋਇਆ ਸੀ।

​(For more Punjabi news apart from Father and son were shot dead Fazilka News  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement