Punjab News : MP ਅੰਮ੍ਰਿਤਪਾਲ ਸਿੰਘ ਦੇ ਭਰਾ ਅਤੇ ਉਸ ਦੇ ਸਾਥੀ ਦਾ ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ
Published : Jul 19, 2024, 4:08 pm IST
Updated : Jul 19, 2024, 4:08 pm IST
SHARE ARTICLE
Harpreet Singh Happy
Harpreet Singh Happy

ਬੀਤੇ ਦਿਨੀਂ ਪੁਲਿਸ ਨੇ ਹਰਪ੍ਰੀਤ ਸਿੰਘ ਤੇ ਉਸ ਦੇ ਸਾਥੀ ਨੂੰ ਚਾਰ ਗ੍ਰਾਮ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਸੀ

Punjab News : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਤੇ ਉਸ ਦੇ ਸਾਥੀ ਨੂੰ ਅੱਜ ਪੁਲਿਸ ਨੇ ਡਰੱਗ ਮਾਮਲੇ ਵਿੱਚ ਜਲੰਧਰ ਸੈਸ਼ਨ ਕੋਰਟ ਵਿੱਚ ਪੇਸ਼ ਕੀਤਾ ,ਜਿੱਥੇ ਅੰਮ੍ਰਿਤਪਾਲ ਦੇ ਭਰਾ ਅਤੇ ਉਸ ਦੇ ਸਾਥੀ ਦਾ ਪੁਲਿਸ ਨੂੰ 2 ਦਿਨਾਂ ਦਾ ਰਿਮਾਂਡ ਮਿਲਿਆ ਹੈ। ਫਿਲੌਰ ਪੁਲਿਸ ਸਟੇਸ਼ਨ ਮੁਖੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। 

ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੂੰ ਫਿਲੌਰ ਕੋਰਟ ਤੋਂ ਰਿਮਾਂਡ ਨਹੀਂ ਮਿਲਿਆ ਸੀ। ਇਸ ਸਬੰਧੀ ਫਿਲੌਰ ਪੁਲੀਸ ਨੇ ਜਲੰਧਰ ਸੈਸ਼ਨ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਰਿਮਾਂਡ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਅੱਜ ਅਦਾਲਤ ਨੇ ਅੰਮ੍ਰਿਤਪਾਲ ਦੇ ਭਰਾ ਅਤੇ ਉਸ ਦੇ ਸਾਥੀ ਨੂੰ 2 ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਹੈਪੀ ਅਤੇ ਲਵਪ੍ਰੀਤ ਆਪਣੀ ਕ੍ਰੇਟਾ ਕਾਰ ਵਿੱਚ ਸਵਾਰ ਹੋ ਕੇ ਲੁਧਿਆਣਾ ਦੇ ਹੈਬੋਵਾਲ ਦੇ ਰਹਿਣ ਵਾਲੇ ਸੰਦੀਪ ਤੋਂ 10,000 ਰੁਪਏ ਦੀ ਆਈਸ ਡਰੱਗ ਲੈ ਕੇ ਆਏ ਸਨ। ਪੁਲਿਸ ਨੇ ਸੰਦੀਪ ਨੂੰ ਵੀ ਫੜ ਲਿਆ ਸੀ। ਇਸ ਸਬੰਧੀ ਐਸਐਸਪੀ ਅੰਕੁਲ ਗੁਪਤਾ ਦਾ ਕਹਿਣਾ ਸੀ ਕਿ ਪੁਲੀਸ ਨੇ ਰੁਟੀਨ ਚੈਕਿੰਗ ਦੌਰਾਨ ਦੋਵਾਂ ਨੂੰ ਫਿਲੌਰ ਹਾਈਵੇਅ ਤੋਂ ਕਾਬੂ ਕੀਤਾ ਸੀ। ਕਾਲੇ ਸ਼ੀਸ਼ੇ ਵਾਲੀ ਚਿੱਟੇ ਰੰਗ ਦੀ ਕ੍ਰੇਟਾ ਕਾਰ 'ਚ ਬੈਠ ਕੇ ਦੋਵੇਂ ਡਰੱਗ ਲੈਣ ਦੀ ਤਿਆਰੀ ਕਰ ਰਹੇ ਸਨ। ਮੁਲਜ਼ਮਾਂ ਕੋਲ ਲਾਈਟਰ ਅਤੇ ਸਿਲਵਰ ਪੇਪਰ ਬਰਾਮਦ ਹੋਇਆ ਸੀ।

ਦੱਸ ਦੇਈਏ ਕਿ ਬੀਤੇ ਦਿਨੀ ਫਿਲੌਰ ਦੀ ਦਿਹਾਤੀ ਪੁਲਿਸ ਨੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਤੇ ਉਸ ਦੇ ਦੋ ਹੋਰ ਸਾਥੀਆਂ ਨੂੰ ਚਾਰ ਗ੍ਰਾਮ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਸੀ। 

 

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement