Punjab Weather Update News : ਪੰਜਾਬ ਵਿਚ ਹੁਣ ਨਹੀਂ ਪਵੇਗਾ ਮੀਂਹ, ਵਧੇਗੀ ਹੋਰ ਗਰਮੀ, ਤਾਪਮਾਨ 38 ਡਿਗਰੀ ਤੋਂ ਪਹੁੰਚਿਆ ਪਾਰ
Published : Jul 19, 2024, 9:38 am IST
Updated : Jul 19, 2024, 10:00 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update News: 21 ਜੁਲਾਈ ਤੋਂ ਮਾਨਸੂਨ ਦੇ ਇਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ ਹੈ।

Punjab Weather Update News in punjabi : ਅਲਰਟ ਤੋਂ ਬਾਅਦ ਵੀ ਪੰਜਾਬ ਵਿਚ ਮਾਨਸੂਨ ਸਰਗਰਮ ਨਹੀਂ ਹੋ ਸਕਿਆ। ਕੱਲ੍ਹ ਨਮੀ ਅਤੇ ਗਰਮੀ ਵਿਚ ਵਾਧਾ ਹੋਇਆ ਸੀ, ਜਿਸ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਅੱਜ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਜਿਸ ਕਾਰਨ ਤਾਪਮਾਨ 'ਚ ਮਾਮੂਲੀ ਵਾਧਾ ਹੋਵੇਗਾ ਪਰ 21 ਜੁਲਾਈ ਤੋਂ ਮਾਨਸੂਨ ਦੇ ਇਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Fazilka News: ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ 

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਵਿਚ ਬਣੇ ਦਬਾਅ ਅਤੇ ਦੂਜੇ ਪਾਸੇ ਪੱਛਮੀ ਗੜਬੜੀ ਦੀ ਸੁਸਤੀ ਕਾਰਨ ਪੰਜਾਬ ਵਿਚ ਮਾਨਸੂਨ ਪ੍ਰਭਾਵਿਤ ਹੋਇਆ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਮਾਨਸੂਨ ਬੁੱਧਵਾਰ ਅਤੇ ਵੀਰਵਾਰ ਨੂੰ ਸਰਗਰਮ ਰਹੇਗਾ ਪਰ ਅਜਿਹਾ ਨਹੀਂ ਹੋਇਆ।

ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਸੂਬੇ 'ਚ ਨਮੀ ਅਤੇ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.3 ਡਿਗਰੀ ਦਰਜ ਕੀਤਾ ਗਿਆ। ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.7 ਡਿਗਰੀ ਵੱਧ ਪਾਇਆ ਗਿਆ ਹੈ।

ਇਹ ਵੀ ਪੜ੍ਹੋ: Earthquake News: ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ

ਪੰਜਾਬ ਵਿਚ ਅਗਲੇ ਦੋ ਦਿਨਾਂ ਤੱਕ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਐਸਏਐਸ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਨਮੀ ਵਧੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਕ ਵਾਰ ਫਿਰ 21 ਜੁਲਾਈ ਤੋਂ ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Punjab Weather Update News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement