
Amritsar News : ਮੁਲਜ਼ਮ ਕੋਲੋਂ 14 ਕਿਲੋਗ੍ਰਾਮ ਹੈਰੋਇਨ ਹੋਈ ਬਰਾਮਦ
Amritsar News in Punjabi : ਅੰਮ੍ਰਿਤਸਰ ਦੇ ਛੇਹਰਟਾ ’ਚੋਂ NTF ਨੂੰ ਵੱਡੀ ਸਫ਼ਲਤਾ ਮਿਲੀ ਹੈ। ਐਨਟੀਐਫ ਨੇ ਵੱਡੀ ਮਾਤਰਾ ਦੇ ਵਿੱਚ ਕਰੋੜਾਂ ਦੀ ਹੈਰੋਇਨ ਦੇ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ 15 ਕਿਲੋ 400 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਦੇ ਵਿੱਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਨੌਜਵਾਨ ਗੱਡੀ ’ਤੇ ਸਵਾਰ ਹੋ ਕੇ ਆ ਰਿਹਾ ਸੀ ਜਦ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਹੈਰੋਇਨ ਦੀ ਖੇਪ ਬਰਾਮਦ ਹੋਈ।
ਪੁਲਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਹੈਰੋਇਨ ਕਿੱਥੋਂ ਲੈ ਕੇ ਆਇਆ ਸੀ ਅਤੇ ਕਿੱਥੇ ਪਹੁੰਚਾਉਣੀ ਸੀ ਇਸ ਸੰਬੰਧ ਵਿੱਚ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਨੌਜਵਾਨ ਅੰਮ੍ਰਿਤਸਰ ਦੇ ਹਲਕਾ ਅਟਾਰੀ ਦੇ ਪਿੰਡ ਮੋਦੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਅੰਤਰਰਾਸ਼ਟਰੀ ਨਸ਼ਾ ਤਸਕਰਾਂ ਦੇ ਨਾਲ ਵੀ ਜੁੜੇ ਹੋ ਸਕਦੇ ਹਨ ਹੱਥ, ਬਰੀਕੀ ਨਾਲ ਜਾਂਚ ਹੋ ਰਹੀ।
(For more news apart from NTF arrests a youth with heroin worth crores from Chheharta, Amritsar News in Punjabi, stay tuned to Rozana Spokesman)