ਸਿਹਤ ਮੰਤਰੀ ਵੱਲੋਂ ਖਾਧ-ਪਦਾਰਥਾਂ ਦੀ ਮਿਲਾਵਟਖ਼ੋਰੀ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ
Published : Aug 19, 2018, 6:03 pm IST
Updated : Aug 19, 2018, 6:05 pm IST
SHARE ARTICLE
Brahm Mohindra
Brahm Mohindra

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਸੂਬੇ ਵਿੱਚ ਨਕਲੀ ਦੁੱਧ ਤੇ ਅਜਿਹੇ ਦੁੱਧ ਤੋਂ ਬਣੀਆਂ ਵਸਤਾਂ ਦੇ ਉਤਪਾਦਨ ਕਰਨ ਵਾਲਿਆਂ ਨੂੰ ਸਖ਼ਤ..

ਚੰਡੀਗੜ੍ਹ :- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਸੂਬੇ ਵਿੱਚ ਨਕਲੀ ਦੁੱਧ ਤੇ ਅਜਿਹੇ ਦੁੱਧ ਤੋਂ ਬਣੀਆਂ ਵਸਤਾਂ ਦੇ ਉਤਪਾਦਨ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਗਈ ਹੈ। ਉਨ੍ਹਾਂ ਸੂਬੇ ਦੇ ਜ਼ਿਲ੍ਹਾ ਸਿਹਤ ਅਫ਼ਸਰਾਂ ਅਤੇ ਅਸਿਸਟੈਂਟ ਫੂਡ ਕਮਿਸ਼ਨਰਾਂ ਨੂੰ ਅਜਿਹੇ ਕਾਲੇ ਕਾਰੋਬਾਰ ਨਾਲ ਸਬੰਧਤ ਵਿਅਕਤੀਆਂ ਵਿਰੁੱਧ ਫੂਡ ਸੇਫਟੀ ਤੇ ਸਡੈਂਡਰਡਜ਼ ਐਕਟ 2006 ਤਹਿਤ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਮਿਲਾਵਟੀ ਤੇ ਘਟੀਆ ਦਰਜੇ ਦੀਆਂ ਵਸਤਾਂ ਦੇ ਉਤਪਾਦਨ ਅਤੇ ਵਿਕਰੀ 'ਤੇ ਰੋਕ ਲਗਾਈ ਜਾ ਸਕੇ।

Food AdulterationFood Adulteration

ਇਥੋਂ ਜਾਰੀ ਇੱਕ ਪ੍ਰੈਸ ਬਿਆਨ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਮਹਿੰਦਰਾ ਨੇ ਦੱਸਿਆ ਕਿ ਪਿਛਲੇ 10 ਦਿਨਾਂ ਦੌਰਾਨ ਫੂਡ ਸੇਫਟੀ ਵਿੰਗ ਅਤੇ ਹੋਰ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਸੂਬੇ ਵਿੱਚ 650 ਥਾਵਾਂ ਜਿੰਨ੍ਹਾਂ ਵਿੱਚ ਪਟਿਆਲਾ, ਬਠਿੰਡਾ, ਬਾਘਾਪੁਰਾਣਾ, ਮੋਗਾ, ਸਮਰਾਲਾ ਅਤੇ ਕਪੂਰਥਲਾ ਸ਼ਾਮਲ ਹਨ, 'ਤੇ ਛਾਪੇਮਾਰੀ ਕੀਤੀ  ਗਈ। ਸ੍ਰੀ ਮਹਿੰਦਰਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਤੇ ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਡੇਅਰੀ ਵਿਕਾਸ ਵਿਭਾਗ, ਪੁਲਿਸ ਵਿਭਾਗ, ਸਹਿਕਾਰੀ ਵਿਭਾਗ, ਅਤੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਮੋਢੇ ਨਾਲ ਮੋਢੇ ਜੋੜ ਕੇ ਕੰਮ ਕਰਨ ਦੀ ਲੋੜ ਹੈ।

ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਲੈਬ ਸਟਾਫ਼ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਚੰਗੇ ਦਰਜੇ ਦੇ, ਸੁਰੱਖਿਅਤ ਤੇ  ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਕੁਤਾਹੀ ਤੇ ਬੇਨਿਯਮੀ ਕਿਸੇ ਵੀ ਪੱਧਰ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਨੁੱਖਤਾ ਦੇ ਸਰੋਕਰਾਂ ਨੂੰ ਛਿੱਕੇ ਟੰਗਕੇ ਖਾਧ-ਪਦਾਰਥਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲਿਆਂ ਵਿਰੁੱਧ ਸੰਭਵ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਮਹਿੰਦਰਾ ਨੇ ਸਿਹਤ ਵਿਭਾਗ ਦੇ ਫੂਡ ਸੇਫਟੀ ਵਿੰਗ ਵੱਲੋਂ ਮਿਲਾਵਟਖੋਰੀ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ 'ਤੰਦਰੁਸਤ ਪੰਜਾਬ' ਤਹਿਤ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਤੇ  ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਲਈ ਪੂਰੀ ਸੁਹਿਰਦਤਾ ਨਾਲ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਚੰਗੇ ਦਰਜੇ ਦੇ ਖਾਧ-ਪਦਾਰਥ ਪ੍ਰਦਾਨ ਕਰਨ ਲਈ ਸਰਕਾਰ ਦੇ ਸਾਰੇ ਸਬੰਧਤ ਵਿਭਾਗਾਂ ਵੱਲੋਂ ਸਾਂਝੇ ਰੂਪ ਵਿੱਚ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਅਜਿਹੀਆਂ ਮੰਦਭਾਵਨਾਵਾਂ ਨਾਲ ਕੰਮ ਕਰਨ ਵਾਲੀ ਹਰ ਕਾਲੀ ਭੇਡ ਨੂੰ ਫੂਡ ਸੇਫਟੀ ਤੇ ਸਡੈਂਡਰਡ ਐਕਟ 2006 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਂਦੀ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM
Advertisement