
ਪੁਲਿਸ ਨੇ ਮਾਮਲਾ ਦਰਜ ਕਰ ਤਫ਼ਤੀਸ ਕੀਤੀ ਸ਼ੁਰੂ
ਮੁਕਤਸਰ- ਪੰਜਾਬ ਵਿਚ ਅਕਸਰ ਜ਼ਾਇਦਾਦ ਨੂੰ ਲੈ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ। ਅਹਿਜਾ ਹੀ ਮਾਮਲਾ ਮੁਕਤਸਰ ਦੇ ਪਿੰਡ ਬੱਲਵਗੜ੍ਹ ਤੋਂ ਸਾਹਮਣੇ ਆਇਆ ਹੈ। ਜਿੱਥੇ 45 ਸਾਲਾਂ ਪੁੱਤ ਨੇ ਆਪਣੇ ਹੀ ਪਿਤਾ ਤੋਂ ਤੰਗ ਹੋ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪੁੱਤਰ ਸੁਖਬੀਰ ਸਿੰਘ ਨੇ ਕਿਹਾ ਕਿ ਗੁਰਬਾਜ਼ ਸਿੰਘ ਦਾ ਜ਼ਾਇਦਾਦ ਨੂੰ ਲੈ ਕੇ ਆਪਣੇ ਪਿਤਾ ਨਾਲ ਘਰ ਵਿਚ ਲੰਮੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ।
Suicide
ਇਸ ਤੋਂ ਤੰਗ ਹੋ ਕੇ ਉਸਨੇ ਜ਼ਹਿਰੀਲੀ ਦਵਾਈ ਖਾ ਲਈ। ਜਿਸ ਤੋਂ ਬਾਅਦ ਉਸਦੀ ਮੁਕਤਸਰ ਦੇ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਦੋਰਾਨ ਮੌਤ ਹੋ ਗਈ।ਇਸ ਮੌਕੇ 'ਤੇ ਪਹੁੰਚੇ ਏਐੱਸਆਈ ਸ਼ਮਸ਼ੇਰ ਸਿੰਘ ਨੇ ਮਾਮਲੇ ਦੀ ਜਾਂਚ ਕਰਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟ ਲਈ ਭੇਜ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਆਰੋਪੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਇਹ ਕੋਈ ਅਜਿਹਾ ਪਹਿਲਾ ਮਾਮਲਾ ਨਹੀਂ ਹੈ।
ਪਹਿਲਾਂ ਵੀ ਜ਼ਾਇਦਾਦ ਨੂੰ ਲੈ ਕੇ ਅਨੇਕਾਂ ਮਾਮਲੇ ਸਾਹਮਣੇ ਆ ਚੁੱਕੇ ਹਨ ਹੁਣ ਇਹ ਤਾਂ ਮਾਮਲੇ ਦੀ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮ੍ਰਿਤਕ ਦੇ ਪੁੱਤਰ ਵੱਲੋਂ ਆਪਣੇ ਹੀ ਦਾਦੇ 'ਤੇ ਲਗਾਏ ਗਏ ਇਲਜਾਮਾਂ ਵਿੱਚ ਕਿੰਨੀ ਕੁ ਸੱਚਾਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।