ਸਤਲੁਜ ਦੇ ਕਹਿਰ ਤੋਂ ਦੇਖੋ ਪਿੰਡ ਵਾਲਿਆਂ ਨੇ ਕਿਵੇਂ ਬਚਾਈਆਂ ਜਾਨਾਂ
Published : Aug 19, 2019, 1:18 pm IST
Updated : Aug 19, 2019, 1:19 pm IST
SHARE ARTICLE
Water in Punjab
Water in Punjab

ਲੋਕਾਂ ਨੇ ਮਨੁੱਖੀ ਚੇਨ ਬਣਾ ਕੇ ਬਚਾਈਆਂ ਜਾਨਾਂ

ਪੰਜਾਬ: ਪੰਜਾਬ 'ਚ ਆਏ ਹੜ੍ਹ ਨੇ ਪੂਰੇ ਪੰਜਾਬ ਦੇ ਲੋਕਾਂ ਦੇ ਸਾਹ ਸੁਕਾਏ ਪਏ ਹਨ। ਜਿਧਰ ਵੀ ਦੇਖੋ ਚਾਰੇ ਪਾਸੇ ਪਾਣੀ ਹੀ ਪਾਣੀ ਦਿਖਾਈ ਦੇ ਰਿਹਾ ਹੈ। ਇਸੇ ਦੌਰਾਨ ਸੋਸ਼ਲ ਮੀਡੀਆ ਉੱਤੇ ਇਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਲੋਕਾਂ ਦੀ ਏਕਤਾ ਨੂੰ ਦੇਖ ਸਭ ਹੈਰਾਨ ਰਹਿ ਗਏ। ਵੀਡੀਓ ਵਿਚ ਨਜ਼ਰ ਆ ਰਿਹਾ ਹੈ ਕਿ ਕਿਵੇਂ ਪਿੰਡ ਦੇ ਲੋਕਾਂ ਨੇ ਮਨੁੱਖੀ ਚੇਨ ਬਣਾ ਕੇ ਪਿੰਡ ਦੇ ਲੋਕਾਂ ਨੂੰ ਇਸ ਸਤਲੁਜ ਦੇ ਕਹਿਰ ਤੋਂ ਬਚਾ ਰਹੇ ਹਨ।

WaterWater

ਇਸ ਦੇ ਨਾਲ ਹੀ ਪੰਜਾਬ ਦੇ ਵੱਖ ਵੱਖ ਪਿੰਡਾਂ ਤੋਂ ਹੋਰ ਤਬਾਹੀ ਦੀਆਂ ਤਸਵੀਰਾਂ ਵੀ ਸਾਹਮਣੇ ਆਇਆ। ਜਿਸ ਦੌਰਾਨ ਲੋਕ ਕਿਸ਼ਤੀ ਰਾਹੀ ਲੋਕਾਂ ਨੂੰ ਬਚਾਉਂਦੇ ਦਿਖਾਈ ਦੇ ਰਹੇ ਹਨ। ਦੱਸ ਦਈਏ ਕਿ ਪਹਿਲਾਂ ਹੀ ਪੰਜਾਬ 'ਚ ਆਏ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਵੱਡੀ ਗਿਣਤੀ 'ਚ ਪਿੰਡ ਇਸ ਦੀ ਮਾਰ ਹੇਠ ਆ ਚੁੱਕੇ ਹਨ। ਕਈ ਪਰਿਵਾਰ ਆਪਣੇ ਆਸ਼ੀਆਨੇ ਛੱਡਣ ਨੂੰ ਮਜਬੂਰ ਨੇ ਅਤੇ ਹੋਰਨਾਂ ਥਾਵਾਂ ਵੱਲ ਕੂਚ ਕਰ ਰਹੇ ਹਨ।

WaterWater

ਦਸ ਦਈਏ ਕਿ ਪੰਜਾਬ ਵਿਚ ਬੀਤੇ ਕੁੱਝ ਦਿਨਾਂ ਤੋਂ ਭਾਰੀ ਬਾਰਿਸ਼ ਦੇ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਪ੍ਰਸ਼ਾਸ਼ਨ ਵੱਲੋਂ ਅਧਿਕਾਰੀਆਂ ਨੂੰ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ। ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਰ ਕੇ ਕਰੀਬ ਹੁਣ ਤਕ 2 ਲੱਖ 40 ਹਜ਼ਾਰ ਤੋਂ ਵੱਧ ਪਾਣੀ ਛੱਡਿਆ ਜਾ ਚੁੱਕਿਆ ਹੈ। ਸਤਲੁਜ ਦਰਿਆ ਵਿਚ ਪਾਣੀ ਦੇ ਪੱਧਰ ਵਧਣ ਕਾਰਨ ਭਾਰੀ ਤਬਾਹੀ ਮਚੀ ਹੋਈ ਹੈ।

ਰੂਪਨਗਰ ਸਤਲੁਜ ਦਰਿਆ ਦੇ ਨਾਲ ਝੁੱਗੀ ਝੌਂਪੜੀ ਬਸਤੀ ਦੇ ਲੋਕਾਂ ਵੱਲੋਂ ਸੜਕ 'ਤੇ ਹੀ ਰਾਤ ਕੱਟੀ ਗਈ। ਲੋਕਾਂ ਦੇ ਖਾਣ ਪੀਣ ਲਈ ਗੁਰੂ ਘਰਾਂ ਵੱਲੋਂ ਵੱਡੇ ਪੱਧਰ ਤੇ ਲੰਗਰ ਭੇਜੇ ਜਾ ਰਹੇ ਹਨ। ਦਸਿਆ ਜਾ ਰਿਹਾ ਹੈ ਕਿ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ।

 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement