ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ 415 ਨਸ਼ਾ ਪੀੜਤਾਂ ਨੂੰ ਸਿਖਲਾਈ ਦਿਤੀ ਗਈ : ਚੰਨੀ
Published : Aug 19, 2020, 7:48 pm IST
Updated : Aug 19, 2020, 7:48 pm IST
SHARE ARTICLE
image
image

ਕੋਵਿਡ-19 ਤੋਂ ਬਾਅਦ ਸਾਰੇ ਜ਼ਿਲ੍ਹਿਆਂ ਵਿਚ ਨਸ਼ਾ ਪੀੜਤਾਂ ਲਈ ਵਿਸ਼ੇਸ਼ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਦੀ ਹੋਵੇਗੀ ਸ਼ੁਰੂਆਤ

ਚੰਡੀਗੜ੍ਹ, 18 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸੂਬੇ ਵਿਚ ਨਸ਼ਾ ਪੀੜਤਾਂ ਲਈ ਇਕ ਵਿਸ਼ੇਸ਼ ਹੁਨਰ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਵਿਸ਼ੇਸ਼ ਪ੍ਰੋਗਰਾਮ ਹੁਣ ਤਕ ਛੇ ਜ਼ਿਲ੍ਹਿਆਂ ਵਿਚ ਲਾਗੂ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰੁਜ਼ਗਾਰ Àੁੱਤਪਤੀ ਅਤੇ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦਸਿਆ ਕਿ ਇਹ ਪ੍ਰੋਗਰਾਮ ਮੋਗਾ, ਲੁਧਿਆਣਾ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿਚ ਸ਼ੁਰੂ ਕੀਤਾ ਗਿਆ ਸੀ। ਸ੍ਰੀ ਚੰਨੀ ਨੇ ਦਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ  415 ਨਸ਼ਾ ਪੀੜਤਾਂ ਨੂੰ ਸਿਖਲਾਈ ਦਿਤੀ ਗਈ ਹੈ ਜਿਨ੍ਹਾਂ ਵਿਚੋਂ 378 ਨੂੰ ਪ੍ਰਮਾਣ ਪੱਤਰ ਦਿਤੇ ਗਏ ਹਨ ਅਤੇ 144 ਨੂੰ ਰੁਜ਼ਗਾਰ ਦਿਤਾ ਜਾ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ 765 ਹੋਰ ਨਸ਼ਾ ਪੀੜਤ ਹਾਲੇ ਹੁਨਰ ਸਿਖਲਾਈ ਅਧੀਨ ਹਨ ਪਰ ਕੋਵਿਡ 19 ਦੇ ਫੈਲਣ ਕਾਰਨ ਉਨ੍ਹਾਂ ਦੀ ਸਿਖਲਾਈ ਰੋਕ ਦਿਤੀ ਗਈ ਹੈ।

imageimage


ਮੰਤਰੀ ਨੇ ਅੱਗੇ ਕਿਹਾ ਕਿ ਕੋਵਿਡ-19 ਤੋਂ ਬਾਅਦ ਇਹ ਵਿਸ਼ੇਸ਼ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਦੂਸਰੇ ਜ਼ਿਲ੍ਹਿਆਂ ਵਿਚ ਵੀ ਚਲਾਇਆ ਜਾਵੇਗਾ। ਇਸ ਨਾਲ ਨਸ਼ਾ ਕਰਨ ਵਾਲਿਆਂ ਨੂੰ ਮੁੱਖ ਧਾਰਾ ਵਿਚ ਲਿਆਂਦਾ ਜਾਵੇਗਾ  ਤਾਂ ਜੋ ਉਹ ਖੁਸ਼ਹਾਲ ਜੀਵਨ ਬਤੀਤ ਕਰ ਸਕਣ। ਇਸ ਵਿਸ਼ੇਸ਼ ਹੁਨਰ ਸਿਖਲਾਈ ਪ੍ਰੋਗਰਾਮ ਬਾਰੇ ਜਾਗਰੂਕਤਾ ਫੈਲਾਉਣ ਲਈ ਪੀ.ਐਸ.ਡੀ.ਐਮ ਨੇ ਸਿਹਤ ਅਤੇ ਪਰਵਾਰ ਭਲਾਈ ਵਿਭਾਗ ਨੂੰ ਸਾਰੇ ਓਟ, ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿਚ ਪ੍ਰਦਰਸ਼ਤ ਕਰਨ ਲਈ ਆਈ.ਈ.ਸੀ ਸਮੱਗਰੀ ਉਪਲਬਧ ਕਰਵਾਈ ਹੈ ਤਾਂ ਜੋ ਵਧੇਰੇ ਰੁਚੀ ਰੱਖਣ ਵਾਲੇ ਨਸ਼ਾਖੋਰ ਹੁਨਰ ਵਿਕਾਸ ਸਬੰਧੀ ਕੋਰਸਾਂ ਲਈ ਅਰਜ਼ੀ ਦੇ ਸਕਣ। ਸ੍ਰੀ ਚੰਨੀ ਨੇ ਦਸਿਆ ਕਿ ਪੀਐਸਡੀਐਮ 12 ਵੱਖ-ਵੱਖ ਕਿੱਤਿਆਂ ਵਿਚ ਨਸ਼ਾ ਪੀੜਤ ਉਮੀਦਵਾਰਾਂ ਨੂੰ ਹੁਨਰ ਦੀ ਸਿਖਲਾਈ ਪ੍ਰਦਾਨ ਕਰ ਰਿਹਾ ਹੈ ਇਨ੍ਹਾਂ ਵਿੱਚ ਡੀਟੀਐਚ ਸੈਟ ਟਾਪ ਬਾਕਸ ਇੰਸਟਾਲੇਸ਼ਨ ਟੈਕਨੀਸ਼ੀਅਨ, ਪਲੰਬਰ ਜਨਰਲ, ਰਿਟੇਲ ਟ੍ਰੇਨੀ ਐਸੋਸੀਏਟ, ਇਲੈਕਟ੍ਰੀਕਲ ਟੈਕਨੀਸ਼ੀਅਨ, ਸੋਲਰ ਪੈਨਲ ਟੈਕਨੀਸ਼ੀਅਨ, ਹਾਊਸਕੀਪਰ ਕਮ ਕੁੱਕ, ਏਅਰਲਾਈਨ ਰਿਜ਼ਰਵੇਸ਼ਨ ਏਜੰਟ, ਫੀਲਡ ਟੈਕਨੀਸ਼ੀਅਨ ਕੰਪਿਊਟਿੰਗ ਪੈਰੀਫਿਰਲਜ਼, ਫੀਲਡ ਟੈਕਨੀਸ਼ੀਅਨ ਹੋਰ ਘਰੇਲੂ ਉਪਕਰਣ ਅਤੇ ਫੀਲਡ ਟੈਕਨੀਸ਼ੀਅਨ



ਨੈਟਵਰਕਿੰਗ ਸਟੋਰੇਜ਼ ਆਦਿ ਸ਼ਾਮਲ ਹਨ। ਰੁਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਦਸਿਆ ਕਿ ਪੀਐਸਡੀਐਮ ਦੇ ਚਾਰ ਪ੍ਰਮਾਣਿਤ ਸਿਖਲਾਈ ਭਾਈਵਾਲ-ਲਾਰਡ ਗਣੇਸ਼ਾ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੋਲੋਜੀ, ਆਈ.ਆਈ.ਏ.ਈ ਐਜੂਕੇਸ਼ਨਲ ਸੁਸਾਇਟੀ, ਰੀਜੈਂਟ ਸਾਫ਼ਟਵੇਅਰ ਅਤੇ ਵਿਦਿਆਕੇਅਰ ਇਸ ਵਿਸ਼ੇਸ਼ ਟੀਚੇ ਵਾਲੇ ਸਮੂਹ ਨੂੰ ਹੁਨਰ ਸਿਖਲਾਈ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਬੈਚਾਂ ਵਿਚ, ਪੀਐਸਡੀਐਮ ਨੇ ਉਨ੍ਹਾਂ ਨੂੰ ਕਿੱਤਾਮੁਖੀ ਸਿਖਿਆ ਦੇ ਜ਼ਰੀਏ ਮੁੱਖ ਧਾਰਾ ਵਿਚ ਲਿਆਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਹਰੇਕ ਬੈਚ ਦੇ 50:50 ਦੇ ਅਨੁਪਾਤ ਵਿਚ ਸਧਾਰਣ ਉਮੀਦਵਾਰਾਂ ਨਾਲ ਸਿਖਲਾਈ ਦਿਤੀ ਗਈ ਹੈ। ਸ੍ਰੀ ਤਿਵਾੜੀ ਨੇ ਅੱਗੇ ਕਿਹਾ ਕਿ ਪੀਐਸਡੀਐਮ, ਰੋਜ਼ਗਾਰ ਐਂਟਰਪ੍ਰਾਈਜਜ਼ ਦੇ ਜ਼ਿਲ੍ਹਾ ਬਿਊਰੋਜ਼ (ਡੀਬੀਈਈਜ਼) ਅਤੇ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਨਸ਼ਾਖੋਰੀ ਦੇ ਪੀੜਤਾਂ ਦੇ ਹੁਨਰ ਵਿਕਾਸ ਸਿਖਲਾਈ ਅਤੇ ਰੁਜ਼ਗਾਰ ਲਈ ਤਾਲਮੇਲ ਨਾਲ ਕੰਮ ਕਰ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement